ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੱਡੀ ਗਿਣਤੀ 'ਚ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਤੋਂ ਇਲਾਵਾ ਵੱਡੇ ਆਗੂਆਂ ਵੱਲੋਂ ਪਾਰਟੀ ਬਦਲਣ ਦਾ ਰਿਕਾਰਡ ਕਾਇਮ ਹੋਇਆ ਹੈ। ਇਨ੍ਹਾਂ 'ਚ ਜ਼ਿਆਦਾਤਰ ਆਗੂ ਦੂਜੀਆਂ ਪਾਰਟੀਆਂ ਤੋਂ ਟਿਕਟ ਹਾਸਲ ਕਰਨ 'ਚ ਕਾਮਯਾਬ ਰਹੇ ਹਨ, ਜਿਨ੍ਹਾਂ 'ਚ ਕਾਂਗਰਸ 'ਚ ਸ਼ਾਮਲ ਹੋਣ ਵਾਲੇ ਆਮ ਆਦਮੀ ਪਾਰਟੀ ਦੇ 3 ਮੌਜੂਦਾ ਵਿਧਾਇਕਾਂ ਸੁਖਪਾਲ ਸਿੰਘ ਖਹਿਰਾ, ਰੁਪਿੰਦਰ ਰੂਬੀ ਅਤੇ ਜਗਤਾਰ ਸਿੰਘ ਜੱਗਾ ਨੂੰ ਉਮੀਦਵਾਰ ਬਣਾਇਆ ਗਿਆ ਹੈ ਪਰ 4 ਮੌਜੂਦਾ ਵਿਧਾਇਕਾਂ ਨੂੰ ਟਿਕਟ ਨਹੀਂ ਮਿਲੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਪਰੀਮ ਕੋਰਟ ਨੇ 'ਬਿਕਰਮ ਮਜੀਠੀਆ' ਦੀ ਗ੍ਰਿਫ਼ਤਾਰੀ 'ਤੇ ਲਾਈ ਰੋਕ
ਇਨ੍ਹਾਂ 'ਚ ਮਾਨਸਾ ਤੋਂ ਨਾਜਰ ਸਿੰਘ, ਮੋੜ ਤੋਂ ਜਗਦੇਵ ਸਿੰਘ ਕਮਾਲੂ, ਜੈਤੋਂ ਤੋਂ ਮਾਸਟਰ ਬਲਦੇਵ ਸਿੰਘ, ਭਦੌੜ ਤੋਂ ਪਿਰਮਲ ਸਿੰਘ ਦਾ ਨਾਂ ਸ਼ਾਮਲ ਹੈ। ਇਨ੍ਹਾਂ 'ਚ ਭਦੌੜ ਸੀਟ 'ਤੇ ਖ਼ੁਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣਾਂ ਲੜਨ ਜਾ ਰਹੇ ਹਨ, ਜਦੋਂ ਕਿ ਕਾਂਗਰਸ ਵੱਲੋਂ ਮਾਨਸਾ ਤੋਂ ਸਿੱਧੂ ਮੂਸੇਵਾਲਾ, ਮੋੜ ਤੋਂ ਮੰਜੂ ਬਾਂਸਲ, ਜੈਤੋਂ ਤੋਂ ਦਰਸ਼ਨ ਸਿੰਘ ਨੂੰ ਟਿਕਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਤੇ ਛੱਤੀਸਗੜ੍ਹ ਦੇ CM ਭੁਪੇਸ਼ ਬਘੇਲ ਵੱਲੋਂ ਪ੍ਰੈੱਸ ਕਾਨਫਰੰਸ, ਕੀਤੇ ਵੱਡੇ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹਲਕਾ ਭੁਲੱਥ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ
NEXT STORY