ਖਰੜ (ਗਗਨਦੀਪ) : ਸੂਬੇ 'ਚ ਅੱਜ ਪੈ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਜਿੱਥੇ ਕਈ ਥਾਵਾਂ 'ਤੇ ਤਣਾਅ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਅਤੇ ਕਈ ਪਿੰਡਾਂ ਵੱਲੋਂ ਚੋਣਾਂ ਦਾ ਬਾਈਕਾਟ ਕਰਨ ਦੀਆਂ ਵੀ ਖ਼ਬਰਾਂ ਆ ਰਹੀਆਂ ਹਨ, ਉੱਥੇ ਹੀ ਖਰੜ ਦੇ ਨਜ਼ਦੀਕੀ ਪਿੰਡ ਮਲਕਪੁਰ ਵਿਖੇ ਪਿੰਡ ਨਿਵਾਸੀਆਂ ਨੇ ਇੱਕ ਹੀ ਬੂਥ ਲਗਾ ਕੇ ਸਾਂਝੀ ਏਕਤਾ ਦਾ ਸੁਨੇਹਾ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, 9 ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਹਰਬੰਸ ਲਾਲ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਇੱਕ ਹੀ ਬੂਥ ਲਗਾਇਆ ਗਿਆ ਹੈ। ਇਸ ਬੂਥ 'ਤੇ ਰਲ-ਮਿਲ ਕੇ ਪਿੰਡ ਦੇ ਲੋਕਾਂ ਦੀਆਂ ਵੋਟਾਂ ਪੁਆਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਾਬ ਖ਼ਰੀਦਣ ਲਈ ਨਵੀਆਂ ਗਾਈਡਲਾਈਨਜ਼ ਜਾਰੀ! ਪੈੱਗ ਲਾਉਣ ਦੇ ਸ਼ੌਕੀਨ ਦੇਣ ਧਿਆਨ
ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ ਸੀ, ਜੋ ਕਿ ਸ਼ਾਮ ਦੇ 4 ਵਜੇ ਤੱਕ ਚੱਲੇਗਾ। ਲੋਕਾਂ ਵਲੋਂ ਭਾਰੀ ਉਤਸ਼ਾਹ ਨਾਲ ਪੋਲਿੰਗ ਬੂਥ 'ਤੇ ਆ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਲਤਾਨਪੁਰ ਲੋਧੀ ਵਿਖੇ ਆਜ਼ਾਦ ਉਮੀਦਵਾਰ ਸਰਬਜੀਤ ਕੌਰ ਨੇ ਪਰਿਵਾਰ ਸਣੇ ਪਾਈ ਵੋਟ
NEXT STORY