ਚੰਡੀਗੜ੍ਹ : ਪੰਜਾਬ 'ਚ ਕਾਂਗਰਸ ਵੱਲੋਂ ਦਲਿਤ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵੱਧਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ 'ਚ ਦਲਿਤ ਵੋਟਾਂ ਬੇਹੱਦ ਅਹਿਮ ਹਨ। ਇਸੇ ਦੇ ਚੱਲਦਿਆਂ ਆਮ ਆਦਮੀ ਪਾਰਟੀ ਨੂੰ ਦਲਿਤ ਵੋਟਰਾਂ ਨੂੰ ਲੁਭਾਉਣ ਲਈ ਨਵੇਂ ਸਿਰੇ ਤੋਂ ਚੋਣ ਰਣਨੀਤੀ ਬਣਾਉਣੀ ਪੈ ਸਕਦੀ ਹੈ। ਪੰਜਾਬ 'ਚ 32 ਫ਼ੀਸਦੀ ਦੇ ਕਰੀਬ ਦਲਿਤ ਵੋਟਰ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 9 IAS ਤੇ 2 PCS ਅਫ਼ਸਰਾਂ ਦੇ ਤਬਾਦਲੇ, ਮੋਹਾਲੀ ਦਾ ਡਿਪਟੀ ਕਮਿਸ਼ਨਰ ਵੀ ਬਦਲਿਆ
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਪੰਜਾਬ 'ਚ ਸਾਲ 2022 ਦੌਰਾਨ ਉਨ੍ਹਾਂ ਦੀ ਸਰਕਾਰ ਆਉਣ 'ਤੇ ਦਲਿਤ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ ਅਤੇ ਇਸੇ ਤਰ੍ਹਾਂ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਕੀਤਾ ਗਿਆ ਸੀ ਪਰ ਕਾਂਗਰਸ ਵੱਲੋਂ ਦਲਿਤ ਆਗੂ ਨੂੰ ਮੁੱਖ ਮੰਤਰੀ ਬਣਾ ਕੇ ਦੋਹਾਂ ਪਾਰਟੀਆਂ ਦੀ ਚੋਣ ਰਣਨੀਤੀ 'ਤੇ ਪਾਣੀ ਫੇਰ ਦਿੱਤਾ ਹੈ। ਦਲਿਤ ਮੁੱਖ ਮੰਤਰੀ ਬਣਾਉਣ ਨਾਲ ਕਾਂਗਰਸ ਦਾ ਪ੍ਰਦਰਸ਼ਨ ਦਲਿਤ ਸੀਟਾਂ 'ਤੇ ਪਹਿਲਾਂ ਨਾਲੋਂ ਬਿਹਤਰ ਹੋਣ ਦੀ ਉਮੀਦ ਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਬਣਨ ਮਗਰੋਂ 'ਚਰਨਜੀਤ ਚੰਨੀ' ਦਾ ਪਹਿਲਾ ਦਿੱਲੀ ਦੌਰਾ, ਅਕਾਲੀ ਦਲ ਨੇ ਖੜ੍ਹੇ ਕੀਤੇ ਸਵਾਲ
ਅਜਿਹੇ 'ਚ ਆਮ ਆਦਮੀ ਪਾਰਟੀ ਸਮੇਤ ਦੂਜੀਆਂ ਪਾਰਟੀਆਂ ਨੂੰ ਵੀ ਆਪਣੀ ਰਣਨੀਤੀ ਬਦਲਣੀ ਪੈ ਸਕਦੀ ਹੈ। ਇਸ ਤੋਂ ਇਲਾਵਾ ਨਵੇਂ ਮੁੱਖ ਮੰਤਰੀ ਨੇ ਪੰਜਾਬ 'ਚ ਬਕਾਇਆ ਬਿਜਲੀ ਬਿੱਲਾਂ ਦੀ ਮੁਆਫ਼ੀ ਦਾ ਐਲਾਨ ਵੀ ਕਰ ਦਿੱਤਾ ਹੈ, ਜਦੋਂ ਕਿ ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਣ 'ਤੇ ਪੁਰਾਣੇ ਬਿੱਲ ਮੁਆਫ਼ ਕਰਨ ਅਤੇ 300 ਯੂਨਿਟ ਮੁਆਫ਼ ਕਰਨ ਸਬੰਧੀ ਵਾਅਦਾ ਕੀਤਾ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਕੁਰਸੀ ਲਈ ਇਕ-ਦੂਜੇ ਦਾ ਵਿਰੋਧ ਕਰਨ ਵਾਲੇ ਕਾਂਗਰਸੀ ਮਿਲ ਕੇ ਕਿਵੇਂ ਕੰਮ ਕਰਨਗੇ?
ਅਜਿਹੇ 'ਚ ਹੁਣ ਦਲਿਤ ਭਾਈਚਾਰੇ ਨੂੰ ਲੁਭਾਉਣ ਲਈ ਆਮ ਆਦਮੀ ਪਾਰਟੀ ਨੂੰ ਵੀ ਕੁੱਝ ਵੱਖਰਾ ਕਰਨਾ ਪਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੁਰਦੁਆਰਾ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸੜਕ ਹਾਦਸੇ ਦੌਰਾਨ ਜ਼ਖਮੀ, ਹਸਪਤਾਲ 'ਚ ਦਾਖ਼ਲ
NEXT STORY