ਚੰਡੀਗੜ੍ਹ : ਲੋਕ ਸਭਾ ਚੋਣਾਂ ਦਾ ਮੈਦਾਨ ਫਤਿਹ ਕਰਨ ਲਈ ਆਮ ਆਦਮੀ ਪਾਰਟੀ ਵੱਡੀ ਯੋਜਨਾ ’ਤੇ ਕੰਮ ਕਰ ਰਹੀ ਹੈ, ਜਿਸ ਦੇ ਤਹਿਤ ਪਾਰਟੀ ਕੁੱਝ ਸੰਸਦੀ ਸੀਟਾਂ ’ਤੇ ਜਿੱਤ ਪੱਕੀ ਕਰਨ ਲਈ ਪਾਰਟੀ ਦੇ ਕੁੱਝ ਵੱਡੇ ਚਿਹਰੇ ਮੈਦਾਨ ਵਿਚ ਉਤਾਰ ਸਕਦੀ ਹੈ ਕਿਉਂਕਿ ਇਸ ਸਮੇਂ ਸਾਰੇ ਵੱਡੇ ਚਿਹਰੇ ਕੈਬਨਿਟ ਵਿਚ ਮੰਤਰੀ ਹਨ, ਅਜਿਹੇ ਵਿਚ ਉਨ੍ਹਾਂ ਨੂੰ ਹੀ ਮੈਦਾਨ ਵਿਚ ਉਤਾਰਨ ’ਤੇ ਚਰਚਾ ਕੀਤੀ ਜਾ ਰਹੀ ਹੈ। ਪਾਰਟੀ ਵਲੋਂ ਅਜਿਹੇ ਪੰਜ ਮੰਤਰੀਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। ਜਦਕਿ ਦੂਜੇ ਪਾਸੇ ਇਹ ਮੰਤਰੀ ਲੋਕ ਸਭਾ ਚੋਣਾਂ ਲੜਨ ਨੂੰ ਲੈ ਕੇ ਭੰਬਲ-ਭੂਸੇ ਵਿਚ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਨਤੀਜੇ ਪਾਰਟੀ ਦੇ ਅਨੁਕੂਲ ਨਹੀਂ ਆਏ ਤਾਂ ਅਜਿਹਾ ਨਾ ਹੋਵੇ ਕਿ ਮੰਤਰੀ ਦਾ ਅਹੁਦਾ ਵੀ ਗਵਾਉਣਾ ਪਵੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਪ੍ਰੀਖਿਆਵਾਂ ਦਾ ਐਲਾਨ, ਡੇਟਸ਼ੀਟ ਜਾਰੀ
ਪਾਰਟੀ ਹਾਈਕਮਾਂਡ ਨਿਯਮਿਤ ਰੂਪ ਨਾਲ ਵਰਕਰਾਂ ਅਤੇ ਖੁਫੀਆ ਏਜੰਸੀਆਂ ਰਾਹੀਂ ਇਨ੍ਹਾਂ ਮੰਤਰੀਆਂ ਬਾਰੇ ਚੋਣ ਖੇਤਰਾਂ ਵਿਚ ਫੀਡਬੈਕ ਲੈ ਰਹੀ ਹੈ। ਜੇ ਇਨ੍ਹਾਂ ਪੰਜ ਮੰਤਰੀਆਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਮੁੜ ਤੋਂ ਕੈਬਨਿਟ ਵਿਚ ਫੇਰਬਦਲ ਦੀਆਂ ਸੰਭਾਵਨਾਵਾਂ ਵੱਧ ਜਾਣਗੀਆਂ। ਸੂਤਰਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਹੋਈ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਈ ਮੰਤਰੀਆਂ ਦੀ ਕਲਾਸ ਲਗਾਈ ਸੀ, ਉਸ ਤੋਂ ਵੀ ਇਹ ਅੰਦਾਜ਼ਾ ਹੋਣ ਲੱਗਾ ਹੈ ਕਿ ਕੁਝ ਮੰਤਰੀਆਂ ਦੇ ਕੰਮ ਤੋਂ ਉਹ ਖੁਸ਼ ਨਹੀਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਆਈ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਦੀ ਉੱਠੀ ਮੰਗ
ਵੱਡੇ ਚਿਹਰਿਆਂ ਸਹਾਰੇ ਮੈਦਾਨ ’ਚ ਉਤਰਨ ਦੀ ਤਿਆਰੀ ’ਚ ‘ਆਪ’
ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਆਮ ਆਦਮੀ ਪਾਰਟੀ ਸੂਬੇ ਵਿਚ ਇਕੱਲਿਆਂ ਚੋਣ ਲੜੇਗੀ। ਇਸ ਤੋਂ ਸਾਫ ਹੋ ਗਿਆ ਹੈ ਕਿ ਪਾਰਟੀ ਸਾਰੀਆਂ ਸੀਟਾਂ ਜਿੱਤਣ ਲਈ ਆਪਣੇ ਵੱਡੇ ਚਿਹਰਿਆਂ ਨੂੰ ਮੈਦਾਨ ਵਿਚ ਉਤਾਰ ਕੇ ਆਰ-ਪਾਰ ਦੀ ਲੜਾਈ ਕਰਨ ਦੇ ਇਰਾਦੇ ਵਿਚ ਹੈ। ਦਰਅਸਲ 2019 ਦੀਆਂ ਚੋਣਾਂ ਵਿਚ ਪਾਰਟੀ ਨੂੰ ਸਿਰਫ ਇਕ ਸੀਟ ਹੀ ਆਈ ਸੀ। ਉਸ ਸਮੇਂ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਪਾਰਟੀ ਨੂੰ ਲਗਾਤਾਰ ਦੂਜੀ ਵਾਰ ਜਿੱਤ ਦਵਾਈ ਸੀ ਪਰ 2022 ਵਿਚ ਉਨ੍ਹਾਂ ਦੇ ਮੁੱਖ ਮੰਤਰੀ ਬਣਦੇ ਹੀ ਉਨ੍ਹਾਂ ਨੂੰ ਸੰਸਦੀ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਇਥੇ ਜ਼ਿਮਨੀ ਚੋਣ ਵਿਚ ਪਾਰਟੀ ਹਾਰ ਗਈ ਸੀ। ਜਿਸ ਤੋਂ ਬਾਅਦ ਜਲੰਧਰ ਲੋਕ ਸਭਾ ਸੀਟ ’ਤੇ ਐੱਮ. ਪੀ. ਸੰਤੋਖ ਚੌਧਰੀ ਦੇ ਦਿਹਾਂਤ ਤੋਂ ਬਾਅਦ ਹੋਈ ਜ਼ਿਮਨੀ ਚੋਣ ਤੋਂ ਪਾਰਟੀ ਨੇ ਜਿੱਤ ਹਾਸਲ ਕੀਤੀ ਅਤੇ ਇਸ ਤਰ੍ਹਾਂ ਆਮ ਆਦਮੀ ਪਾਰਟੀ ਦਾ ਲੋਕ ਸਭਾ ਵਿਚ ਇਕ ਮੈਂਬਰ ਹੋ ਗਿਆ। ਆਮ ਆਦਮੀ ਪਾਰਟੀ ਕੌਮੀ ਪੱਧਰ ’ਤੇ ਆਈਐੱਨਡੀਆਈਏ ਦੀ ਧਿਰ ਹੈ ਅਤੇ ਇਸ ਵਿਚ ਕਾਂਗਰਸ ਵੀ ਸ਼ਾਮਲ ਹੈ। ਇਸ ਦੇ ਬਾਵਜੂਦ ਪੰਜਾਬ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਮਝੌਤਾ ਹੁੰਦਾ ਦਿਖਾਈ ਨਹੀਂ ਦੇ ਰਿਹਾ ਹੈ। ਅਜਿਹੇ ਵਿਚ ਦੋਵੇਂ ਪਾਰਟੀਆਂ ਇਕੱਲੇ-ਇਕੱਲੇ ਚੋਣਾਂ ਲੜਨਗੀਆਂ। ਇਕੱਲੇ ਚੋਣ ਲੜਨ ਦੀ ਸਥਿਤੀ ਵਿਚ ਆਮ ਆਦਮੀ ਪਾਰਟੀ ਮਜ਼ਬੂਤ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਧਿਆਨ ਦੇਣ, ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ’ਤਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
10 ਸਾਲਾ ਸਪੈਸ਼ਲ ਚਾਈਲਡ ਨਾਲ ਥੈਰੇਪੀ ਸੈਂਟਰ 'ਚ ਯੌਨ ਸ਼ੋਸ਼ਣ, NRI ਪਿਤਾ ਨੇ ਦੱਸੀ ਸਾਰੀ ਗੱਲ
NEXT STORY