ਚੰਡੀਗੜ੍ਹ : ਮਣੀਪੁਰ ਹਿੰਸਾ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਦੇਸ਼ 'ਚ ਭਾਜਪਾ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦਰਮਿਆਨ ਚੰਡੀਗੜ੍ਹ 'ਚ ਵੀ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੁਲਸ ਅਤੇ ਪਾਰਟੀ ਕਾਰਕੁੰਨ ਆਹਮੋ-ਸਾਹਮਣੇ ਹੋ ਗਏ।
ਪੁਲਸ ਨੇ ਬੈਰੀਕੇਡਿੰਗ ਲਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇੱਥੋਂ ਤੱਕ ਕਿ ਪਾਣੀ ਦੀਆਂ ਵਾਛੜਾਂ ਵੀ ਕੀਤੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਪਾਰਟੀ ਦੇ ਕਾਰਕੁੰਨਾਂ ਨੂੰ ਹਿਰਾਸਤ 'ਚ ਲੈ ਲਿਆ ਹੈ।
5 ਪਿਸਤੌਲਾਂ, 5 ਮੈਗਜ਼ੀਨ ਤੇ 6 ਜ਼ਿੰਦਾ ਰੌਂਦ ਸਮੇਤ 2 ਗ੍ਰਿਫਤਾਰ
NEXT STORY