ਚੰਡੀਗੜ੍ਹ (ਬਿਊਰੋ) : ਰੁਜ਼ਗਾਰ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਪਹਿਲੇ ਸਾਲ 2017-18 ’ਚ ਸਿਰਫ 8000 ਸਰਕਾਰੀ ਨੌਕਰੀਆਂ ਹੀ ਕੱਢੀਆਂ ਸਨ। ਉੱਥੇ ਮਾਨ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਪਹਿਲੇ ਸਾਲ ਵਿਚ ਹੀ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਦਿੱਤੀਆਂ ਹਨ।
ਇਹ ਖ਼ਬਰ ਵੀ ਪੜ੍ਹੋ : ਮੋਰਿੰਡਾ ਬੇਅਦਬੀ ਮਾਮਲੇ ’ਚ ਪੁਲਸ ਨੇ ਕੀਤੀ ਵੱਡੀ ਕਾਰਵਾਈ
ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਦੀ ਥਾਂ ਆਪਣੇ ਆਗੂਆਂ-ਮੰਤਰੀਆਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਜਦਕਿ ਮਾਨ ਸਰਕਾਰ ਨੇ ਪੰਜਾਬ ਦੇ ਆਮ ਘਰਾਂ ਦੇ ਕਾਬਿਲ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ।
ਇਹ ਖ਼ਬਰ ਵੀ ਪੜ੍ਹੋ : ਘਰੇਲੂ ਕਲੇਸ਼ ਦਾ ਖ਼ੌਫ਼ਨਾਕ ਅੰਤ, ਗਲ਼ਾ ਘੁੱਟ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ
ਕੰਗ ਨੇ ਕਿਹਾ ਕਿ ਪੰਜਾਬ ’ਚ ਪਹਿਲੀ ਵਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼, ਪੈਸੇ ਜਾਂ ਭ੍ਰਿਸ਼ਟਾਚਾਰ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ। ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ ਵੇਲੇ ਲੋਕਾਂ ਵਿਚ ਆਮ ਧਾਰਨਾ ਸੀ ਕਿ ਜੇਕਰ ਨੌਕਰੀ ਚਾਹੀਦੀ ਹੈ ਤਾਂ ਪੈਸੇ ਦਿਓ ਜਾਂ ਲੀਡਰਾਂ ਤੋਂ ਸਿਫ਼ਾਰਿਸ਼ ਲਵਾਓ। ਇਸ ਵਾਰ ਕੋਈ ਸਿਫ਼ਾਰਿਸ਼ ਜਾਂ ਪੈਸਾ ਨਹੀਂ ਚੱਲਿਆ। ਸਾਰੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਮਿਲੀਆਂ ਹਨ। ਇਹ ਇਸ ਲਈ ਸੰਭਵ ਹੋ ਸਕਿਆ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸਿਸਟਮ ਬਣਾਇਆ ਹੈ। ਮੁੱਖ ਮੰਤਰੀ ਦਾ ਸਪੱਸ਼ਟ ਹੁਕਮ ਹੈ ਕਿ ਸਰਕਾਰੀ ਨੌਕਰੀਆਂ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਦੀ ਸਿਫ਼ਾਰਿਸ਼ ਨਾ ਕੀਤੀ ਜਾਵੇ।
ਇਹ ਖ਼ਬਰ ਵੀ ਪੜ੍ਹੋ : ਸ਼੍ਰੀ ਅਮਰਨਾਥ ਯਾਤਰੀਆਂ ਲਈ ਅਹਿਮ ਖ਼ਬਰ, ਜਾਣੋ ਕਿੱਥੇ-ਕਿੱਥੇ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਚੰਗੀ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ। ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣਾ ਹੀ ਸਾਡੀ ਸਰਕਾਰ ਦੀ ਤਰਜੀਹ ਹੈ ਅਤੇ ਅਸੀਂ ਇਸ ਲਈ ਵਚਨਬੱਧ ਹਾਂ। ਕੰਗ ਨੇ ਵਿਭਾਗ ਪੱਧਰ ’ਤੇ ਅਸਾਮੀਆਂ ਦੀ ਗਿਣਤੀ ਦਿੰਦਿਆਂ ਦੱਸਿਆ ਕਿ ਸਕੂਲ ਸਿੱਖਿਆ ਵਿਚ 9151, ਗ੍ਰਹਿ ਮੰਤਰਾਲੇ ਵਿਚ 4750, ਬਿਜਲੀ ਵਿਭਾਗ ਵਿਚ 3543 ਅਤੇ ਲੋਕਲ ਬਾਡੀਜ਼ (ਸਥਾਨਕ ਸਰਕਾਰ) ਵਿਭਾਗ ਵਿਚ 3228 ਦੇ ਕਰੀਬ ਅਸਾਮੀਆਂ ਕੱਢੀਆਂ ਗਈਆਂ ਹਨ। ਇਸੇ ਤਰ੍ਹਾਂ ਸਾਰੇ ਵਿਭਾਗਾਂ ’ਚ ਹਜ਼ਾਰਾਂ ਨੌਕਰੀਆਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਆਉਣ ਵਾਲੇ ਦਿਨਾਂ ਵਿਚ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੋਰ ਵੀ ਵੱਡੇ ਪੱਧਰ ’ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।
ਮੋਰਿੰਡਾ ਬੇਅਦਬੀ ਮਾਮਲੇ ’ਚ ਪੁਲਸ ਨੇ ਕੀਤੀ ਵੱਡੀ ਕਾਰਵਾਈ
NEXT STORY