ਗੜ੍ਹਦੀਵਾਲਾ (ਭੱਟੀ)— ਖੇਤੀ ਬਿੱਲਾਂ ਦੇ ਵਿਰੁੱਧ 19 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ਨੂੰ ਲੈ ਕੇ ਪੰਜਾਬ 'ਚ ਸਿਆਸੀ ਸੰਗਰਾਮ ਸ਼ੁਰੂ ਹੋ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਸੈਸ਼ਨ ਤੋਂ ਪਹਿਲਾਂ ਹੀ ਪੰਜਾਬ ਸਰਕਾਰ 'ਤੇ ਹਮਲੇ ਬੋਲੇ ਜਾ ਰਹੇ ਹਨ। ਸੈਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ 'ਤੇ ਹਮਲਾ ਬੋਲਿਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਸਪੈਸ਼ਲ ਸੈਸ਼ਨ ਬਲਾਉਣ ਤੋਂ ਪਹਿਲਾਂ ਕੈਪਟਨ ਸਾਬ੍ਹ ਇਕ ਸਰਬ ਪਾਰਟੀ ਮੀਟਿੰਗ ਬੁਲਾਉਣ।
ਇਹ ਵੀ ਪੜ੍ਹੋ: ਧਰਨੇ ਦੌਰਾਨ ਰੂਪਨਗਰ 'ਚ ਵੇਖਣ ਨੂੰ ਮਿਲੀ ਅਨੋਖੀ ਤਸਵੀਰ, ਕਿਸਾਨ ਨੇ ਇੰਝ ਮਨਾਇਆ ਜਨਮ ਦਿਨ
ਦਰਅਸਲ 'ਆਪ' ਵੱਲੋਂ ਸ਼ੁਰੂ ਕੀਤੀ ਮੁਹਿੰਮ ਗ੍ਰਾਮ ਸਭਾ ਬੁਲਾਓ,ਕਿਸਾਨ ਤੇ ਪੰਜਾਬ ਬਚਾਓ ਤਹਿਤ ਪਿੰਡ ਚੋਹਕਾ ਵਿਖੇ ਸੰਬੋਧਨ ਕਰਦਿਆ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਰੋਧੀ ਸੂਬਾ ਅਤੇ ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਤੋੜਨ ਦੀ ਹਰ ਸੰਭਵ 'ਤੇ ਨਾਕਾਮ ਕੋਸ਼ਿਸ ਕਰ ਰਹੀਆਂ ਹਨ। ਹੁਣ ਇਸ ਕਾਲੇ ਕਾਨੂੰਨ ਨੂੰ ਵਾਪਸ ਕਰਵਾਉਣ ਲਈ ਸਾਡੇ ਕੋਲ ਸੰਵਿਧਾਨਕ ਹਥਿਆਰ ਹੈ, ਜੋ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਮਜ਼ਬੂਤ ਬਣਾ ਸਕਦਾ ਹੈ।
ਇਹ ਵੀ ਪੜ੍ਹੋ: ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਸ਼ਾਮਲ ਹੋਣਗੇ ਨਵਜੋਤ ਸਿੱਧੂ!
ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਕੇਂਦਰ ਵੱਲੋਂ ਕੀਤੀ ਮੀਟਿੰਗ ਬੇਸਿੱਟਾ ਰਹੀ, ਜਿਸ ਤੋਂ ਸਿੱਧ ਹੋ ਗਿਆ ਹੈ ਕਿ ਕੇਂਦਰ ਸਰਕਾਰ ਜ਼ਬਰਦਸਤੀ ਧੱਕੇ ਨਾਲ ਫ਼ੈਸਲੇ ਲਾਗੂ ਕਰਨਾ ਚਾਹੁੰਦੀ ਹੈ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਨਹੀਂ ਕਰਦੀ। ਕੇਂਦਰ ਸਰਕਾਰ ਨੇ ਅਜਿਹਾ ਕਰਕੇ ਕਿਸਾਨਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ 'ਚ ਗ੍ਰਾਮ ਸਭਾ ਬੁਲਾ ਕੇ ਬਿੱਲਾਂ ਖ਼ਿਲਾਫ਼ ਸਰਬ ਸੰਮਤੀ ਨਾਲ ਪਵਾਏ ਮਤਿਆਂ ਕਰਕੇ ਕੇਂਦਰ ਸਰਕਾਰ ਨੂੰ ਇਸ ਨਿਰਾਦਰ ਦਾ ਖਮਿਆਜਾ ਆਉਣ ਵਾਲੇ ਦਿੰਨਾਂ 'ਚ ਭੁਗਤਣਾ ਪਵੇਗਾ।ਇਸ ਦੌਰਾਨ ਪਿੰਡ ਚੋਹਕਾ ਦੀ ਪੰਚਾਇਤ ਕੋਲੋ ਸਰਬ ਸੰਮਤੀ ਨਾਲ ਮਤਾ ਪਵਾਇਆ ਗਿਆ। ਉਨ੍ਹਾਂ ਸਮੁੱਚੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਪਿੰਡਾਂ 'ਚ ਗ੍ਰਾਮ ਸਭਾਵਾਂ ਬੁਲਾ ਕੇ ਤਿੰਨੋ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਮਤੇ ਪਾਉਣ।
ਇਹ ਵੀ ਪੜ੍ਹੋ: ਰਾਹ ਜਾਂਦੀ ਬੀਬੀ ਨੂੰ ਝਪਟਮਾਰਾਂ ਨੇ ਘੇਰਿਆ,ਵਾਹ ਨਾ ਚੱਲਦਾ ਵੇਖ ਦਾਗੇ ਹਵਾਈ ਫ਼ਾਇਰ
ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਜਲਾਸ ਬਲਾਉਣ ਤੋਂ ਪਹਿਲਾਂ ਸਾਰੀਆਂ ਕਿਸਾਨ ਜਥੇਬੰਦੀਆਂ, ਸਾਰੀਆਂ ਸਿਆਸੀ ਪਾਰਟੀਆਂ, ਖੇਤੀ ਮਾਹਿਰਾਂ ਅਤੇ ਸਾਰੇ ਖੇਤੀ ਨਾਲ ਸਬੰਧਤ ਵਪਾਰੀਆਂ ਨਾਲ ਬੈਠਕ ਕੀਤੀ ਜਾਵੇ। ਇਸ ਕਾਲੇ ਕਾਨੂੰਨ ਦਾ ਕਿਸ ਤਰ੍ਹਾਂ ਵਿਰੋਧ ਕਰਨਾ ਹੈ, ਇਸ 'ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਜਾਵੇ। ਇਸ ਮੌਕੇ ਗੁਰਵਿੰਦਰ ਪਾਵਲਾ, ਪ੍ਰੋ: ਜੀ. ਐੱਸ ਮੁਲਤਾਨੀ, ਹਲਕੇ ਦੇ ਸੀਨੀਅਰ ਆਗੂ ਜਸਵੀਰ ਸਿੰਘ ਰਾਜਾ, ਹਲਕੇ ਦੇ ਸੀਨੀਅਰ ਆਗੂ ਹਰਮੀਤ ਸਿੰਘ ਔਲਖ, ਪ੍ਰਿਸ ਆਦਿ ਸਮੇਤ ਭਾਰੀ ਗਿਣਤੀ 'ਚ 'ਆਪ' ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪਟਿਆਲਾ 'ਚ ਪੈਸਿਆਂ ਖਾਤਿਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਇਹ ਵੀ ਪੜ੍ਹੋ: ਸ਼ਮਸ਼ਾਨਘਾਟ ਦੇ ਦਾਨ ਪਾਤਰ 'ਚੋਂ ਨਿਕਲਿਆ ਕੁਝ ਅਜਿਹਾ, ਜਿਸ ਨੂੰ ਵੇਖ ਸੇਵਾਦਾਰ ਵੀ ਰਹਿ ਗਏ ਦੰਗ
ਬਠਿੰਡਾ ਜ਼ਿਲ੍ਹੇ 'ਚ 24 ਸਾਲਾਂ ਨੌਜਵਾਨ ਸਮੇਤ ਕੋਰੋਨਾ ਨਾਲ 3 ਮੌਤਾਂ
NEXT STORY