ਜਲੰਧਰ (ਵੈੱਬ ਡੈਸਕ)- ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਅੱਜ ਆਪਣੀ ਪਾਰਟੀ ਦੇ ਉਮੀਦਵਾਰ ਦੇ ਕਾਗਜ਼ ਭਰੇ ਗਏ। ਸੁਸ਼ੀਲ ਰਿੰਕੂ ਵੱਲੋਂ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੈਗਾ ਰੋਡ ਸ਼ੋਅ ਕੀਤਾ ਗਿਆ। ਸੁਸ਼ੀਲ ਰਿੰਕੂ ਦੇ ਹੱਕ ਵਿਚ ਕੀਤੇ ਗਏ ਰੋਡ ਸ਼ੋਅ ਦੌਰਾਨ ਭਗਵੰਤ ਮਾਨ ਸਣੇ ਹੋਰ ਵੀ ਕਈ ਸੀਨੀਅਰ ਲੀਡਰ ਮੌਜੂਦ ਹਨ। ਹਜ਼ਾਰਾਂ ਦੀ ਗਿਣਤੀ 'ਚ 'ਆਪ' ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੇ ਇਕੱਠੇ ਹੋ ਕੇ ਪਾਰਟੀ ਉਮੀਦਵਾਰ ਦੇ ਹੱਕ 'ਚ ਨਾਅਰੇਬਾਜ਼ੀ ਕੀਤੀ। ਇਸ ਰੋਡ ਸ਼ੋਅ ਵਿੱਚ ਭਗਵੰਤ ਮਾਨ ਅਤੇ ਉਮੀਦਵਾਰ ਰਿੰਕੂ ਦੇ ਨਾਲ ਇਸ ਮੌਕੇ ਵਿਧਾਇਕ ਸ਼ੀਤਲ ਅੰਗੁਰਾਲ, ਵਿਧਾਇਕ ਬਲਕਾਰ ਸਿੰਘ, ਦਿਨੇਸ਼ ਢੱਲ, ਰਾਜਵਿੰਦਰ ਕੌਰ ਥਿਆੜਾ, ਜੀਤ ਰਾਮ ਭੱਟੀ, ਰਤਨ ਸਿੰਘ, ਪ੍ਰੇਮ ਕੁਮਾਰ, ਵਿਧਾਇਕਾ ਇੰਦਰਜੀਤ ਕੌਰ, ਜਗਬੀਰ ਬਰਾੜ, ਮਹਿੰਦਰ ਭਗਤ, ਸੁਰਿੰਦਰ ਸੋਢੀ ਅਤੇ ਹਰਚੰਦ ਸਿੰਘ ਬਰਸਟ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਬੱਸ ਯਾਤਰੀਆਂ ਲਈ ਅਹਿਮ ਖ਼ਬਰ, ਇਸ ਦਿਨ ਝੱਲਣੀ ਪੈ ਸਕਦੀ ਹੈ ਭਾਰੀ ਪ੍ਰੇਸ਼ਾਨੀ
ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਜਿਨ੍ਹਾਂ ਨੂੰ ਜ਼ਿਮਨੀ ਚੋਣ ਲਈ ਪਾਰਟੀ ਦਾ ਇੰਚਾਰਜ ਬਣਾਇਆ ਗਿਆ ਹੈ ਅਤੇ ਹੋਰ ਮੰਤਰੀ ਅਤੇ ਲੀਡਰਸ਼ਿਪ ਰਿੰਕੂ ਦੇ ਨਾਲ ਅੱਜ ਡੀ. ਸੀ. ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਗਏ। ਆਮ ਆਦਮੀ ਪਾਰਟੀ ਵੱਲੋਂ ਪੂਰੇ ਉਤਸ਼ਾਹ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ।
ਰੋਡ ਸ਼ੋਅ ਦੌਰਾਨ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਵਿਰੋਧੀਆਂ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਭਾਜਪਾ ਡਰਦੀ ਹੈ। ਉਨ੍ਹਾਂ ਕਿਹਾ ਕਿ 10 ਸਾਲਾ ਵਿਚ ਆਮ ਆਦਮੀ ਪਾਰਟੀ ਬਣੀ ਨੈਸ਼ਨਲ ਪਾਰਟੀ ਬਣੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਮਾਫ਼ੀਆ ਬਣਾਏ ਹੋਏ ਸਨ ਪਰ ਹੁਣ ਇਹ 'ਝਾੜੂ' ਪੂਰੇ ਦੇਸ਼ ਵਿਚ ਫਿਰੇਗਾ। ਅਸੀਂ ਕੰਮ ਪੱਕੇ ਪੈਰੀਂ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਹੁਸ਼ਿਆਰਪੁਰ ਤੋਂ ਮੰਤਰੀ ਫੜਿਆ ਗਿਆ ਸੀ ਤਾਂ ਉਸ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪਹਿਲਾਂ 17 ਸਾਲਾ ਮੁੰਡੇ ਨੂੰ ਧੋਖੇ ਨਾਲ ਕੀਤਾ ਅਗਵਾ, ਫਿਰ ਕਾਰ ਸਣੇ ਨਹਿਰ ’ਚ ਸੁੱਟ ਦਿੱਤਾ ਦੋ ਭੈਣਾਂ ਦਾ ਇਕਲੌਤਾ ਭਰਾ
ਆਪਣੀ ਸਰਕਾਰ ਦੀ ਇਕ ਸਾਲ ਦੀ ਪੰਜਾਬ ਵਿਚ ਕੀਤੀ ਗਈ ਕਾਰਗੁਜ਼ਾਰੀ ਬਾਰੇ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ 13 ਮਹੀਨੇ ਹੋ ਗਏ ਹਨ ਪੰਜਾਬ ਵਿਚ 'ਆਪ' ਦੀ ਸਰਕਾਰ ਬਣੇ ਅਤੇ 13 ਮਹੀਨਿਆਂ ਵਿਚ ਪੰਜਾਬ ਵਿਚ ਦਿੱਤੀਆਂ 28 ਹਜ਼ਾਰ ਤੋਂ ਵਧੇਰੇ ਨੌਕਰੀਆਂ ਦਿੱਤੀਆਂ ਗਈਆਂ ਹਨ। ਬਿਜਲੀ ਬੋਰਡ ਦਾ ਸਾਰਾ ਪੈਸਾ ਮੋੜ ਦਿੱਤਾ ਗਿਆ ਹੈ ਅਤੇ 82 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਹੁਣ ਜ਼ੀਰੋ ਆ ਰਹੇ ਹਨ। ਭਰਤੀ ਪ੍ਰਕਿਰਿਆ ਬਾਰੇ ਕਿਹਾ ਕਿ ਸਾਰੀ ਭਰਤੀ ਪ੍ਰਕਿਰਿਆ ਪੂਰੀ ਕਰਾਂਗੇ। ਉਨ੍ਹਾਂ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਲੰਧਰ ਵਾਲਿਆਂ ਨੇ ਪੰਜਾਬ ਦਾ ਮਾਣ ਰੱਖਣਾ ਹੈ ਅਤੇ ਇਸ ਵਾਰ ਲੁਟੇਰਿਆਂ ਨੂੰ ਭਜਾਉਣਾ ਹੈ। ਇਸ ਵਾਰ ਜਲੰਧਰ ਜ਼ਿਮਨੀ ਚੋਣ 'ਚ ਜਲੰਧਰ ਦੇ ਲੋਕ ਇਤਿਹਾਸ ਲਿਖਣਗੇ ਅਤੇ ਆਮ ਘਰ ਦੇ ਪੁੱਤ ਨੂੰ ਲੋਕ ਸਭਾ 'ਚ ਭੇਜਣਗੇ। ਉਨ੍ਹਾਂ ਕਿਹਾ ਕਿ ਮੈਂ 48 ਡਿਗਰੀ 'ਚ ਕੰਮ ਕਰਨ ਵਾਲਾ ਗਰਮੀ ਤੋਂ ਨਹੀਂ ਭੱਜਦਾ, ਤੁਹਾਡੇ ਲਈ ਹਮੇਸ਼ਾ ਹਾਜ਼ਰ ਰਹਾਂਗਾ। ਕੇਂਦਰ ਸਰਕਾਰ ਵਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਜਲੰਧਰ ਨੂੰ ਸਮਾਰਟ ਸਿਟੀ ਪ੍ਰਾਜੈਕਟ 'ਚ ਪਾਇਆ ਹੋਇਆ ਸੀ ਪਰ ਤੁਸੀਂ ਦੱਸੋ ਉਨ੍ਹਾਂ ਨੇ ਜਲੰਧਰ ਨੂੰ ਕਿੱਧਰੋਂ ਸਮਾਰਟ ਬਣਾਇਆ ਹੈ। ਅਸੀਂ ਪੰਜਾਬ ਦੇ ਸਾਰੇ ਸ਼ਹਿਰਾਂ ਨੂੰ ਚਮਕਾ ਦੇਵਾਂਗੇ ਕਿ ਲੋਕ ਵੇਖਣਗੇ ਵੀ ਇਸ ਤਰ੍ਹਾਂ ਵੀ ਹੋ ਸਕਦੈ।
ਇਹ ਵੀ ਪੜ੍ਹੋ : ਮਾਹਿਲਪੁਰ ਵਿਖੇ ਵੱਡੀ ਵਾਰਦਾਤ, ਚਚੇਰੇ ਭਰਾਵਾਂ ਨੇ ਕੁੱਟਮਾਰ ਕਰਕੇ ਭਰਾ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
ਭਗਵੰਤ ਮਾਨ ਨੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਨੂੰ ਵੋਟ ਨਾ ਪਾਉਣ ਅਤੇ ਲੋਕ ਪੱਖੀ ਆਵਾਜ਼ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ 'ਅੰਦਰੂਨੀ ਗੜਬੜ' ਵਿਕਾਸ ਦੇ ਰਾਹ ਵਿੱਚ ਰੋੜਾ ਹੈ। ਆਮ ਆਦਮੀ ਪਾਰਟੀ ਇਮਾਨਦਾਰ ਲੀਡਰਾਂ ਨੂੰ ਅੱਗੇ ਲਿਆਉਂਦੀ ਹੈ। ਕਿਉਂਕਿ ਅਸੀਂ ਜਾਣਦੇ ਹਾਂ ਕਿ ਵਿਕਾਸ ਕਿਵੇਂ ਕਰਨਾ ਹੈ, ਸਕੂਲ, ਹਸਪਤਾਲ ਅਤੇ ਮੁਹੱਲਾ ਕਲੀਨਿਕ ਕਿਵੇਂ ਬਣਾਉਣੇ ਹਨ, ਬਿਜਲੀ ਕਿਵੇਂ ਮੁਫਤ ਕਰਨੀ ਹੈ ਅਤੇ ਰੁਜ਼ਗਾਰ ਕਿਵੇਂ ਦੇਣਾ ਹੈ। ਮੈਗਾ ਰੋਡ ਸ਼ੋਅ ਨੂੰ ਲੈ ਕੇ ਪ੍ਰਸ਼ਾਸਨਿਕ ਕੰਪਲੈਕਸ ਨੂੰ ਜਾਣ ਵਾਲੀਆਂ ਸੜਕਾਂ ਸਵੇਰ ਤੋਂ ਹੀ ਬੰਦ ਹੋ ਗਈਆਂ ਸਨ। ਵੱਡੀ ਗਿਣਤੀ ਵਿੱਚ ਪੁਲਸ ਤਾਇਨਾਤ ਕੀਤੀ ਗਈ ਹੈ। ਪੁਲਸ ਨੇ ਪ੍ਰਬੰਧਕੀ ਕੰਪਲੈਕਸ ਦੇ ਨਾਲ ਲੱਗਦੇ ਮਾਸਟਰ ਤਾਰਾ ਸਿੰਘ ਨਗਰ ਤੋਂ ਭਾਰੀ ਵਾਹਨਾਂ ਦੇ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ ਹੈ। ਕਚਰੀ ਚੌਂਕ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਸਵਾਗਤੀ ਗੇਟ ਅਤੇ ਹਾਰਡਿੰਗ ਲਗਾਏ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪਾਣੀ ਦੀ ਬਰਬਾਦੀ ’ਤੇ 52 ਘਰਾਂ ਨੂੰ ਜਾਰੀ ਕੀਤੇ ਗਏ ਨੋਟਿਸ
NEXT STORY