ਤਲਵੰਡੀ ਸਾਬੋ (ਮੁਨੀਸ਼) : ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ ਨੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਖਹਿਰਾ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸੁਖਪਾਲ ਖਹਿਰਾ ਵਲੋਂ ਪਾਰਟੀ ਖਿਲਾਫ ਕੀਤੀਆਂ ਜਾ ਰਹੀਆਂ ਗਤੀਵਿਧੀਆਂ 'ਤੇ ਅਫਸੋਸ ਜ਼ਾਹਰ ਕਰਦੇ ਹੋਏ ਬਲਜਿੰਦਰ ਕੌਰ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ 'ਆਪ' ਨੂੰ ਕੋਈ ਫਰਕ ਨਹੀਂ ਪਵੇਗਾ।
2 ਅਗਸਤ ਨੂੰ ਬਠਿੰਡਾ 'ਚ ਹੋਣ ਵਾਲੀ ਕਨਵੈਨਸ਼ਨ 'ਤੇ ਬੋਲਦੇ ਹੋਏ ਬਲਜਿੰਦਰ ਕੌਰ ਨੇ ਕਿਹਾ ਕਿ ਇਸ ਕਨਵੈਨਸ਼ਨ ਵਿਚ ਪਾਰਟੀ ਹਾਈ ਕਮਾਨ ਨੇ ਜਾਣ ਤੋਂ ਇਨਕਾਰ ਕੀਤਾ ਹੈ, ਇਸ ਲਈ ਉਹ ਇਸ ਵਿਚ ਸ਼ਿਰਕਤ ਨਹੀਂ ਕਰਨਗੇ। ਬਲਜਿੰਦਰ ਕੌਰ ਨੇ ਕਿਹਾ ਕਿ ਪਾਰਟੀ ਦੀ ਵਫਾਦਾਰੀ ਨਾ ਕਰਨਾ ਪਾਰਟੀ ਨਾਲ ਗੱਦਾਰੀ ਹੈ ਜੋ ਕਿ ਗਲਤ ਹੈ।
ਸੰਗਰੂਰ: ਸ਼ਰਧਾਲੂਆਂ ਨਾਲ ਭਰਿਆ ਟੈਂਪੂ ਪਲਟਿਆ, 24 ਸ਼ਰਧਾਲੂ ਜ਼ਖਮੀ, 3 ਦੀ ਹਾਲਤ ਗੰਭੀਰ
NEXT STORY