ਲੁਧਿਆਣਾ (ਹਿਤੇਸ਼/ਵਿੱਕੀ): ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਹਲਕੇ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ
ਦੱਸ ਦਈਏ ਕਿ 2022 ਵਿਚ ਆਮ ਆਦਮੀ ਪਾਰਟੀ ਵੱਲੋਂ ਇਸ ਹਲਕੇ ਤੋਂ ਗੁਰਪ੍ਰੀਤ ਗੋਗੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ, ਜੋ ਜਿੱਤ ਹਾਸਲ ਕਰ ਕੇ ਵਿਧਾਇਕ ਬਣੇ ਸਨ। ਪਿਛਲੇ ਮਹੀਨੇ ਗੁਰਪ੍ਰੀਤ ਗੋਗੀ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਸੀ, ਜਿਸ ਕਾਰਨ ਇਹ ਸੀਟ ਖ਼ਾਲੀ ਹੋ ਗਈ ਸੀ। ਹਾਲਾਂਕਿ ਅਜੇ ਤਕ ਚੋਣ ਕਮਿਸ਼ਨ ਵੱਲੋਂ ਇਸ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਦੇ ਪ੍ਰੋਗਰਾਮ ਦਾ ਐਲਾਨ ਤਾਂ ਨਹੀਂ ਕੀਤਾ ਗਿਆ, ਪਰ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਵੀ ਐਲਾਨ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੋਲੇਨਾਥ ਦੇ ਜੈਕਾਰਿਆਂ ਨਾਲ ਗੂੰਜਿਆ ਪ੍ਰਾਚੀਨ ਸਕੇਤੜੀ ਮੰਦਰ, ਦੇਖੋ ਮਨ ਮੋਹ ਲੈਣ ਵਾਲੀਆਂ ਤਸਵੀਰਾਂ
NEXT STORY