ਨਾਭਾ (ਜੈਨ) : ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੂੰ ਧਮਕੀਆਂ ਦੇਣ ਦੇ ਦੋਸ਼ ’ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਬਿੱਟੂ ਨੂੰ ਅੱਜ ਇਥੇ ਬਾਅਦ ਦੁਪਹਿਰ ਮਾਣਯੋਗ ਅਦਾਲਤ ਨੇ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਸੀਨੀਅਰ ਐਡਵੋਕੇਟ ਗਿਆਨ ਸਿੰਘ ਮੂੰਗੋ (ਪ੍ਰਧਾਨ ਬਾਰ ਐਸੋਸੀਏਸ਼ਨ) ਦੀ ਟੀਮ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਅਦਾਲਤ ਨੇ ਬਿੱਟੂ ਦੀ ਜ਼ਮਾਨਤ ਮਨਜ਼ੂਰ ਕਰ ਲਈ, ਜਦੋਂ ਕਿ ਸਰਕਾਰੀ ਵਕੀਲ ਵੱਲੋਂ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਗਿਆ।
ਵਰਨਣਯੋਗ ਹੈ ਕਿ ਪਿਛਲੇ ਦਿਨੀਂ ਅਦਾਲਤ ਨੇ ਬਿੱਟੂ ਨੂੰ ਗੈਰ-ਜ਼ਮਾਨਤੀ ਧਾਰਾਵਾਂ ਅਧੀਨ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ ’ਚ ਭੇਜ ਦਿੱਤਾ ਸੀ ਅਤੇ ਬਿੱਟੂ ਦਾ ਹਸਪਤਾਲ ’ਚ ਕੋਰੋਨਾ ਟੈਸਟ ਕਰਵਾਇਆ ਗਿਆ ਸੀ। ਦੂਜੇ ਪਾਸੇ ਪ੍ਰਿੰਸੀਪਲ ਬੁੱਧ ਰਾਮ ਵਿਧਾਇਕ (ਬੁਢਲਾਡਾ), ਗੈਰੀ ਬੜਿੰਗ, ਗੁਰਮੁੱਖ ਸਿੰਘ, ਮਨਪ੍ਰੀਤ ਸਿੰਘ ਧਾਰੋਂਕੀ, ਗੁਰਦੇਵ ਸਿੰਘ ਦੇਵਮਾਨ ਸੈਕਟਰੀ ਐੱਸ. ਸੀ. ਵਿੰਗ ਪੰਜਾਬ ਆਦਿ ਨੇ ਦੋਸ਼ ਲਾਇਆ ਕਿ ਇਕ ਪਾਸੇ ਲੋਕ ਆਕਸੀਜਨ ਦੀ ਘਾਟ ਕਾਰਣ ਮਰ ਰਹੇ ਹਨ, ਉਧਰ ਵਿਰੋਧੀਆਂ ਨੂੰ ਸੱਤਾ ਪ੍ਰਾਪਤ ਭੱਦਰਪੁਰਸ਼ ਝੂਠੇ ਕੇਸਾਂ ’ਚ ਫਸਾ ਰਹੇ ਹਨ।
ਜ਼ਮੀਨੀ ਵਿਵਾਦ ਨੂੰ ਲੈ ਕੇ ਸਕੇ ਭਰਾਵਾਂ 'ਚ ਹੋਇਆ ਝਗੜਾ, ਪਾੜੀ ਪੁਲਸ ਦੀ ਵਰਦੀ
NEXT STORY