ਜਲੰਧਰ (ਵੈੱਬ ਡੈਸਕ)— ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਜਨਤਾ ਨੂੰ ਅੱਜ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਟਵੀਟ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਿੱਤ ’ਚ ਅੱਜ ਇਕ ਬਹੁਤ ਵੱਡਾ ਫ਼ੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ’ਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ। ਕੁਝ ਹੀ ਦੇਰ ’ਚ ਭਗਵੰਤ ਮਾਨ ਵੱਡਾ ਐਲਾਨ ਕਰਨਗੇ।
ਇਹ ਵੀ ਪੜ੍ਹੋ: ਇਕੱਠਿਆਂ ਬਲੀਆਂ ਸੜਕ ਹਾਦਸੇ 'ਚ ਮਰੇ ਦੋ ਭਰਾਵਾਂ ਸਣੇ 3 ਦੋਸਤਾਂ ਦੀਆਂ ਚਿਖ਼ਾਵਾਂ, ਰੋ-ਰੋ ਹਾਲੋ ਬੇਹਾਲ ਹੋਈਆਂ ਮਾਂਵਾਂ
ਭਗਵੰਤ ਮਾਨ ਵੱਲੋਂ ਕੀਤੇ ਗਏ ਟਵੀਟ ਤੋਂ ਬਾਅਦ ਇਹ ਕਿਆਸਕਾਰੀਆਂ ਲਗਾਈਆਂ ਜਾ ਰਹੀਆਂ ਹਨ ਕਿ ਬਤੌਰ ਨਵੇਂ ਸੀ.ਐੱਮ. ਵਜੋਂ ਭਗਵੰਤ ਮਾਨ ਕੀ ਸਿੱਖਿਆ ’ਤੇ, ਰੋਜ਼ਗਾਰ ’ਤੇ, 300 ਯੂਨਿਟ ਮੁਫ਼ਤ ਬਿਜਲੀ ਦੇਣ ’ਤੇ ਜਾਂ ਫਿਰ ਔਰਤਾਂ ਨੂੰ ਹਰ ਮਹੀਨੇ ਇਕ-ਇਕ ਹਜ਼ਾਰ ਰੁਪਏ ਦੇਣ ’ਤੇ ਵੀ ਐਲਾਨ ਕੀਤਾ ਜਾ ਸਕਦਾ ਹੈ। ਇਹ ਵੀ ਚਰਚਾ ਕੀਤੀ ਜਾ ਰਹੀ ਹੈ ਕਿ ਵਿਧਾਇਕਾਂ ਦੀ ਪੈਨਸ਼ਨ ’ਤੇ ਵੀ ਵੱਡਾ ਫ਼ੈਸਲਾ ਕੀਤਾ ਜਾ ਸਕਦਾ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਦੇ ਪਹਿਲਾਂ ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਦੀਆਂ ਵੀ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਲਿਖਿਆ ਕਿ ਹੋਲੀ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ। ਰੰਗਾਂ ਦਾ ਤਿਉਹਾਰ ਸਾਡੇ ਸਾਰਿਆਂ ਦੀ ਜ਼ਿੰਦਗੀ ’ਚ ਖ਼ੁਸ਼ਹਾਲੀ ਲਿਆਵੇ।
ਜ਼ਿਕਰਯੋਗ ਹੈ ਕਿ ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਵੀ ਸ਼ੁਰੂ ਹੋ ਚੁੱਕਾ ਹੈ, ਜੋਕਿ 22 ਮਾਰਚ ਤੱਕ ਚੱਲੇਗਾ। ਸੈਸ਼ਨ ਦੇ ਅੱਜ ਪਹਿਲੇ ਦਿਨ ਜਿੱਤੇ ਹੋਏ ਵਿਧਾਇਕ ਨੇ ਸਹੁੰ ਚੁੱਕੀ। ਵਿਧਾਇਕਾਂ ਨੂੰ ਸਹੁੰ ਪ੍ਰਮੈਟ ਸਪੀਕਰ ਇੰਦਰਬੀਰ ਸਿੰਘ ਨਿੱਝਰ ਨੇ ਚੁੱਕਵਾਈ। ਵਿਧਾਇਕਾਂ ਨੂੰ ਸਹੁੰ ਚੁੱਕਵਾਉਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ 21 ਤਾਰੀਖ਼ ਤੱਕ ਮੁਲਤਵੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ: ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਆਰੰਭ ਹੋਵੇਗਾ ਹੋਲਾ-ਮਹੱਲਾ ਦਾ ਦੂਜਾ ਪੜਾਅ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗਊ ਹੱਤਿਆ ਕਾਂਡ ਦੇ ਵਿਰੋਧ ’ਚ ਟਾਂਡਾ ਸ਼ਹਿਰ ਇੱਕ ਵਜੇ ਤੱਕ ਮੁਕੰਮਲ ਬੰਦ
NEXT STORY