ਚੰਡੀਗੜ੍ਹ, (ਅੰਕੁਰ)- ਆਮ ਆਦਮੀ ਪਾਰਟੀ ਨੇ ਪੰਜਾਬ ਦੇ ਦੋ ਵਿਧਾਨ ਸਭਾ ਹਲਕਿਆਂ ਲਈ ਨਵੇਂ ਇੰਚਾਰਜਾਂ ਦਾ ਐਲਾਨ ਕੀਤਾ ਹੈ। ਕਾਂਗਰਸ ਵੱਲੋਂ ਅੰਮ੍ਰਿਤਸਰ ਦੇ ਮੇਅਰ ਰਹਿ ਚੁੱਕੇ ਕਰਮਜੀਤ ਸਿੰਘ ਰਿੰਟੂ ਨੂੰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਲਾਇਆ ਹੈ। ਇਸ ਹਲਕੇ ਤੋਂ 2022 ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੀਨੀਅਰ ਪੁਲਸ ਅਧਿਕਾਰੀ ਰਹੇ ਕੁੰਵਰ ਵਿਜੈ ਪ੍ਰਤਾਪ ਸਿੰਘ ਜਿੱਤ ਹਾਸਲ ਕਰ ਕੇ ਵਿਧਾਇਕ ਬਣੇ ਸਨ, ਜਿਨ੍ਹਾਂ ਨੂੰ ਪਿਛਲੇ ਦਿਨੀਂ ਪੰਜ ਸਾਲਾਂ ਲਈ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਗਿਆ। ਉਨ੍ਹਾਂ ਦੀ ਜਗ੍ਹਾ ਹੁਣ ਰਿੰਟੂ ਨੂੰ ਇਸ ਹਲਕੇ ਦਾ ਇੰਚਾਰਜ ਲਾਇਆ ਗਿਆ ਹੈ। ਇਸ ਨਾਲ 2027 ’ਚ ਉਨ੍ਹਾਂ ਦੀ ਉਮੀਦਵਾਰੀ ਦਾ ਰਸਤਾ ਸਾਫ਼ ਹੋ ਗਿਆ ਹੈ।
ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਮਜੀਠਾ ਦਾ ਇੰਚਾਰਜ ਤਲਬੀਰ ਸਿੰਘ ਗਿੱਲ ਨੂੰ ਲਾਇਆ ਗਿਆ ਹੈ, ਜੋ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਸਾਥੀ ਰਹਿ ਚੁੱਕੇ ਹਨ। ਉਹ ਅੰਮ੍ਰਿਤਸਰ ਦੱਖਣੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ। ਪਿਛਲੇ ਦਿਨੀਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ ’ਚ ਉਨ੍ਹਾਂ ਨੇ ਵਿਜੀਲੈਂਸ ਬਿਊਰੋ ਕੋਲ ਆਪਣੇ ਬਿਆਨ ਵੀ ਦਰਜ ਕਰਵਾਏ ਸਨ।
ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਦੋ ਭਰਾਵਾਂ ਦੀ ਸ਼ੱਕੀ ਹਾਲਾਤ 'ਚ ਮੌਤ
NEXT STORY