ਅੰਮ੍ਰਿਤਸਰ (ਗੁਰਪ੍ਰੀਤ ਸਿੰਘ)— ਆਮ ਆਦਮੀ ਪਾਰਟੀ ਦੇ ਖਹਿਰਾ ਧੜੇ ਦੇ ਆਗੂ ਅਤੇ ਸਾਬਕਾ ਜ਼ਿਲਾ ਪ੍ਰਧਾਨ ਸੁਰੇਸ਼ ਸ਼ਰਮਾ 'ਤੇ ਹੋਏ ਹਮਲੇ ਦੇ ਦੂਜੇ ਦਿਨ ਕੋਈ ਵੀ ਦੋਸ਼ੀ ਨਾ ਫੜੇ ਜਾਣ 'ਤੇ ਅੱਜ ਸਥਾਨਕ ਲੋਕਾਂ ਨੇ ਆਪਣਾ ਰੋਸ ਜ਼ਾਹਰ ਕੀਤਾ। ਇਸ ਦੌਰਾਨ ਇਲਾਕੇ ਦੇ ਲੋਕਾਂ ਨੇ ਅੰਮ੍ਰਿਤਸਰ ਦੇ ਪ੍ਰਮੁੱਖ ਛੇਹਾਰਟਾ ਬਾਜ਼ਾਰ ਨੂੰ ਬੰਦ ਕਰ ਦਿੱਤਾ ਅਤੇ ਪੰਜਾਬ ਸਰਕਾਰ ਸਮੇਤ ਪੁਲਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਦਰਅਸਲ ਬੀਤੀ ਸ਼ਾਮ ਜਦੋਂ 'ਆਪ' ਆਗੂ ਆਪਣੀ ਦੁਕਾਨ 'ਤੇ ਸਨ ਤਾਂ ਇਕ ਵਿਅਕਤੀ ਨੇ ਅੰਨ੍ਹੇਵਾਹ ਉਨ੍ਹਾਂ ਸਮੇਤ ਉਨ੍ਹਾਂ ਦੀ ਦੁਕਾਨ 'ਤੇ ਕੰਮ ਕਰ ਰਹੇ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ 'ਚ ਸੁਰੇਸ਼ ਸ਼ਰਮਾ ਅਤੇ ਉਨ੍ਹਾਂ ਦਾ ਸਾਥੀ ਜ਼ਖਮੀ ਹੋ ਗਿਆ ਸੀ। ਉਥੇ ਹੀ ਇਸ ਮਾਮਲੇ 'ਚ ਅੱਜ ਦੁਕਾਨਦਾਰ ਸੜਕਾਂ 'ਤੇ ਉਤਰੇ ਅਤੇ ਰੋਸ ਜ਼ਾਹਰ ਕਰਦੇ ਹੋਏ ਨਜ਼ਰ ਆਏ।
ਇਸ ਦੌਰਾਨ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਅੱਜ ਅੰਮ੍ਰਿਤਸਰ ਪੁਲਸ ਸੁਰੱਖਿਆ ਦੇਣ 'ਚ ਨਾਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਤੋਂ ਜਲਦੀ ਹੀ ਦੋਸ਼ੀਆਂ ਨੂੰ ਫੜਿਆ ਜਾਵੇ ਅਤੇ ਬਾਜ਼ਾਰ ਦੀ ਸੁਰੱਖਿਆ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਮਾਮਲਾ ਹਲ ਨਾ ਹੋਇਆ ਤਾਂ ਇਹ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ। ਉਥੇ ਹੀ ਪੁਲਸ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਪੁਲਸ ਨੇ ਕਿਹਾ ਕਿ ਇਸ ਮਾਮਲੇ 'ਚ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀ ਫੜੇ ਜਾਣਗੇ।
ਅੰਮ੍ਰਿਤਸਰ ਬੰਬ ਧਮਾਕੇ 'ਤੇ ਸਿਮਰਜੀਤ ਬੈਂਸ ਦਾ ਵੱਡਾ ਬਿਆਨ
NEXT STORY