ਚੰਡੀਗੜ੍ਹ : ਇਕ ਪਾਸੇ ਜਿੱਥੇ 'ਇੰਡੀਆ' ਗਠਜੋੜ ਜਿੱਥੇ ਵਿਰੋਧੀ ਪਾਰਟੀਆਂ ਨੂੰ ਮੋਦੀ ਸਰਕਾਰ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦੇ ਰਿਹਾ ਹੈ, ਉੱਥੇ ਹੀ ਪੰਜਾਬ 'ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਗਠਜੋੜ ਕਿਤੇ ਵੀ ਹੁੰਦਾ ਦਿਖਾਈ ਨਹੀਂ ਦੇ ਰਿਹਾ। ਇਹ ਹੀ ਕਾਰਨ ਹੈ ਕਿ ਦੋਵੇਂ ਪਾਰਟੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੁਣ ਇੱਕ ਹੀ ਜ਼ਿਲ੍ਹੇ 'ਚ ਵੱਖ-ਵੱਖ ਰੈਲੀਆਂ ਕਰਕੇ ਆਪਣੀ ਤਾਕਤ ਦਿਖਾ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦਾ Main Highway ਰਹੇਗਾ ਬੰਦ, ਘਰੋਂ ਨਿਕਲ ਰਹੇ ਹੋ ਤਾਂ ਪਹਿਲਾਂ ਪੜ੍ਹੋ ਪੂਰੀ ਖ਼ਬਰ
ਜਿੱਥੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਖੰਨਾ ਵਿਖੇ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ, ਉੱਥੇ ਹੀ 11 ਤਾਰੀਖ਼ ਨੂੰ ਸਮਰਾਲਾ 'ਚ ਕਾਂਗਰਸ ਦੀ ਰੈਲੀ ਹੋਣ ਜਾ ਰਹੀ ਹੈ, ਜਿਸ 'ਚ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰੁਜਨ ਖੜਗੇ ਪੁੱਜਣਗੇ। 24 ਘੰਟਿਆਂ ਅੰਦਰ ਸਿਰਫ 15 ਕਿਲੋਮੀਟਰ ਦੇ ਦਾਇਰੇ 'ਚ ਦੋਵੇਂ ਪਾਰਟੀਆਂ ਦੀਆਂ ਰੈਲੀਆਂ ਸਿਆਸੀ ਗਲਿਆਰਿਆਂ ਲਈ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਰੈਲੀਆਂ 'ਚ ਦੋਹਾਂ ਵੱਲੋਂ ਤਿੱਖੇ ਤੀਰ ਛੱਡੇ ਜਾ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਕਾਰਾਂ-ਗੱਡੀਆਂ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
ਇਸ ਦਰਮਿਆਨ ਦੋਹਾਂ ਪਾਰਟੀਆਂ ਦੇ ਕਾਰਕੁੰਨ ਵੀ ਗਠਜੋੜ ਨੂੰ ਲੈ ਕੇ ਸਸ਼ੋਪੰਜੇ 'ਚ ਫਸੇ ਹੋਏ ਹਨ। ਇਹ ਵੀ ਦੱਸਣਯੋਗ ਹੈ ਕਿ ਸ਼ਕਤੀ ਪ੍ਰਦਰਸ਼ਨ ਲਈ 'ਆਪ' ਨੇ ਜਿੱਥੇ 5 ਏਕੜ 'ਚ ਪੰਡਾਲ ਲਾਇਆ ਹੈ, ਉੱਥੇ ਹੀ ਕਾਂਗਰਸ ਨੇ 10 ਏਕੜ 'ਚ ਵਿਸ਼ਾਲ ਮੰਚ ਤਿਆਰ ਕੀਤਾ ਹੈ। ਦੋਹਾਂ ਪਾਰਟੀਆਂ ਦਾ ਦਾਅਵਾ ਹੈ ਕਿ ਰੈਲੀ 'ਚ 20-25 ਹਜ਼ਾਰ ਕਾਰਕੁੰਨ ਜੁੱਟਣਗੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਕੂਲਾਂ ਲਈ ਚੰਗੀ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ
NEXT STORY