ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਹੈ ਕਿ ਜੇਕਰ ਕੋਈ ਟੀਮ ਐੱਸ. ਵਾਈ. ਐੱਲ. ਲਈ ਸਰਵੇ ਕਰਨ ਪੰਜਾਬ ਆਉਣਾ ਚਾਹੁੰਦੀ ਹੈ ਤਾਂ ਉਸ ਨੂੰ ਪੰਜਾਬ 'ਚ ਨਹੀਂ ਆਉਣ ਦਿੱਤਾ ਜਾਵੇਗਾ। ਇੱਥੇ ਕੈਬਨਿਟ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਸਾਂਝੇ ਤੌਰ 'ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਤੋਂ ਜਦੋਂ ਇਸ ਬਾਰੇ ਪੁੱਛਿਆ ਗਿਆ ਕਿ ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਕੇਂਦਰ ਦੀ ਸਰਵੇ ਟੀਮ 1 ਨਵੰਬਰ ਨੂੰ ਆ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਅਜੇ ਇਸ ਬਾਰੇ ਕਿਸੇ ਤਰ੍ਹਾਂ ਦੀ ਕੋਈ ਸੂਚਨਾ ਨਹੀਂ ਹੈ ਅਤੇ ਜਦੋਂ ਵੀ ਕੋਈ ਆਵੇਗਾ, ਅਸੀਂ ਉਸ ਦਾ ਡੱਟ ਕੇ ਵਿਰੋਧ ਕਰਾਂਗੇ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ੋਰ ਫੜ੍ਹੇਗੀ ਠੰਡ, ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, ਜਾਰੀ ਹੋਇਆ Alert
ਦੱਸ ਦੇਈਏ ਕਿ ਅਕਾਲੀ ਦਲ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ 1 ਨਵੰਬਰ ਨੂੰ ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਕੇਂਦਰ ਤੋਂ ਟੀਮ ਸਰਵੇ ਕਰਨ ਲਈ ਆ ਰਹੀ ਹੈ। ਇਸ 'ਤੇ ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਦਲ ਡਿਬੇਟ ਤੋਂ ਭੱਜਣ ਲਈ ਕੋਈ ਨਾ ਕੋਈ ਬਹਾਨਾ ਭਾਲ ਰਹੇ ਹਨ। ਅਮਨ ਅਰੋੜਾ ਨੇ ਕਿਹਾ ਕਿ ਅਜੇ ਤੱਕ ਕੇਂਦਰ ਸਰਕਾਰ ਜਾਂ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਕੋਈ ਅਜਿਹੀ ਚਿੱਠੀ ਨਹੀਂ ਆਈ ਕਿ ਕੋਈ ਟੀਮ ਸਰਵੇ ਕਰਨ ਲਈ ਪੰਜਾਬ ਆ ਰਹੀ ਹੈ ਅਤੇ ਨਾ ਹੀ ਅਸੀਂ ਉਸ ਨੂੰ ਆਉਣ ਦੇਵਾਂਗੇ।
ਇਹ ਵੀ ਪੜ੍ਹੋ : ਨਿਹੰਗ ਸਿੰਘ ਦੇ ਬਾਣੇ 'ਚ 'ਚਿੱਟਾ' ਪੀਂਦੇ ਨੌਜਵਾਨ ਦੀ ਵੀਡੀਓ ਵਾਇਰਲ, ਲੁਧਿਆਣਾ ਦਾ ਹੈ ਮਾਮਲਾ
ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕਰ ਲਈ ਹੋਵੇਗੀ ਕਿ ਉਹ ਇਕ ਨਵੰਬਰ ਨੂੰ ਟੀਮ ਪੰਜਾਬ ਭੇਜੇ ਤਾਂ ਜੋ ਉਹ ਸੜਕਾਂ 'ਤੇ ਖਿਲਾਰਾ ਪਾ ਕੇ ਡਿਬੇਟ ਤੋਂ ਭੱਜ ਸਕਣ ਅਤੇ ਇਹ ਅਕਾਲੀ ਦਲ ਦੀ ਚਾਲ ਹੋ ਸਕਦੀ ਹੈ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਨਵੰਬਰ ਨੂੰ ਵਿਰੋਧੀ ਧਿਰਾਂ ਨੂੰ 'ਖੁੱਲ੍ਹੀ ਬਹਿਸ' ਦਾ ਸੱਦਾ ਦਿੱਤਾ ਗਿਆ ਹੈ। ਇਸ ਬਹਿਸ ਤੋਂ ਕਿਨਾਰਾ ਕਰਨ ਨੂੰ ਲੈ ਹੀ ਆਮ ਆਦਮੀ ਪਾਰਟੀ ਵਲੋਂ ਅਕਾਲੀ ਦਲ 'ਤੇ ਤੰਜ ਕੱਸਿਆ ਗਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਭਗਵੰਤ ਮਾਨ ਦੇ ਜਨਮ ਦਿਨ ’ਤੇ ਸੂਬੇ ਭਰ 'ਚ ਹੋਵੇਗਾ ਇਹ ਨੇਕ ਕਾਰਜ
NEXT STORY