ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਕਾਂਗਰਸ ਦੇ ਗਠਜੋੜ ਦੀਆਂ ਚਰਚਾਵਾਂ ਛਿੜੀਆਂ ਹੋਈਆਂ ਸਨ ਪਰ ਹੁਣ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਸ ਗਠਜੋੜ ਨੂੰ ਨਾਂਹ ਕਰ ਦਿੱਤੀ ਗਈ ਹੈ ਅਤੇ ਆਮ ਆਦਮੀ ਪਾਰਟੀ ਇਕੱਲਿਆਂ ਹੀ 13 ਸੀਟਾਂ 'ਤੇ ਲੋਕ ਸਭਾ ਚੋਣ ਲੜੇਗੀ। ਇਹ ਵੀ ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਪਹਿਲਾਂ ਹੀ ਇਸ ਵੱਲ ਇਸ਼ਾਰਾ ਕਰ ਚੁੱਕੇ ਹਨ, ਜਦੋਂ ਉਨ੍ਹਾਂ ਨੇ ਪੰਜਾਬ 'ਚ 13/0 ਸੀਟਾਂ ਦਾ ਬਿਆਨ ਦਿੱਤਾ ਸੀ।
ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਦੁੱਖਦਾਈ ਖ਼ਬਰ : ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ
ਹਾਲਾਂਕਿ ਰਸਮੀ ਤੌਰ 'ਤੇ ਇਸ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ। ਇਸ ਗੱਲ ਦਾ ਵੀ ਪਤਾ ਲੱਗਾ ਹੈ ਕਿ ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਨੂੰ ਸ਼ਾਰਟ ਲਿਸਟ ਵੀ ਕੀਤਾ ਹੈ। ਸੂਤਰਾਂ ਦੇ ਮੁਤਾਬਕ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਵਿਖੇ ਇਕ ਮੀਟਿੰਗ ਹੋਈ ਸੀ, ਜਿਸ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਪੁੱਜੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਨਵੀਂ Update, ਠੰਡ ਕਾਰਨ ਸੂਬੇ 'ਚ ਵਿਗੜਨ ਲੱਗੇ ਹਾਲਾਤ
ਇਸ ਦੌਰਾਨ ਕੇਜਰੀਵਾਲ ਵਲੋਂ ਪੰਜਾਬ ਦੇ ਸਿਆਸੀ ਹਾਲਤ ਬਾਰੇ ਜਾਣਕਾਰੀ ਲਈ ਗਈ ਸੀ ਅਤੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਇਕੱਲਿਆਂ ਹੀ ਚੋਣਾਂ ਲੜਨਾ ਚਾਹੁੰਦੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਗੱਲ 'ਤੇ ਕੇਜਰੀਵਾਲ ਵੀ ਆਪਣੀ ਸਹਿਮਤੀ ਪ੍ਰਗਟਾ ਚੁੱਕੇ ਹਨ। ਇਸ ਲਈ ਇਹ ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਇਕੱਲਿਆਂ ਹੀ ਚੋਣ ਲੜੇਗੀ ਅਤੇ ਕਿਸੇ ਹੋਰ ਦੂਜੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੈਬਨਿਟ ਦਾ ਫ਼ੈਸਲਾ 10 ਲੱਖ 77 ਹਜ਼ਾਰ ਕੱਟੇ ਹੋਏ ਰਾਸ਼ਨ ਕਾਰਡ ਕੀਤੇ ਬਹਾਲ
NEXT STORY