ਫਰੀਦਕੋਟ (ਜਗਤਾਰ) : ਪੰਜਾਬ ਵਿਚ ਲਗਤਾਰ ਕੋਰੋਨਾ ਦੇ ਮਰੀਜ਼ਾਂ ਵਿਚ ਵਾਧਾ ਹੋ ਰਿਹਾ ਹੈ। ਹਰ ਪਾਰਟੀ ਇਸ ਮੁੱਦੇ 'ਤੇ ਸਰਕਾਰੀ ਪ੍ਰਬੰਧਾਂ 'ਤੇ ਸਵਾਲ ਚੱਕ ਰਹੀ ਹੈ। ਦੂਜੇ ਪਾਸੇ ਕੋਰੋਨਾ ਮਰੀਜ਼ਾਂ ਦੇ ਪਰਿਵਾਰਾਂ ਵਲੋਂ ਵਾਰ-ਵਾਰ ਕਿਹਾ ਜਾ ਰਿਹਾ ਹੈ ਕਿ ਹਸਪਤਾਲ ਵਿਚ ਕੋਈ ਸਹੂਲਤਾਂ ਨਹੀਂ ਮਿਲਦੀਆਂ। ਇਸ ਤਰਾਂ ਦੀਆਂ ਫ਼ਰੀਦਕੋਟ ਮੈਡੀਕਲ ਹਸਪਤਾਲ ਦੀਆਂ ਸ਼ਕਾਇਤਾਂ ਮਿਲਣਾ 'ਤੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਫ਼ਰੀਦਕੋਟ ਮੈਡੀਕਲ ਹਸਪਤਾਲ ਪਹੁੰਚੇ। ਜਿਥੇ ਉਨ੍ਹਾਂ ਪੀ. ਪੀ. ਕਿੱਟ ਪਾ ਕੇ ਕੋਰੋਨਾ ਮਰੀਜ਼ਾਂ ਨਾਲ ਗੱਲਬਾਤ, ਉਥੇ ਹੀ ਉਨ੍ਹਾਂ ਡਿਊਟੀ ਕਰ ਰਹੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. 'ਤੇ ਵਰ੍ਹੇ ਰਣਜੀਤ ਸਿੰਘ ਢੱਡਰੀਆਂਵਾਲੇ, ਜਥੇਦਾਰ 'ਤੇ ਵੀ ਚੁੱਕੇ ਸਵਾਲ
ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਰੋਧੀ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਕਾਇਤਾਂ ਮਿਲ ਰਹੀਆਂ ਸਨ ਕਿ ਕੋਰੋਨਾ ਮਰੀਜ਼ਾਂ ਨੂੰ ਫ਼ਰੀਦਕੋਟ ਮੈਡੀਕਲ ਹਸਪਤਾਲ ਵਿਚ ਸਮੱਸਿਆ ਆ ਰਹੀਆਂ ਹਨ, ਜਿਸ ਦੇ ਚੱਲਦੇ ਅੱਜ ਉਨ੍ਹਾਂ ਵਲੋਂ ਚੈਕਿੰਗ ਕੀਤੀ ਗਈ ਅਤੇ ਕੁਝ ਕਮੀਆਂ ਵੀ ਪਾਈਆ ਗਈਆਂ ਹਨ। ਜਿਨ੍ਹਾਂ ਵੱਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕੀ ਪੰਜਾਬ ਸਰਕਾਰ ਨੂੰ ਸਾਡੀ ਦਿੱਲੀ ਦੀ ਸਰਕਾਰ ਵਾਂਗ ਕੋਰੋਨਾ ਦਾ ਇਲਾਜ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਧਿਆਨ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਕੈਪਟਨ-ਬਾਜਵਾ ਵਿਵਾਦ 'ਚ ਸੁਖਪਾਲ ਖਹਿਰਾ ਦੀ ਦਸਤਕ, ਦਿੱਤਾ ਵੱਡਾ ਬਿਆਨ
ਇਸ ਮੌਕੇ ਮੈਡੀਕਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਰਾਜੀਵ ਜੋਸ਼ੀ ਨੇ ਕਿਹਾ ਕੀ ਕੋਰੋਨਾ ਮਰੀਜ਼ਾਂ ਨੂੰ ਜੋ ਸਮੱਸਿਆ ਆ ਰਹੀਆਂ ਹਨ, ਉਨ੍ਹਾਂ ਬਾਰੇ ਉਨ੍ਹਾਂ ਦੇ ਧਿਆਨ ਵਿਚ ਆ ਗਿਆ ਹੈ ਅਤੇ ਉਨ੍ਹਾਂ ਵਲੋਂ ਪਹਿਲਾ ਤੋਂ ਹੀ ਪੂਰੇ ਪ੍ਰਬੰਧ ਕੀਤੇ ਹੋਏ ਹਨ। ਜੇਕਰ ਫਿਰ ਵੀ ਕੋਈ ਕਮੀ ਹੈ ਤਾਂ ਉਸ ਨੂੰ ਦੂਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲਵੇ ਮੰਤਰੀ ਨੂੰ ਲਿਖਿਆ ਪੱਤਰ
ਵਿਭਾਗ ਦੀ ਵੱਡੀ ਕਾਰਵਾਈ, 1.25 ਲੱਖ ਲੀਟਰ ਲਾਹਨ ਤੇ ਚਾਲੂ ਭੱਠੀ ਸਮੇਤ ਭਾਰੀ ਮਾਤਰਾ 'ਚ ਸਮਾਨ ਕੀਤਾ ਜ਼ਬਤ
NEXT STORY