ਚੰਡੀਗੜ੍ਹ : ਤਰਨਤਾਰਨ ਜ਼ਿਮਨੀ ਚੋਣ 'ਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਇੱਥੇ ਪਾਰਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੇ ਵਿਰੋਧੀ ਪਾਰਟੀਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਸੂਬਾ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਜਿਹੋ ਜਿਹੀ ਸ਼ਬਦਾਵਲੀ ਦਲਿਤ ਭਾਈਚਾਰੇ ਖ਼ਿਲਾਫ਼ ਵਰਤੀ, ਉਸ ਤੋਂ ਬਾਅਦ ਲੋਕਾਂ ਨੇ ਪਾਰਟੀ ਨੂੰ ਸਿਰੇ ਤੋਂ ਨਕਾਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪਿੰਡਾਂ ਲਈ ਕੀਤਾ ਵੱਡਾ ਐਲਾਨ, ਦਸੰਬਰ ਦੇ ਅਖ਼ੀਰ ਤੱਕ ਜਾਰੀ ਹੋ ਜਾਵੇਗੀ...
ਪੰਜਾਬ ਅਤੇ ਪੰਜਾਬੀਆਂ ਨੂੰ ਢਾਹ ਲਾਉਣ ਵਾਲੀ ਭਾਜਪਾ ਨੂੰ ਜ਼ਿਲ੍ਹੇ ਦੇ ਲੋਕਾਂ ਨੇ ਸ਼ੀਸ਼ਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਇਕ ਗੱਲ ਅੱਜ ਸਪੱਸ਼ਟ ਹੋ ਗਈ ਹੈ ਕਿ ਆਮ ਆਦਮੀ ਪਾਰਟੀ ਹਰ ਮਜ੍ਹਬ, ਹਰ ਧਰਮ ਅਤੇ ਹਰ ਵਰਗ ਦੀ ਪਹਿਲੀ ਪਸੰਦ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਸ਼ਰਾਬ ਦੇ ਠੇਕੇ ਰਹਿਣਗੇ ਬੰਦ! ਪੜ੍ਹੋ ਕਿਉਂ ਜਾਰੀ ਕੀਤੇ ਗਏ ਹੁਕਮ
ਪਿਛਲੇ ਸਾਢੇ 3 ਸਾਲਾਂ ਦੇ ਆਪਣੇ ਕੰਮਾਂ ਰਾਹੀਂ ਪਾਰਟੀ ਨੇ ਲੋਕਾਂ ਨੂੰ ਖੁਸ਼ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਇਹ 2027 ਦੀਆਂ ਚੋਣਾਂ ਦਾ ਸੈਮੀਫਾਈਨਲ ਹੈ ਅਤੇ ਫਾਈਨਲ ਵੀ ਆਮ ਆਦਮੀ ਪਾਰਟੀ ਵੱਡੇ ਮਾਰਜਨ ਨਾਲ ਜਿੱਤਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਵਾ ਸਾਲ ਵੀ ਪਾਰਟੀ ਪੰਜਾਬੀਆਂ ਦੀ ਇੰਝ ਹੀ ਸੇਵਾ ਕਰਦੀ ਰਹੇਗੀ ਅਤੇ 2027 ਦੀਆਂ ਚੋਣਾਂ 'ਚ ਵੀ ਪਾਰਟੀ ਆਪਣਾ ਝੰਡਾ ਬੁਲੰਦ ਕਰੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਜ਼ਿਮਨੀ ਚੋਣ ਦੀ ਜਿੱਤ ਮਗਰੋਂ ਹਰਮੀਤ ਸਿੰਘ ਸੰਧੂ ਨੇ ਸਰਟੀਫਿਕੇਟ ਕੀਤਾ ਪ੍ਰਾਪਤ
NEXT STORY