ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਆਮ ਆਦਮੀ ਪਾਰਟੀ ਨੇ ਅੱਜ ਸੰਗਰੂਰ ਵਿਖੇ ਆਜ਼ਾਦੀ ਦਿਹਾੜੇ ਮੌਕੇ 'ਤਰਿੰਗਾ ਯਾਤਰਾ' ਕੱਢੀ। ਇਸ ਤਿਰੰਗਾ ਯਾਤਰਾ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਭੈਣ ਮਨਪ੍ਰੀਤ ਕੌਰ ਤੂਰ ਵੱਲੋਂ ਕੀਤੀ ਗਈ। ਇਸ ਤਿਰੰਗਾ ਯਾਤਰਾ ਵਿਚ ਸੈਂਕੜਿਆਂ ਦੀ ਗਿਣਤੀ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਨੌਜਵਾਨਾਂ ਵੱਲੋਂ ਹੱਥਾਂ ਵਿੱਚ ਤਿਰੰਗੇ ਝੰਡੇ ਲੈ ਕੇ ਮਾਰਚ ਕੀਤਾ ਗਿਆ।
75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਇਹ ਤਿਰੰਗਾ ਯਾਤਰਾ ਤਾਨੀਆ ਰੇਲਵੇ ਰੋਡ ਤੋਂ ਸ਼ੁਰੂ ਹੋ ਕੇ ਮੁੱਖ ਬਾਜ਼ਾਰਾਂ ਵਿੱਚੋਂ ਦੀ ਹੁੰਦੀ ਹੋਈ ਕੱਕੜਵਾਲ ਚੌਂਕ ਵਿਖੇ ਸਮਾਪਤ ਹੋਈ। ਇਸ ਮੌਕੇ ਲੋਕਾਂ ਦਾ ਉਤਸ਼ਾਹ ਵੇਖਣ ਯੋਗ ਸੀ।
ਇਹ ਵੀ ਪੜ੍ਹੋ: ਫਗਵਾੜਾ ’ਚ ਗੰਨਾ ਮਿੱਲ ਖ਼ਿਲਾਫ਼ ਧਰਨਾ ਜਾਰੀ, ਟ੍ਰੈਫਿਕ ਨੂੰ ਲੈ ਕੇ ਕਿਸਾਨਾਂ ਨੇ ਲਿਆ ਇਹ ਫ਼ੈਸਲਾ
ਲੋਕਾਂ ਨੇ ਤਿਰੰਗਾ ਯਾਤਰਾ 'ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਬਾਜ਼ਾਰਾਂ 'ਚ ਤਿਰੰਗਾ ਯਾਤਰਾ ਦਾ ਸ਼ਾਨਦਾਰ ਸੁਆਗਤ ਕੀਤਾ। ਇਸ ਯਾਤਰਾ 'ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਜਸਵੀਰ ਸਿੰਘ ਜੱਸੀ, ਦਲਵੀਰ ਸਿੰਘ ਸਤਿੰਦਰ ਸਿੰਘ ਚੱਠਾ, ਰਾਜਵੰਤ ਸਿੰਘ, ਡਾ: ਅਨਵਰ ਭਸੌੜ ਸਮੇਤ ਵੱਡੀ ਗਿਣਤੀ ਵਿੱਚ 'ਆਪ' ਦੇ ਆਗੂ ਅਤੇ ਵਰਕਰ ਸ਼ਾਮਲ ਹੋਏ।
ਇਹ ਵੀ ਪੜ੍ਹੋ: ਰਿਸ਼ਤੇਦਾਰੀ 'ਚ ਜਾ ਰਹੇ ਪਰਿਵਾਰ ਨੂੰ ਮੌਤ ਨੇ ਪਾਇਆ ਘੇਰਾ, ਗੜ੍ਹਸ਼ੰਕਰ ਵਿਖੇ ਬੱਚੇ ਸਣੇ 3 ਮੈਂਬਰਾਂ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਹੀਂ ਰੁਕ ਰਿਹਾ ਜੇਲ੍ਹਾਂ 'ਚੋਂ ਮੋਬਾਈਲ ਮਿਲਣ ਦਾ ਸਿਲਸਿਲਾ, ਫ਼ਰੀਦਕੋਟ ਜੇਲ੍ਹ ’ਚੋਂ 32 ਮੋਬਾਈਲ ਬਰਾਮਦ
NEXT STORY