ਲੁਧਿਆਣਾ (ਵੈੱਬ ਡੈਸਕ): ਆਮ ਆਦਮੀ ਪਾਰਟੀ ਵੱਲੋਂ ਬੁੱਢੇ ਨਾਲੇ ਦੀ ਸਮੱਸਿਆ ਨੂੰ ਹੱਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਰਿਆ ਦੇ ਦੋਵੇਂ ਪਾਸੇ ਸੜਕ ਬਣਾਉਣ ਦੀ ਵੀ ਗਾਰੰਟੀ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਵੱਲੋਂ ਅੱਜ ਪ੍ਰੈੱਸ ਕਾਨਫ਼ਰੰਸ ਕਰ ਕੇ ਲੁਧਿਆਣਾ ਵਾਸੀਆਂ ਨੂੰ 5 ਗਾਰੰਟੀਆਂ ਦਿੱਤੀਆਂ ਗਈਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ
ਦਰਅਸਲ, 21 ਦਸੰਬਰ ਨੂੰ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸੇ ਦੇ ਮੱਦੇਨਜ਼ਰ ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਲੁਧਿਆਣਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਲੁਧਿਆਣਾ ਵਿਚ ਨਗਰ ਨਿਗਮ ਚੋਣਾਂ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਲੁਧਿਆਣਾ ਵਾਸੀਆਂ ਨੂੰ 5 ਗਾਰੰਟੀਆਂ ਵੀ ਦਿੱਤੀਆਂ। ਇਨ੍ਹਾਂ ਗਾਰੰਟੀਆਂ ਵਿਚ ਉਨ੍ਹਾਂ ਨੇ ਬੁੱਢੇ ਨਾਲੇ ਦੀ ਸਮੱਸਿਆ ਹੱਲ ਕਰਨ, ਸੀਵਰੇਜ, ਕੂੜਾ, ਪੀਣ ਵਾਲਾ ਪਾਣੀ ਤੇ ਟ੍ਰੈਫ਼ਿਕ ਦੀ ਸਮੱਸਿਆ ਹੱਲ ਕਰਨ ਦੇ ਨਾਲ-ਨਾਲ ਨਵੇਂ ਬੱਸ ਸਟੈਂਡ ਬਣਾਉਣ ਤੇ ਇੰਟਰ ਸਿਟੀ ਬੱਸਾਂ ਚਲਾਉਣੀਆਂ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ - 4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ
ਆਮ ਆਦਮੀ ਪਾਰਟੀ ਦੀਆਂ 5 ਗਾਰੰਟੀਆਂ
1. ਬੁੱਢੇ ਦਰਿਆ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਇਸ ਦੇ ਦੋਵੇਂ ਕਿਨਾਰਿਆਂ ’ਤੇ ਸੜਕ ਬਣਾਈ ਜਾਵੇਗੀ ।
2. ਲੁਧਿਆਣਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚਲਾਈਆਂ ਜਾਣਗੀਆਂ 100 ਇਲੈਕਟ੍ਰਿਕ ਬੱਸਾਂ।
3. ਅਤਿ-ਆਧੁਨਿਕ ਤਕਨੀਕ ਨਾਲ 100% ਸੀਵਰੇਜ ਦਾ ਪ੍ਰਬੰਧਨ ਅਤੇ ਕੂੜੇ ਦਾ ਕੀਤਾ ਜਾਵੇਗਾ ਨਿਪਟਾਰਾ।
4. ਹਰ ਘਰ ਨੂੰ ਮਿਲੇਗਾ 100% ਪੀਣ ਵਾਲਾ ਸਾਫ਼ ਸੁਥਰਾ ਪਾਣੀ।
5. ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਣਨਗੇ 4 ਨਵੇਂ ਇੰਟਰ-ਸਟੇਟ ਬੱਸ ਸਟੈਂਡ ਅਤੇ ਚੱਲਣਗੀਆਂ ਇੰਟਰ-ਸਿਟੀ ਬੱਸਾਂ। ਮੌਜੂਦਾ ਬੱਸ ਸਟੈਂਡ ਨੂੰ ਲੋਕਲ ਬੱਸ ਸਟੈਂਡ ਵਿਚ ਕੀਤਾ ਜਾਵੇਗਾ ਤਬਦੀਲ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੈਣ ਨੂੰ ਲੈਣ ਜਾ ਰਹੇ ਭਰਾ ਨੂੰ ਕਾਲ਼ ਨੇ ਪਾਇਆ ਘੇਰਾ, 24 ਸਾਲਾ ਨੌਜਵਾਨ ਦੀ ਰੂਹ ਕੰਬਾਊ ਮੌਤ
NEXT STORY