ਲੋਹੀਆਂ ਖਾਸ (ਸੱਦੀ, ਰਾਜਪੂਤ) : ਪੰਜਾਬ ’ਚ ਬਦਲਾਅ ਲਿਆਉਣ ਦਾ ਨਾਅਰਾ ਦੇਣ ਵਾਲੀ ਪਾਰਟੀ ‘ਆਪ’ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਰਾਜਿੰਦਰ ਸਿੰਘ ਭੁੱਲਰ ਪ੍ਰਧਾਨ ਯੂਥ ਵਿੰਗ ਜ਼ਿਲ੍ਹਾ ਜਲੰਧਰ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ। ਭਾਵੇਂ ਕਿ ਉਨ੍ਹਾਂ ਵੱਲੋਂ ਅਸਤੀਫ਼ੇ ਦਾ ਕਾਰਣ ਨਿੱਜੀ ਰੁਝੇਵੇਂ ਦੱਸਿਆ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਦਾਲ ’ਚ ਕੁਝ ਕਾਲਾ ਨਹੀਂ ਹੈ ਸਗੋਂ ਪੂਰੀ ਦਾਲ ਹੀ ਕਾਲੀ ਹੈ। ਰਾਜਿੰਦਰ ਸਿੰਘ ਭੁੱਲਰ ਨੇ ਬਾਅਦ ’ਚ ਦੱਸਿਆ ਕਿ ਉਨ੍ਹਾਂ ਨੇ ਸਿਰਫ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਪਾਰਟੀ 'ਚੋਂ ਨਹੀਂ ਪਰ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਜਿਵੇਂ-ਜਿਵੇਂ ਚੋਣਾਂ ਨਜ਼ਦੀਕ ਆਉਂਦੀਆਂ ਜਾਣਗੀਆਂ ਉਵੇਂ-ਉਵੇਂ ਹੋਰ ਵੀ ਵਿਕਟਾਂ ਡਿੱਗਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਆਵੇਗਾ ਹਨੇਰੀ-ਤੂਫ਼ਾਨ, ਲਗਾਤਾਰ ਚਾਰ ਦਿਨ ਪੈ ਸਕਦਾ ਮੀਂਹ
ਜ਼ਿਕਰਯੋਗ ਹੈ ਕਿ ਭੁੱਲਰ ਜ਼ਿਲ੍ਹਾ ਜਲੰਧਰ ਦੇ ਹਲਕਾ ਸ਼ਾਹਕੋਟ ’ਚ ਵਿਸ਼ੇਸ਼ ਤੌਰ ’ਤੇ ਯੂਥ ਵਿੰਗ ਦੀਆਂ ਸਰਗਰਮੀਆਂ ’ਚ ਤੇਜ਼ੀ ਲਿਆਉਣ ਲਈ ਸਰਗਰਮ ਰਹਿੰਦੇ ਸਨ। ਸੂਤਰਾਂ ਅਨੁਸਾਰ ਰਜਿੰਦਰ ਸਿੰਘ ਭੁੱਲਰ ਅਤੇ ਪਾਰਟੀ ਦਾ ਪਾਰਟੀ ਦਬਾਅ ਸੀ ਪਰ ਇਸ ਦਬਾਅ ਤੋਂ ਬਚਣ ਲਈ ਉਨ੍ਹਾਂ ਵੱਲੋਂ ਅਸਤੀਫਾ ਦਿੱਤਾ ਗਿਆ ਹੈ ਤੇ ਉਹ ਆਪਣੇ ਆਪ ਨੂੰ ਅਣਗੌਲਾ ਹੋਇਆ ਵੀ ਦੇਖ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ‘ਲੋਹੀਆਂ ‘ਚ ‘ਆਪ’ ਦੇ ਕਈ ਟਕਸਾਲੀ ਵਰਕਰ ਆਪਣੇ-ਆਪ ਨੂੰ ਅਣਗੌਲਾ ਹੁੰਦਾ ਦੇਖ ਕੇ ਪਹਿਲਾਂ ਹੀ ਪਾਰਟੀ ਤੋਂ ਕਿਨਾਰਾ ਕਰ ਚੁੱਕੇ ਹਨ ਤੇ ਉਹ ਪਾਰਟੀ ਦੀ ਕਿਸੇ ਵੀ ਮੀਟਿੰਗ ‘ਚ ਹਿੱਸਾ ਨਹੀਂ ਲੈ ਰਹੇ ਜਦਕਿ ਇਸ ਵੇਲੇ ਲੋਹੀਆਂ ’ਚ ਵੀ ਦੂਜੀਆਂ ਰਾਜਨੀਤਕ ਪਾਰਟੀਆਂ ਤੋਂ ਸ਼ਾਮਲ ਕੀਤੇ ਗਏ ਵਰਕਰ ਹੀ ‘ਆਪ’ ਦੀ ਵਾਗਡੋਰ ਸੰਭਾਲਦੇ ਹੋਏ ਨਜ਼ਰ ਆ ਰਹੇ ਹਨ, ਜਿਸ ਦੀ ਉਦਾਹਰਣ ਲੋਹੀਆਂ ਸ਼ਹਿਰ ’ਚ ਥਾਪੇ ਗਏ ਨਵੇਂ ਸ਼ਹਿਰੀ ਪ੍ਰਧਾਨ ਸਾਹਿਬ ਸਿੰਘ ਹਨ, ਜੋ ਹੁਣ ਸ਼ਹਿਰ ਲੋਹੀਆਂ ਦੀ ਵਾਗਡੋਰ ਸੰਭਾਲ ਰਹੇ ਹਨ ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡੀ ਘਟਨਾ, ਬਿਜਲੀ ਦੇ ਮੀਟਰ ਰੀਡਿੰਗ ਕਰਨ ਵਾਲੇ ਮੁਲਾਜ਼ਮ ਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ: LPG ਸਿਲੰਡਰਾਂ ਨੂੰ ਲੈ ਕੇ ਚੁੱਕਿਆ ਗਿਆ ਵੱਡਾ ਕਦਮ, ਪੜ੍ਹੋ ਨਵੇਂ ਹੁਕਮ
NEXT STORY