ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਲਖੀਮਪੁਰ 'ਚ ਵਾਪਰੀ ਘਟਨਾ ਦੇ ਵਿਰੋਧ 'ਚ ਅੱਜ ਆਮ ਆਦਮੀ ਪਾਰਟੀ ਵੱਲੋਂ ਇੱਥੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਆਪ ਆਗੂਆਂ ਵੱਲੋਂ ਐੱਮ. ਐੱਲ. ਏ. ਹੋਸਟਲ ਤੋਂ ਗਵਰਨਰ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ : 'ਰਾਮਾਇਣ' 'ਚ ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਅਰਵਿੰਦ ਤ੍ਰਿਵੇਦੀ ਦਾ ਦਿਹਾਂਤ, ਅੱਜ ਹੋਵੇਗਾ ਅੰਤਿਮ ਸੰਸਕਾਰ
ਗਵਰਨਰ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਪੁਲਸ ਨੇ ਰਾਹ 'ਚ ਹੀ ਰੋਕ ਲਿਆ ਅਤੇ ਉਨ੍ਹਾਂ 'ਤੇ ਪਾਣੀ ਦੀਆਂ ਵਾਛੜਾਂ ਕੀਤੀਆਂ। ਹਾਲਾਂਕਿ ਪੁਲਸ ਵੱਲੋਂ ਆਪ ਵਰਕਰਾਂ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਲੈ ਕੇ ਹਰੀਸ਼ ਰਾਵਤ ਦੇ ਤੇਵਰ ਨਰਮ, ਅਸਤੀਫ਼ਾ ਮਨਜ਼ੂਰ ਹੋਣ ਦੀਆਂ ਅਫ਼ਵਾਹਾਂ 'ਤੇ ਬਰੇਕ
ਇਸ ਦੌਰਾਨ ਪਾਰਟੀ ਵਰਕਰ ਲਗਾਤਾਰ ਪੁਲਸ ਸਾਹਮਣੇ ਡਟੇ ਹੋਏ ਹਨ। ਲਖੀਮਪੁਰ 'ਚ ਆਪ ਆਗੂਆਂ ਨੂੰ ਹਿਰਾਸਤ 'ਚ ਲਏ ਜਾਣ ਦਾ ਵੀ ਪਾਰਟੀ ਦੇ ਵਰਕਰਾਂ ਵੱਲੋਂ ਵਿਰੋਧ ਕੀਤਾ ਗਿਆ।
ਇਹ ਵੀ ਪੜ੍ਹੋ : ਪਨਬੱਸ ਤੇ PRTC ਮੁਲਾਜ਼ਮਾਂ ਦੀ ਹੜਤਾਲ ਮੁਲਤਵੀ, 12 ਅਕਤੂਬਰ ਨੂੰ ਮੁੱਖ ਮੰਤਰੀ ਚੰਨੀ ਨਾਲ ਹੋਵੇਗੀ ਮੀਟਿੰਗ
ਪਾਰਟੀ ਵਰਕਰਾਂ ਵੱਲੋਂ ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿੱਖ ਸਿਆਸੀ ਕੈਦੀ ਭਾਈ ਮਲਕੀਤ ਸਿੰਘ ਦੀ ਜ਼ੇਲ੍ਹ ‘ਚ ਹੋਈ ਮੌਤ ਲਈ ਜ਼ੇਲ੍ਹ ਪ੍ਰਸ਼ਾਸਨ ਜ਼ਿੰਮੇਵਾਰ : ਭਾਈ ਰਣਜੀਤ ਸਿੰਘ
NEXT STORY