ਜਲੰਧਰ (ਬਿਊਰੋ) : ਪੰਜਾਬ ’ਚ ਕਾਂਗਰਸ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਰਿੰਦਰ ਚੌਧਰੀ ਸੋਮਵਾਰ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਜਲੰਧਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਵੀ ‘ਆਪ’ ਵਿਚ ਸ਼ਾਮਲ ਹੋ ਗਏ ਸਨ ਅਤੇ ਉਹ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਵਿਚ ‘ਆਪ’ ਦੇ ਉਮੀਦਵਾਰ ਹਨ। ਸੁਰਿੰਦਰ ਚੌਧਰੀ ਸਵ. ਸੰਤੋਖ ਸਿੰਘ ਚੌਧਰੀ ਦੇ ਭਤੀਜੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਹਲਕਾ ਕਰਤਾਰਪੁਰ ਵਿਚ ਇੱਕ ਚੋਣ ਰੈਲੀ ਦੌਰਾਨ ਚੌਧਰੀ ਸੁਰਿੰਦਰ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਵਿਚ ਰਸਮੀ ਸਵਾਗਤ ਕੀਤਾ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਵਿਚਕਾਰ ਇਕ ਅਜਿਹੀ ਸ਼ਖ਼ਸੀਅਤ ਹੈ, ਜੋ ਪੀੜ੍ਹੀ ਦਰ ਪੀੜ੍ਹੀ ਸਮਾਜ ਅਤੇ ਰਾਜਨੀਤੀ ਦੀ ਸੇਵਾ ਕਰ ਰਹੀ ਹੈ। ਸੁਰਿੰਦਰ ਚੌਧਰੀ ਇਕ ਸੱਚੇ ਵਲੰਟੀਅਰ ਵਜੋਂ ਸਾਡੇ ਨਾਲ ਜੁੜਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਰੋੜਾਂ ਲੋਕਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ ਵਿਚ ਦੇਸ਼ ਦੇ ਹੋਰ ਕਰੋੜਾਂ ਲੋਕਾਂ ਨੇ ਆਉਣਾ ਹੈ ਅਤੇ ਪਾਰਟੀ ਨੂੰ ਦੂਜੇ ਸੂਬਿਆਂ ’ਚ ਵੀ ਫੈਲਣਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਤਾਂ ਦੋ ਸੂਬਿਆਂ ’ਚ ‘ਆਪ’ ਦੀ ਸਰਕਾਰ ਹੈ। ਅਜੇ 130 ਕਰੋੜ ਲੋਕਂ ਤੱਕ ਤਾਂ ਪਾਰਟੀ ਨੇ ਜਾਣਾ ਹੈ।
ਇਸ ਦੇ ਨਾਲ ਹੀ ਸੁਰਿੰਦਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦਾ ਭਵਿੱਖ ਸਿਰਫ਼ ਭਗਵੰਤ ਮਾਨ ਦੇ ਹੱਥਾਂ ’ਚ ਹੀ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ, ਜਿਸ ਕਾਰਨ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹਨ
ਇਹ ਵੀ ਪੜ੍ਹੋ : ਉਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਵਿਖੇ ਇਕ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਦਰਦਨਾਕ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਇਹ ਸਹੂਲਤ
NEXT STORY