ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪਿਛਲੇ ਲੰਬੇ ਸਮੇਂ ਤੋਂ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਇਲਾਕੇ ਦੇ ਲੋਕਾਂ ਦੀ ਚੱਲਦੀ ਆ ਰਹੀ ਮੰਗ ਨੂੰ ਪੰਜਾਬ ਸਰਕਾਰ ਵੱਲੋਂ ਪੂਰੇ ਕਰਦੇ ਹੋਏ ਦੀਨਾਨਗਰ ਦੇ ਅੰਦਰ ਵੱਖ-ਵੱਖ ਥਾਵਾਂ 'ਤੇ ਤਿੰਨ ਚੌਂਕਾਂ ਦਾ ਨਿਰਮਾਣ ਕਰਨ ਜਾ ਰਹੀ ਹੈ। ਇਸ ਸਬੰਧੀ ਅੱਜ ਵਿਧਾਨ ਸਭਾ ਹਲਕਾ ਦੀਨਾਨਗਰ ਦੇ 'ਆਪ' ਦੇ ਇੰਚਾਰਜ ਅਤੇ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਵੱਲੋਂ ਵੱਖ-ਵੱਖ ਚੌਂਕਾਂ ਵਿੱਚ ਬਣਾਏ ਜਾ ਰਹੇ ਨਵੇਂ ਚੌਂਕਾਂ ਦਾ ਜਾਇਜ਼ਾ ਲਿਆ ਗਿਆ।
ਇਹ ਵੀ ਪੜ੍ਹੋ : ਪਤਨੀ ਦੇ ਸ਼ਰਮਨਾਕ ਕਾਰੇ ਤੋਂ ਦੁਖੀ ਪਤੀ ਨੇ ਗਲ ਲਾਈ ਮੌਤ, ਖ਼ਬਰ ਪੜ੍ਹ ਕੇ ਉੱਡ ਜਾਣਗੇ ਹੋਸ਼
ਇਸ ਮੌਕੇ ਗੱਲਬਾਤ ਕਰਦੇ ਹੋਏ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰੇ ਕਰਦੇ ਹੋਏ ਜਲਦ ਹੀ ਦੀਨਾਨਗਰ ਅੰਦਰ ਤਿੰਨ ਚੌਂਕਾਂ ਦਾ ਨਿਰਮਾਣ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਾਂ ਜਿਸ ਨੂੰ ਲੈ ਕੇ ਪੁਲਸ ਥਾਣੇ ਨੇੜੇ ਧੰਨ ਧੰਨ ਬਾਬਾ ਸ੍ਰੀ ਚੰਦ ਜੀ ਚੌਂਕ, ਇਸੇ ਤਹਿਤ ਝੰਡੇ ਚੱਕ ਬਾਈਪਾਸ 'ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਚੌਂਕ ਅਤੇ ਪਿੰਡ ਕੋਹਲੀਆਂ ਮੋੜ 'ਤੇ ਬਾਬਾ ਨਾਭਾ ਦਾਸ ਚੌਂਕ ਦਾ ਜਲਦ ਹੀ ਨਿਰਮਾਣ ਕਰਵਾਇਆ ਜਾਏਗਾ। ਉਹਨਾਂ ਕਿਹਾ ਕਿ ਅੱਜ ਇਸ ਸਬੰਧੀ ਦੌਰਾ ਕਰਕੇ ਚੌਂਕਾਂ ਦੇ ਨਿਰਮਾਣ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਗਿਆ ਹੈ ਜੋ ਜਲਦ ਹੀ ਇਹਨਾਂ ਚੌਂਕਾਂ ਦਾ ਨਿਰਮਾਣ ਕਰਵਾ ਕੇ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ 'ਆਪ' ਦੇ ਵਰਕਰ ਅਤੇ ਹੋਰ ਆਗੂ ਮੌਜੂਦ ਸਨ।
ਇਹ ਵੀ ਪੜ੍ਹੋ : SBI ਦੇ ਗਾਹਕਾਂ ਨੂੰ ਲੱਗਾ ਵੱਡਾ ਝਟਕਾ, ਬੈਂਕ ਨੇ ਬੰਦ ਕੀਤੀ ਇਹ ਯੋਜਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੰਨਾ ਤੋਂ ਫਰੀਦਾਬਾਦ ਤੱਕ ਚੱਲ ਰਹੇ ਜਾਅਲੀ ਕਰੰਸੀ ਰੈਕੇਟ ਦਾ ਪਰਦਾਫਾਸ਼
NEXT STORY