ਰੂਪਨਗਰ (ਸੱਜਣ) : ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖਿਲਾਫ ਆਮ ਆਦਮੀ ਪਾਰਟੀ ਰੂਪਨਗਰ ਵੱਲੋਂ ਰਾਜਪਾਲ ਦੇ ਨਾਂ 'ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਕਿਹਾ ਗਿਆ ਕਿ ਪੰਜਾਬ 'ਚ ਜੋ ਐਮ. ਐਸ. ਪੀ. ਖਤਮ ਕਰਨ ਲਈ ਵਿਉਂਤਬੰਦੀ ਤਿਆਰ ਕੀਤੀ ਜਾ ਰਹੀ ਅਤੇ ਇੱਕ ਦੇਸ਼ ਇੱਕ ਮੰਡੀ ਦੀ ਗੱਲ ਕੀਤੀ ਜਾ ਰਹੀ ਹੈ, ਉਸ ਫੈਸਲੇ ਨੂੰ ਰੱਦ ਕੀਤਾ ਜਾਵੇ ਕਿਉਂਕਿ ਇਹ ਫੈਸਲਾ ਕਿਸਾਨ ਵਿਰੋਧੀ ਹੈ।
ਕੇਂਦਰ ਸਰਕਾਰ ਵੱਲੋਂ ਇੱਕ ਦੇਸ਼ ਇੱਕ ਮੰਡੀ ਦੇ ਕੀਤੇ ਫ਼ੈਸਲੇ ਖਿਲਾਫ ਅੱਜ ਆਮ ਆਦਮੀ ਪਾਰਟੀ ਰੂਪਨਗਰ ਦੀ ਇਕਾਈ ਵੱਲੋਂ ਪੰਜਾਬ ਦੇ ਰਾਜਪਾਲ ਦੇ ਨਾਮ 'ਤੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਕਿਸਾਨ ਵਿਰੋਧੀ ਹੈ ਅਤੇ ਇਸ ਫੈਸਲੇ ਨੂੰ ਸਰਕਾਰ ਨੂੰ ਰੱਦ ਕਰਨਾ ਚਾਹੀਦਾ ਹੈ । ਇਸ ਮੌਕੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਇਹ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕਰਨ ਜਾ ਰਹੀ। ਪਾਰਟੀ ਦੇ ਆਬਜ਼ਰਵਰ ਸਤਬੀਰ ਵਾਲੀਆ 'ਤੇ ਲੱਗੇ ਦੋਸ਼ਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਮਾਸਟਰ ਦਿਆਲ ਸਿੰਘ ਨੇ ਕਿਹਾ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ, ਉਹ ਆਪਸ 'ਚ ਬੈਠ ਕੇ ਇਸ ਨੂੰ ਨਿਬੇੜ ਲੈਣਗੇ ।
ਜ਼ਿੰਦਗੀ ਦੇ ਅਹਿਮ ਮਸਲਿਆਂ 'ਤੇ ਕਟਾਖ਼ਸ਼ ਕਰਦੀਆਂ ਨਿੱਕੀਆਂ ਕਹਾਣੀਆਂ
NEXT STORY