ਚੰਡੀਗੜ੍ਹ (ਰਮਨਜੀਤ) : ਪੰਜਾਬ 'ਚ ਮਹਿੰਗੀ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਆਪ ਨੇਤਾ ਭਗਵੰਤ ਮਾਨ ਦੀ ਅਗਵਾਈ 'ਚ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸ਼ੁੱਕਰਵਾਰ ਨੂੰ ਕੈਪਟਨ ਦੀ ਕੋਠੀ ਵੱਲ ਕੂਚ ਕੀਤਾ ਗਿਆ ਤਾਂ ਪੁਲਸ ਵਲੋਂ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ।
ਇਸ ਦੌਰਾਨ ਪਾਰਟੀ ਦੇ ਕਈ ਵਰਕਰ ਜ਼ਖਮੀਂ ਹੋ ਗਏ। ਪੁਲਸ ਵਲੋਂ ਸੁਰੱਖਿਆ ਪ੍ਰਬੰਧਾਂ ਦੇ ਚੱਲਦਿਆਂ ਬੈਰੀਕੇਡਿੰਗ ਕੀਤੀ ਗਈ ਸੀ, ਜਿਸ ਨੂੰ ਤੋੜਨ ਦੀ ਕੋਸ਼ਿਸ਼ ਦੌਰਾਨ ਵਰਕਰਾਂ 'ਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ। ਇਸ ਦੌਰਾਨ ਪੁਲਸ ਵਲੋਂ ਭਗਵੰਤ ਮਾਨ, ਵਿਧਾਇਕ ਸਰਬਜੀਤ ਮਣੂਕੇ, ਵਿਧਾਇਕ ਮਨਜੀਤ ਬਿਲਾਸਪੁਰ ਸਮੇਤ 100 ਦੇ ਕਰੀਬ ਵਰਕਰਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਫਿਲਹਾਲ ਪੁਲਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਵਾਪਸ ਐੱਮ. ਐੱਲ. ਏ. ਹੋਸਟਲ ਭੇਜ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਜਦੋਂ ਪੰਜਾਬ ਖੁਦ ਵੀ ਬਿਜਲੀ ਪੈਦਾ ਕਰਦਾ ਹੈ ਤਾਂ ਫਿਰ ਸੂਬੇ 'ਚ ਬਿਜਲੀ 9 ਰੁਪਏ ਤੋਂ 12 ਰੁਪਏ ਤੱਕ ਕਿਉਂ ਮਿਲ ਰਹੀ ਹੈ। ਪਾਰਟੀ ਦਾ ਕਹਿਣਾ ਹੈ ਕਿ ਖੁਦ ਬਿਜਲੀ ਪੈਦਾ ਕਰਨ ਵਾਲਾ ਰਾਜ ਦੇਸ਼ ਭਰ 'ਚੋਂ ਸਭ ਤੋਂ ਮਹਿੰਗੀ ਬਿਜਲੀ ਆਪਣੇ ਖਪਤਕਾਰਾਂ ਨੂੰ ਵੇਚ ਰਿਹਾ ਹੈ, ਦੂਜੇ ਪਾਸੇ ਇਕ ਵੀ ਯੂਨਿਟ ਦਾ ਉਤਪਾਦਨ ਨਾ ਕਰਨ ਵਾਲੀ ਦਿੱਲੀ ਦੀ ਕੇਜਰੀਵਾਲ ਸਰਕਾਰ ਦਿੱਲੀ ਵਾਸੀਆਂ ਨੂੰ ਸਭ ਤੋਂ ਸਸਤੀ ਬਿਜਲੀ ਮੁਹੱਈਆ ਕਰਵਾ ਰਹੀ ਹੈ।
ਜਾਇਦਾਦ ਜ਼ਬਤ ਕਰਨ ਵਾਲੇ 'ਪੰਜਾਬ ਐਕਟ-2017' 'ਤੇ ਕੇਂਦਰ ਨੂੰ ਇਤਰਾਜ਼
NEXT STORY