ਅੰਮ੍ਰਿਤਸਰ (ਸੁਮੀਤ)- ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਬੰਪਰ ਜਿੱਤ ਹਾਸਲ ਕਰ ਕੇ ਪੰਜਾਬ ਵਿਚ ਨਵਾਂ ਇਤਿਹਾਸ ਰਚਿਆ ਹੈ। ਇਸ ਜਿੱਤ ਦੀ ਖੁਸ਼ੀ ਵਿਚ ਗੁਰੂ ਨਗਰੀ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਵੱਲੋਂ ਰੋਡ ਸ਼ੋਅ ਕੀਤਾ ਗਿਆ, ਜੋ ਵਿਵਾਦਾਂ ਵਿਚ ਘਿਰਿਆ ਨਜ਼ਰ ਆ ਰਿਹਾ ਹੈ। ਰੋਡ ਸ਼ੋਅ ਰਾਹੀਂ ਆਮ ਆਦਮੀ ਪਾਰਟੀ ਦੇ ਆਉਣ ਵਾਲੇ ਸੀ. ਐੱਮ. ਭਗਵੰਤ ਮਾਨ, ਦਿੱਲੀ ਦੇ ਸੀ. ਐੱਮ. ਅਰਵਿੰਦ ਕੇਜਰੀਵਾਲ ਅਤੇ ਵੱਡੀ ਲੀਡਰਸ਼ਿਪ ਗੁਰੂ ਨਗਰੀ ਵਿਚ ਮੱਥਾ ਟੇਕਣ ਪਹੁੰਚੀ ਪਰ ਆਮ ਲੋਕਾਂ ਨੂੰ ਉਨ੍ਹਾਂ ਦੀ ਮੰਜ਼ਿਲ ’ਤੇ ਪਹੁੰਚਾਉਣ ਲਈ ਲਗਾਈਆਂ ਸਰਕਾਰੀ ਬੱਸਾਂ ਨੂੰ 1 ਦਿਨ ਲਈ ਪਾਰਟੀ ਦੇ ਕੰਮ ਲਈ ਇਸਤੇਮਾਲ ਕਰਨ ਨੂੰ ਲੈ ਕੇ ਕਿਤੇ ਨਾ ਕਿਤੇ ‘ਆਪ’ ਵਿਵਾਦਾਂ ’ਚ ਘਿਰਦੀ ਨਜ਼ਰ ਆ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼
ਪਹਿਲੇ ਦਿਨ ਹੀ ਪਾਰਟੀ ਦੇ ਕੰਮਾਂ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਗਈ। ਇਸ ਤਹਿਤ ਅੰਮ੍ਰਿਤਸਰ ਡਿਪੂ ਨੰਬਰ 1 ਅਤੇ ਡਿਪੂ ਨੰਬਰ 2 ਤੋਂ ਸਰਕਾਰੀ ਬੱਸਾਂ ਪਾਰਟੀ ਦੇ ਕੰਮਾਂ ਲਈ ਚੱਲਣੀਆਂ ਸ਼ੁਰੂ ਹੋ ਗਈਆਂ ਹਨ, ਜਿਸ ਨਾਲ ਲੋਕਾਂ ਨੂੰ ਸਫਰ ਕਰਨਾ ਛੱਡ ਦਿੱਤਾ ਗਿਆ ਹੈ। ਇਸ ਕਦਮ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ‘ਜਗ ਬਾਣੀ’ ਦੀ ਟੀਮ ਨੇ ਸਥਾਨਕ ਬੱਸ ਸਟੈਂਡ ਦਾ ਦੌਰਾ ਕਰ ਕੇ ਦੇਖਿਆ ਕਿ ਉਥੇ ਕਈ ਸਰਕਾਰੀ ਬੱਸਾਂ ਗਾਇਬ ਦਿਖਾਈ ਦਿੱਤੀਆਂ, ਜੋ ਆਪਣੇ ਰੂਟਾਂ ’ਤੇ ਨਹੀਂ ਚੱਲ ਰਹੀਆਂ ਸਨ। ਉਹ ਸਾਰੀਆਂ ਬੱਸਾਂ ਪਾਰਟੀ ਦੇ ਕੰਮਾਂ ਲਈ ਵਰਤੀਆਂ ਜਾਂਦੀਆਂ ਸਨ, ਜਿਸ ਕਾਰਨ ਆਮ ਲੋਕਾਂ ਨੂੰ ਆਪਣੀ ਮੰਜ਼ਿਲ ਵੱਲ ਜਾਣ ਵਿਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ।
ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਡਿਪੂ ਨੰਬਰ 1 ਤੋਂ 60 ਦੇ ਕਰੀਬ ਬੱਸਾਂ ਅਤੇ ਅੰਮ੍ਰਿਤਸਰ ਡਿਪੂ ਨੰਬਰ 2 ਤੋਂ 65 ਬੱਸਾਂ ਪਾਰਟੀ ਦੇ ਸਮਾਗਮਾਂ ਲਈ ਵਰਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਜੇਕਰ ਸਰਲ ਭਾਸ਼ਾ ਵਿਚ ਗੱਲ ਕਰੀਏ ਤਾਂ ਹਰ ਬੱਸ ਦਾ 1 ਦਿਨ ਦਾ ਕਿਰਾਇਆ ਕਰੀਬ 5000 ਰੁਪਏ ਹੈ। ਇਸ ਦੇ ਨਾਲ ਹੀ ਇਹ ਵੀ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ’ਚ ਸਰਕਾਰ ਇਸ ਦੀ ਭਰਪਾਈ ਕਿਵੇਂ ਕਰਦੀ ਹੈ। ਇਸ ਮੌਕੇ ਆਮ ਲੋਕਾਂ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਕੋਈ ਸਰਕਾਰੀ ਪ੍ਰੋਗਰਾਮ ਨਹੀਂ, ਜਿਸ ਵਿੱਚ ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਇਹ 1 ਪਾਰਟੀ ਦਾ ਪ੍ਰੋਗਰਾਮ ਹੈ, ਜਿਸ ਵਿੱਚ ਪਾਰਟੀ ਨੂੰ ਪ੍ਰਾਈਵੇਟ ਬੱਸਾਂ ਦੀ ਵਰਤੋਂ ਕਰਨੀ ਚਾਹੀਦੀ ਸੀ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਨੂੰ ਖੁੱਲ੍ਹਾ ਚੈਲੇਂਜ ਕਰਨ ਵਾਲੇ ਹੌਲਦਾਰ ਸੰਦੀਪ ’ਤੇ ਪੁਲਸ ਨੇ ਕੱਸਿਆ ਸ਼ਿਕੰਜਾ, ਜਾਣੋ ਕੀ ਹੈ ਮਾਮਲਾ
ਕੀ ਕਹਿੰਦੇ ਹਨ ਅਧਿਕਾਰੀ ?
ਇਸ ਸਬੰਧੀ ਜਦੋਂ ਜੀ. ਐੱਮ. 1 ਮਨਿੰਦਰ ਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜੀ ਰੋਡਵੇਜ਼ ਡਿਪੂ ਨੰਬਰ 1 ਤੋਂ ਕਰੀਬ 60 ਬੱਸਾਂ ਪਾਰਟੀ ਦੇ ਕੰਮਾਂ ਲਈ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੀ ਮੰਗ ਹੈੱਡ ਆਫਿਸ ਤੋਂ ਕੀਤੀ ਗਈ ਸੀ, ਇਸ ਲਈ ਉਨ੍ਹਾਂ ਆਪਣੀਆਂ ਬੱਸਾਂ ਨੂੰ ਦੇ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਦੀ ਭਰਵਾਈ ਸਰਕਾਰ ਨੂੰ ਕਰਨੀ ਪਵੇਗੀ। ਉਨ੍ਹਾਂ ਇਹ ਵੀ ਗੱਲ ਮੰਨੀ ਕਿ 1 ਦਿਨ ਆਮ ਜਨ ਜੀਵਨ ਨੂੰ ਨੁਕਸਾਨ ਉਠਾਉਣਾ ਪਿਆ ਹੈ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ
ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 554 ਸਬੰਧੀ ਗੁ.ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ
NEXT STORY