ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ 'ਚ ਜਲਦੀ ਹੀ 'ਬਿਜਲੀ ਅੰਦੋਲਨ' ਸ਼ੁਰੂ ਕਰਨ ਜਾ ਰਹੀ ਹੈ। ਇਸ ਦੇ ਲਈ ਪਾਰਟੀ ਦੇ ਇਕ ਵਫਦ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਅਤੇ ਪੰਜਾਬ 'ਚ ਮਹਿੰਗੀ ਬਿਜਲੀ ਦਾ ਮੁੱਦਾ ਚੁੱਕਿਆ ਗਿਆ। ਇਸ ਬਾਰੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਸਾਬਕਾ ਸਰਕਾਰ ਸਮੇਂ ਜਿਹੜੇ ਬਿਜਲੀ ਦੇ ਐਗਰੀਮੈਂਟ ਕੀਤੇ ਗਏ ਸਨ, ਉਹ ਬੇਹੱਦ ਗਲਤ ਢੰਗ ਨਾਲ ਕੀਤੇ ਗਏ ਸਨ ਅਤੇ ਉਨ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਇਨ੍ਹਾਂ ਐਗਰੀਮੈਂਟਾਂ 'ਤੇ ਕਾਰਵਾਈ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਾਈ ਜਾਵੇਗੀ ਪਰ ਅਜਿਹਾ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਪਾਰਟੀ ਵਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ ਕਿਉਂਕਿ ਪੰਜਾਬ ਦੇ ਜਿਹੜੇ ਸਰਕਾਰੀ ਥਰਮਲ ਪਲਾਂਟ ਸਨ, ਉਹ ਇਨ੍ਹਾਂ ਐਗਰੀਮੈਂਟਾਂ ਕਾਰਨ ਬੰਦ ਪਏ ਹਨ ਅਤੇ ਨਿਜੀ ਥਰਮਲ ਪਲਾਂਟਾਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ।
ਰੋਜ਼ੀ-ਰੋਟੀ ਲਈ ਦੁਬਈ ਗਏ ਵਿਅਕਤੀ ਦੀ ਪਰਤੀ ਲਾਸ਼ (ਤਸਵੀਰਾਂ)
NEXT STORY