ਅੰਮ੍ਰਿਤਸਰ (ਵੈੱਬ ਡੈਸਕ)— ਵਿਧਾਨ ਸਭਾ ਚੋਣਾਂ ’ਚ ਮਿਲੀ ਵੱਡੀ ਜਿੱਤ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਅੰਮ੍ਰਿਤਸਰ ਵਿਖੇ ਰੋਡ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਕਚਹਿਰੀ ਚੌਂਕ ਤੋਂ ਕੀਤੀ ਗਈ, ਜਿਸ ਦੀ ਸਮਾਪਤੀ ਨੋਵੇਲਟੀ ਚੌਂਕ ਵਿਖੇ ਹੋਵੇਗੀ। ਇਸ ਮੌਕੇ ਵੱਡੀ ਗੱਡੀ ’ਚ ਸਵਾਰ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਅਤੇ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੂੰ ਵੇਖਣ ਲਈ ਵੱਡੀ ਗਿਣਤੀ ’ਚ ਲੋਕ ਇਥੇ ਪਹੁੰਚੇ ਹੋਏ ਹਨ। ਇਸ ਦੌਰਾਨ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਸੁਆਗਤ ਕੀਤਾ ਜਾ ਰਿਹਾ ਹੈ। ਇਹ ਰੋਡ ਸ਼ੋਅ ‘ਮੇਰਾ ਰੰਗ ਦੇ ਬਸੰਤੀ ਚੋਲਾ’ ਦੇ ਗੀਤ ਦੀ ਗੂੰਜ ਵਿਚਾਲੇ ਅੱਗੇ ਵੱਧਦਾ ਜਾ ਰਿਹਾ ਹੈ। ਇਸ ਮੌਕੇ ਲੋਕਾਂ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਰੋਡ ਸ਼ੋਅ ’ਚ ਵੱਡੀ ਗਿਣਤੀ ’ਚ ਔਰਤਾਂ ਸਮੇਤ ਬੱਚੇ ਵੀ ਸ਼ਾਮਲ ਹਨ, ਜੋਕਿ ਜਿੱਤ ਦਾ ਜਸ਼ਨ ਮਨਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ’ਚ ਵੱਡੀ ਜਿੱਤ ਮਗਰੋਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ
ਇਥੇ ਦੱਸ ਦਈਏ ਕਿ ਰੋਡ ਸ਼ੋਅ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੇ 92 ਵਿਧਾਇਕਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਪਹੁੰਚੇ ਸਨ। ਇਸ ਦੇ ਬਾਅਦ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਸ਼ਰਧਾਂਜਲੀ ਵੀ ਦਿੱਤੀ ਗਈ।
ਇਹ ਵੀ ਪੜ੍ਹੋ: ਰੰਧਾਵਾ ਦੇ ਤਿੱਖੇ ਹਮਲੇ, ਸਿੱਧੂ ਦੱਸਣ ਕਿ ਪ੍ਰਧਾਨ ਬਣਨ ਪਿੱਛੋਂ ਉਨ੍ਹਾਂ ਦੀ ਮੰਜੀ ਕਾਂਗਰਸ ਭਵਨ ’ਚ ਕਿਉਂ ਨਹੀਂ ਲੱਗੀ
ਇਥੇ ਇਹ ਵੀ ਦੱਸ ਦੇਈਏ ਕਿ ਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਖਟਕੜਕਲਾਂ ਵਿਖੇ ਸਹੁੰ ਚੁੱਕਣਗੇ। ਖਟਕੜਕਲਾਂ ਵਿਖੇ ਸਹੁੰ ਚੁੱਕ ਦਾ ਵੱਡਾ ਸਮਾਗਮ ਆਯੋਜਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਟਾਂਡਾ 'ਚ ਹੋਏ ਗਊਆਂ ਦੇ ਕਤਲ ਮਾਮਲੇ ਦੀ ਭਗਵੰਤ ਮਾਨ ਵੱਲੋਂ ਨਿਖੇਧੀ, ਪੁਲਸ ਨੂੰ ਦਿੱਤੇ ਇਹ ਸਖ਼ਤ ਹੁਕਮ
ਚੋਣਾਂ ’ਚ ਵੱਡੀ ਹਾਰ ਮਿਲਣ ਤੋਂ ਬਾਅਦ ਢੀਂਡਸਾ ਪਿਓ-ਪੁੱਤ ਦੇ ਸਿਆਸੀ ਭਵਿੱਖ ਨੂੰ ਲੱਗਿਆ ਗ੍ਰਹਿਣ
NEXT STORY