ਚੰਡੀਗੜ੍ਹ : ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਨੇ ਰੂਬੀ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਰੂਬੀ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਪਾਰਟੀ ’ਚੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਰੂਬੀ ਨੇ ਕਿਹਾ ਕਿ 'ਆਪ' 'ਚ ਉਨ੍ਹਾਂ ਦਾ ਦਮ ਘੁੱਟ ਰਿਹਾ ਸੀ ਕਿਉਂਕਿ ਪੰਜਾਬ 'ਆਪ' 'ਤੇ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਦਾ ਕੰਟਰੋਲ ਹੈ।
ਇਹ ਵੀ ਪੜ੍ਹੋ : ਏ. ਜੀ. ਮਾਮਲੇ ’ਤੇ ਘਿਰੀ ਚੰਨੀ ਸਰਕਾਰ, ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ
ਕਾਂਗਰਸ ਵਿਚ ਸ਼ਮੂਲੀਅਤ ਦੌਰਾਨ ਰੂਬੀ ਨੇ ਕਿਹਾ ਕਿ ਸਾਰਿਆਂ ਦੇ ਮਨਾਂ ਵਿਚ ਸਵਾਲ ਹੈ ਕਿ ਉਨ੍ਹਾਂ ਆਮ ਆਦਮੀ ਪਾਰਟੀ ਕਿਉਂ ਛੱਡੀ ਹੈ ਪਰ ਉਹ ਦੱਸਣਾ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਉਹ ਪਾਰਟੀ ਹੈ ਜਿਸ ਦੀ ਕਹਿਣੀ ਅਤੇ ਕਰਨੀ ਵਿਚ ਵੱਡਾ ਫਰਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਅੱਜ ਤਕ ਨਹੀਂ ਕਰ ਸਕੀ ਉਹ ਚੰਨੀ ਸਰਕਾਰ ਨੇ 50 ਦਿਨਾਂ ਵਿਚ ਕਰ ਦਿਖਾਇਆ ਹੈ। ਗੌਰਤਲਬ ਹੈ ਕਿ ਬੀਬਾ ਰੂਬੀ ਲੰਮੇ ਅਰਸੇ ਤੋਂ ਸਿਆਸੀ ਸਰਗਰਮੀਆਂ ਤੋਂ ਦੂਰ ਸੀ। 29 ਅਕਤੂਬਰ ਨੂੰ ਅਰਵਿੰਦ ਕੇਜਰੀਵਾਲ ਦੀ ਬਠਿੰਡਾ ਫੇਰੀ ਮੌਕੇ ਵੀ ਉਹ ਨਾਦਾਰਦ ਰਹੇ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਅੱਗੇ ਝੁਕੀ ਚੰਨੀ ਸਰਕਾਰ, ਏ. ਜੀ. ਦਾ ਅਸਤੀਫ਼ਾ ਮਨਜ਼ੂਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਬੇਅਦਬੀ ਦੇ ਮੁੱਦੇ ਨੂੰ ਲੈ ਕੇ ਪਰਮਿੰਦਰ ਸਿੰਘ ਢੀਂਡਸਾ ਨੇ ਘੇਰੀ ਚੰਨੀ ਸਰਕਾਰ, ਦਿੱਤੀ ਇਹ ਚਿਤਾਵਨੀ
NEXT STORY