ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪੰਜਵੇਂ ਦਿਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵਲੋਂ ਖੂਬ ਹੰਗਾਮਾ ਕੀਤਾ ਗਿਆ। ਪਹਿਲਾਂ ਆਮ ਆਦਮੀ ਪਾਰਟੀ ਵਲੋਂ ਮੂੰਹ ਬੰਨ੍ਹ ਕੇ ਕਾਂਗਰਸ ਸਰਕਾਰ ਦੇ ਖਿਲਾਫ ਵਿਧਾਨ ਸਭਾ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ, ਇਸ ਤੋਂ ਬਾਅਦ ਅਕਾਲੀ ਦਲ ਵਲੋਂ ਵੀ ਕੋਰੋਨਾ ਵਾਇਰਸ ਦੇ ਪੋਸਟਰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਪ੍ਰਦਰਸ਼ਨ ਕੀਤਾ ਗਿਆ।
ਦੱਸ ਦੇਈਏ ਕਿ ਬੀਤੇ ਦਿਨ ਕੈਪਟਨ ਨੇ ਕਿਹਾ ਸੀ ਕਿ ਚੀਨ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਸਮਾਰਟਫੋਨ ਦੇਣ 'ਚ ਦੇਰੀ ਹੋ ਰਹੀ ਹੈ, ਜਿਸ ਤੋਂ ਬਾਅਦ ਅਕਾਲੀ ਦਲ ਵਲੋਂ ਇਸ ਨੂੰ ਗੱਪ ਦੱਸਦਿਆਂ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਦਾਦੀ ਦੀ ਘਿਨੌਣੀ ਕਰਤੂਤ, ਚਾਚਿਆਂ ਤੋਂ ਕਰਵਾਇਆ ਭਤੀਜੀ ਨਾਲ ਜਬਰ-ਜ਼ਨਾਹ
NEXT STORY