ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਹਲਕਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵੱਡਾ ਬਿਆਨ ਦਿੰਦਿਆਂ ਆਖਿਆ ਹੈ ਕਿ ਪੰਜਾਬ ਦੇ ਲੋਕਾਂ ਨੂੰ ਇਸੇ ਮਹੀਨੇ ਤੋਂ 600 ਯੂਨਿਟ ਫ੍ਰੀ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ। ਡਾ. ਚਰਨਜੀਤ ਸਿੰਘ ਨੇ ਆਖਿਆ ਕਿ ਸੰਭਵ ਹੈ ਕਿ ਇਕ ਅਪ੍ਰੈਲ ਤੋਂ ਹਰ ਪਰਿਵਾਰ ਨੂੰ ਇਕ ਮਹੀਨੇ ਦੇ 300 ਯੂਨਿਟ ਅਤੇ ਦੋ ਮਹੀਨਿਆਂ ਦੇ 600 ਯੂਨਿਟ ਫ੍ਰੀ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ। ‘ਆਪ’ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਪਰਿਵਾਰ ਨਾਲ ਭੇਦਭਾਵ ਨਹੀਂ ਕਰੇਗੀ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਵਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ, ਹੁਣ ਪਟਿਆਲਾ ’ਚ ਇਕੱਠੇ ਹੋਏ ਕਾਂਗਰਸੀ
ਦੱਸਣਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਆਦਮੀ ਪਾਰਟੀ ਨੇ ਵੱਡੇ ਐਲਾਨ ਕੀਤੇ ਸਨ, ਜਿਨ੍ਹਾਂ ਵਿਚੋਂ ਹਰ ਪਰਿਵਾਰ ਨੂੰ 300 ਯੂਨਿਟ ਫ੍ਰੀ ਬਿਜਲੀ ਦੇਣਾ ਵੀ ਸ਼ਾਮਲ ਸੀ। ਆਮ ਆਦਮੀ ਪਾਰਟੀ ਨੇ ਆਖਿਆ ਸੀ ਕਿ ਜਿਸ ਤਰ੍ਹਾਂ ਦਿੱਲੀ ਵਾਸੀਆਂ ਨੂੰ ਫ੍ਰੀ ਬਿਜਲੀ ਦਿੱਤੀ ਜਾ ਰਹੀ ਹੈ, ਉਸੇ ਤਰਜ਼ ’ਤੇ ਪੰਜਾਬ ਵਿਚ ਵੀ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ। ਹੁਣ ਜਦੋਂ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ’ਤੇ ਵੱਡਾ ਭਰੋਸਾ ਪ੍ਰਗਟਾਉਂਦਿਆਂ ਪਰੂਨ ਬਹੁਮਤ ਨਾਲ ਸੱਤਾ ਸੌਂਪ ਦਿੱਤੀ ਹੈ ਤਾਂ ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ ਜਿਨ੍ਹਾਂ ਵਾਅਦਿਆਂ ਦੇ ਦਮ ’ਤੇ ‘ਆਪ’ ਸੱਤਾ ਵਿਚ ਆਈ ਹੈ, ਉਹ ਕਦੋਂ ਪੂਰੇ ਹੁੰਦੇ ਹਨ।
ਇਹ ਵੀ ਪੜ੍ਹੋ : ਹੁਣ ਫਿਰੋਜ਼ਪੁਰ ’ਚ ਚੱਲ੍ਹੀਆਂ ਅੰਨ੍ਹੇਵਾਹ ਗੋਲ਼ੀਆਂ, ਸ਼ਰੇਆਮ ਮੌਤ ਦੇ ਘਾਟ ਉਤਾਰਿਆ ਨੌਜਵਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸਰਹੱਦ ਪਾਰ: ਪ੍ਰੇਮ ਵਿਆਹ ਕਰਨ ’ਤੇ ਪ੍ਰੇਮੀ ਦੇ ਭਰਾ ਅਤੇ ਭਤੀਜੇ ਦਾ ਗੋਲੀ ਮਾਰ ਕੀਤਾ ਕਤਲ
NEXT STORY