ਚੰਡੀਗੜ੍ਹ, (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ (33) ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਤਰਨਤਾਰਨ ਜ਼ਿਲੇ ਦੇ ਪਿੰਡ ਲਾਲਪੁਰਾ ਦਾ ਜੰਮਪਲ ਮਨਜਿੰਦਰ ਸਿੰਘ ਸਿੱਧੂ ਆਮ ਕਿਸਾਨ ਪਰਿਵਾਰ ਨਾਲ ਸਬੰਧਿਤ ਹੈ। ਉਹ 12ਵੀਂ ਜਮਾਤ ਪਾਸ ਕਰਨ ਉਪਰੰਤ ਆਰਟ ਐਂਡ ਕਰਾਫ਼ਟ ਦਾ ਕੋਰਸ ਕਰਨ ਦੌਰਾਨ ਫ਼ੌਜ 'ਚ ਭਰਤੀ ਹੋ ਗਏ ਅਤੇ 5 ਸਾਲ ਦੇਸ਼ ਦੀ ਸੇਵਾ ਕੀਤੀ ਪਰ ਉਨ੍ਹਾਂ ਨੂੰ ਘਰ ਦੀਆਂ ਮਜ਼ਬੂਰੀਆਂ ਕਾਰਨ ਸਵੈ ਇੱਛੁਕ ਸੇਵਾ ਮੁਕਤੀ ਲੈਣੀ ਪਈ।
ਜਲਿਆਂਵਾਲਾ ਬਾਗ ਕਾਂਡ ਦੇ 100 ਸਾਲ ਪੂਰੇ ਹੋਣ ’ਤੇ ਅੱਜ ਜਾਰੀ ਹੋਵੇਗਾ ਯਾਦਗਾਰੀ ਸਿੱਕਾ ਤੇ ਡਾਕ ਟਿਕਟ
NEXT STORY