ਚੰਡੀਗੜ੍ਹ : ਪੰਜਾਬ 'ਚ ਬੇਰੁਜ਼ਗਾਰੀ ਦੇ ਮੁੱਦੇ 'ਤੇ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵੱਲੋਂ ਚੰਨੀ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਰਿਹਾਇਸ਼ ਨੂੰ ਘੇਰਨ ਦੀ ਤਿਆਰੀ ਕੀਤੀ ਗਈ। ਇਸ ਦੌਰਾਨ ਚੰਡੀਗੜ੍ਹ ਪੁਲਸ ਵੱਲੋਂ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਸਮੇਤ ਕਈ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੰਤਰੀਆਂ ਅਤੇ ਵਿਧਾਇਕਾਂ ਦੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦੇ ਰਹੀ ਹੈ, ਜਦੋਂ ਕਿ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਹੈ ਅਤੇ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ।
ਇਹ ਵੀ ਪੜ੍ਹੋ : ਪਾਖੰਡੀ ਬਾਬੇ ਦੇ ਦਰਬਾਰ ਚੌਂਕੀ ਭਰਨ ਗਈ ਜਨਾਨੀ ਨਾਲ ਜੋ ਵਾਪਰਿਆ, ਸੁਣ ਕੰਬ ਗਿਆ ਹਰ ਕਿਸੇ ਦਾ ਦਿਲ

ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਤਾਂ ਸਰਕਾਰ ਦਾ ਕਾਰਜਕਾਲ ਵੀ ਖ਼ਤਮ ਹੋ ਰਿਹਾ ਹੈ ਪਰ ਅਜੇ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਿਰਫ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦੇ ਰਿਸ਼ਤੇਦਾਰਾਂ ਨੂੰ ਹੀ ਰੁਜ਼ਗਾਰ ਦੀ ਪ੍ਰਾਪਤੀ ਹੋਈ ਹੈ, ਜਦੋਂ ਕਿ ਪੰਜਾਬ ਦੇ ਨੌਜਵਾਨ ਰੁਜ਼ਗਾਰ ਦੀ ਮੰਗ ਲਈ ਥਾਂ-ਥਾਂ ਧਰਨੇ ਲਾ ਕੇ ਬੈਠੇ ਹੋਏ ਹਨ ਅਤੇ ਟੈਂਕੀਆਂ 'ਤੇ ਚੜ੍ਹੇ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਲੋਕਾਂ ਲਈ ਸਾਹ ਲੈਣਾ ਹੋਇਆ ਔਖਾ, ਆਬੋ ਹਵਾ 'ਚ ਘੁਲਿਆ ਗੱਡੀਆਂ ਤੇ ਪਰਾਲੀ ਦਾ ਧੂੰਆਂ (ਤਸਵੀਰਾਂ)

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੂਠੇ ਅੰਕੜੇ ਤਿਆਰ ਕਰਕੇ ਵੱਡੇ-ਵੱਡੇ ਬੋਰਡ ਤੇ ਇਸ਼ਤਿਹਾਰ ਲਾਏ ਜਾ ਰਹੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੀ ਕੈਪਟਨ ਸਰਕਾਰ ਅਤੇ ਹੁਣ ਚੰਨੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਤੋਂ ਵੋਟਾਂ ਲੈ ਕੇ ਸੱਤਾ 'ਚ ਆਈ ਪੰਜਾਬ ਸਰਕਾਰ ਨੇ ਨੌਜਵਾਨਾਂ ਦੀਆਂ ਪਿੱਠਾਂ 'ਚ ਛੁਰਾ ਮਾਰਿਆ ਹੈ।

ਉਨ੍ਹਾਂ ਕਿਹਾ ਕਿ 8 ਮਹੀਨੇ ਪਹਿਲਾਂ ਵਿਆਹੀ ਪੰਜਾਬ ਦੀ ਇਕ ਧੀ ਪਿਛਲੇ ਕਈ ਦਿਨਾਂ ਤੋਂ ਰੁਜ਼ਗਾਰ ਦੀ ਮੰਗ ਲਈ ਸੋਹਾਣਾ ਦੀ ਟੈਂਕੀ 'ਤੇ ਚੜ੍ਹੀ ਹੋਈ ਹੈ ਪਰ ਅਜੇ ਤੱਕ ਮੁੱਖ ਮੰਤਰੀ ਚੰਨੀ ਵੱਲੋਂ ਉਸ ਦੀ ਸਾਰ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ ਝੂਠ ਹੀ ਪਰੋਸਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਦਿੱਲੀ ਟਰੈਕਟਰ ਰੈਲੀ ਦੌਰਾਨ ਗ੍ਰਿਫ਼ਤਾਰ ਲੋਕਾਂ ਨੂੰ ਦੇਵੇਗੀ 2-2 ਲੱਖ ਦਾ ਮੁਆਵਜ਼ਾ


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਾਖੰਡੀ ਸਾਧ ਦਾ ਵਹਿਸ਼ੀ ਰੂਪ, ਜਨਾਨੀ ਦਾ ਕਤਲ ਕਰਨ ਤੋਂ ਬਾਅਦ ਵੀ ਸਾਥੀਆਂ ਨਾਲ ਮਿਲ ਲਾਸ਼ ਨਾਲ ਮਿਟਾਈ ਹਵਸ
NEXT STORY