ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਬਿਜਲੀ ਸੰਕਟ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਬਿਜਲੀ ਸੰਕਟ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲਾ ਖ਼ਰੀਦਣ 'ਚ ਨਾਕਾਮ ਸਾਬਿਤ ਹੋਈ ਹੈ।
ਇਹ ਵੀ ਪੜ੍ਹੋ : ਪਾਵਰਕਾਮ ਨੇ 5 ਲੱਖ ਤੋਂ ਵੱਧ ਬਕਾਏ ਵਾਲੇ ਸੈਂਕੜੇ ਖ਼ਪਤਕਾਰਾਂ ਦੇ ਕੁਨੈਕਸ਼ਨ ਕੱਟੇ
ਉਨ੍ਹਾਂ ਨੇ ਕਿਹਾ ਕਿ ਪੂਰੇ ਦੇਸ਼ 'ਚ 10 ਤੋਂ 15 ਘੰਟੇ ਬਿਜਲੀ ਕੱਟ ਲੱਗ ਰਹੇ ਹਨ ਅਤੇ ਪੂਰੇ ਦੇਸ਼ 'ਚ ਹਨ੍ਹੇਰਾ ਛਾਇਆ ਹੋਇਆ ਹੈ, ਜਿਸ ਕਾਰਨ ਆਮ ਜਨਤਾ ਬੇਹੱਦ ਪਰੇਸ਼ਾਨ ਹੈ। ਇਸ ਮੌਕੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵਿਧਾਨ ਸਭਾ 'ਚ ਵੀ ਕੁੱਝ ਲੋਕਾਂ ਨੂੰ ਗਲਤ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਲਤ ਤਰੀਕੇ ਨਾਲ ਵਿਧਾਨ ਸਭਾ 'ਚ ਰੱਖੇ ਗਏ ਲੋਕਾਂ ਨੂੰ ਬਾਹਰ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ : ਲੁਧਿਆਣਾ 'ਚ ਮੰਦਬੁੱਧੀ ਮੁੰਡੇ ਨਾਲ ਬਦਫ਼ੈਲੀ, ਮੁਲਜ਼ਮ ਨੇ ਮੋਟਰਸਾਈਕਲ 'ਤੇ ਘੁੰਮਾਉਣ ਬਹਾਨੇ ਕੀਤਾ ਕਾਰਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਾਹਿਲਪੁਰ 'ਚ ਲੁਟੇਰਿਆਂ ਦਾ ਹਾਈਵੋਲਟੇਜ ਡਰਾਮਾ, ਸੱਚਾਈ ਸਾਹਮਣੇ ਆਉਣ 'ਤੇ ਲੋਕ ਹੋਏ ਸੁੰਨ੍ਹ
NEXT STORY