ਚੰਡੀਗੜ੍ਹ/ਜਲੰਧਰ (ਅੰਕੁਰ) : ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਇਕ ਵਾਰ ਫਿਰ ਆਪ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸ਼ਨੀਵਾਰ ਨੂੰ ਆਜ਼ਾਦ ਉਮੀਦਵਾਰ ਅਜੈਵੀਰ ਵਾਲਮੀਕਿ ਅਤੇ ਦੀਪਕ ਭਗਤ ਆਪਣੇ ਸੈਂਕੜੇ ਸਾਥੀਆਂ ਨਾਲ ‘ਆਪ’ ’ਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ : ਔਰਤਾਂ ਨੂੰ ਲਾਲਚ ਦੇ ਕੇ ਦੇਹ ਵਪਾਰ 'ਚ ਧੱਕਣ ਵਾਲਿਆਂ ਖ਼ਿਲਾਫ਼ ਸਖ਼ਤ ਹੁਕਮ ਜਾਰੀ, ਮੰਗੀ ਗਈ ਰਿਪੋਰਟ
ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਦੋਵਾਂ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਸਵਾਗਤ ਕੀਤਾ। ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਦੋਵਾਂ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੀ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਪਾਰਟੀ ’ਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗਣਗੇ 20 ਹਜ਼ਾਰ ਨਵੇਂ ਸੋਲਰ ਪੰਪ, ਪ੍ਰਾਜੈਕਟ ਨੂੰ ਲੈ ਕੇ ਤਿਆਰੀ ਸ਼ੁਰੂ
ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ। 2022 ਦੀ ਵਿਧਾਨ ਸਭਾ ਚੋਣਾਂ ਦੌਰਾਨ ਜਲੰਧਰ ਦੇ ਲੋਕਾਂ ਨੇ ‘ਆਪ’ ਉਮੀਦਵਾਰ ਨੂੰ ਜਿਤਾਇਆ ਸੀ। ਇਸ ਲਈ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਇੱਥੋਂ ਦੇ ਲੋਕ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਵਿਧਾਨ ਸਭਾ ਭੇਜਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2024)
NEXT STORY