ਚੰਡੀਗੜ੍ਹ (ਰਮਨਜੀਤ ਸਿੰਘ) : ਮਨੀਪੁਰ ਅਤੇ ਹਰਿਆਣਾ ’ਚ ਹੋਈ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ’ਤੇ ਤਿੱਖਾ ਹਮਲਾ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਵਾਲੇ ਰਾਜਾਂ ਵਿਚ ਬੱਚਿਆਂ, ਔਰਤਾਂ ਅਤੇ ਆਦਿਵਾਸੀਆਂ ’ਤੇ ਅੱਤਿਆਚਾਰ ਹੋ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ’ਤੇ ਕਾਰਵਾਈ ਕਰਨ ਦੀ ਬਜਾਏ ਚੁੱਪ ਵੱਟੀ ਬੈਠੇ ਹਨ। ਮੋਦੀ ਸਰਕਾਰ ਨੂੰ ਨਾ ਔਰਤਾਂ ਦੀ ਚੀਕ ਸੁਣਾਈ ਦੇ ਰਹੀ ਹੈ ਨਾ ਹੀ ਬੱਚਿਆਂ ਦਾ ਰੋਣਾ। ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਅੱਜ ਭਾਜਪਾ ਦੀ ਸਰਕਾਰ ਵਿਚ ਦੇਸ਼ ਵਿਚ ਜੋ ਮਾਹੌਲ ਬਣਿਆ ਹੈ, ਉਸ ਨੇ ਭਾਰਤ ਨੂੰ ਦੁਨੀਆ ਵਿਚ ਸ਼ਰਮਸਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਔਰਤਾਂ ’ਤੇ ਅੱਤਿਆਚਾਰ ਵੱਡੇ ਪੱਧਰ ’ਤੇ ਹੋ ਰਹੇ ਹਨ। ਹੁਣ ਭਾਜਪਾ ਸ਼ਾਸਿਤ ਰਾਜ ਹਰਿਆਣਾ ਵੀ ਮਨੀਪੁਰ ਵਾਂਗ ਅੱਗ ਦੀ ਚਪੇਟ ਵਿਚ ਹੈ। 100 ਦੇ ਕਰੀਬ ਲੋਕ ਜਖਮੀ ਹੋਏ ਅਤੇ 6 ਦੀ ਮੌਤ ਹੋ ਗਈ। ਪਰ ਪ੍ਰਧਾਨ ਮੰਤਰੀ ਨੇ ਇਨ੍ਹਾਂ ਮੁੱਦਿਆਂ ’ਤੇ ਕੁਝ ਨਹੀਂ ਕਿਹਾ। ਇਸ ਤੋਂ ਸਾਫ਼ ਜਾਹਿਰ ਹੁੰਦਾ ਹੈ ਕਿ ਭਾਜਪਾ ਦੀ ਅਗਵਾਈ ਵਿਚ ਹੀ ਦੇਸ਼ ਨੂੰ ਤੋੜਨ ਦੀ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਭਾਜਪਾ ਸਰਕਾਰ ਦੇਸ਼ ਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਵਿਚ ਲੱਗੀ ਹੋਈ ਹੈ। ਚੀਮਾ ਨੇ ਕਿਹਾ ਕਿ ਭਾਜਪਾ ਹਰਿਆਣਾ ਅਤੇ ਮਨੀਪੁਰ ਵਿਚ ਹਿੰਸਾ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਭਾਜਪਾ ਸ਼ਾਸਿਤ ਵਾਲੇ ਸਾਰੇ ਰਾਜਾਂ ਵਿਚ ਕਾਨੂੰਨ ਵਿਵਸਥਾ ਬਿਲਕੁਲ ਖਰਾਬ ਹੈ। ਮਨੀਪੁਰ ਵਿਚ ਹਿੰਸਾ ਲਗਾਤਾਰ ਜਾਰੀ ਹੈ। ਲਗਾਤਾਰ ਹਮਲੇ ਹੋ ਰਹੇ ਹਨ। ਲੋਕਾਂ ਨੂੰ ਆਪਸ ਵਿਚ ਲੜਾਇਆ ਜਾ ਰਿਹਾ ਹੈ। ਪਰ ਸਰਕਾਰ ਵਲੋਂ ਸੂਬੇ ਵਿਚ ਸ਼ਾਂਤੀ ਬਹਾਲ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਨਗਰ ਨਿਗਮ ਚੋਣਾਂ ’ਚ ਪੰਜਾਬ ਦੇ ਸਾਰੇ ਸ਼ਹਿਰਾਂ ’ਚ ਇਸ ਵਾਰ ਹੋਵੇਗਾ ਦਿਲਚਸਪ ਮੁਕਾਬਲਾ
ਉਨ੍ਹਾਂ ਕਿਹਾ ਕਿ ਮਨੀਪੁਰ ਪਿਛਲੇ ਤਿੰਨ ਮਹੀਨਿਆਂ ਤੋਂ ਸੜ ਰਿਹਾ ਹੈ। ਸਮੁੱਚੀ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਜਵਾਬ ਮੰਗ ਰਹੀ ਹੈ, ਪਰ ਪ੍ਰਧਾਨ ਮੰਤਰੀ ਕੋਲ ਮਨੀਪੁਰ ’ਤੇ ਬੋਲਣ ਦਾ ਸਮਾਂ ਹੀ ਨਹੀਂ ਹੈ। ਮਨੀਪੁਰ ’ਤੇ ਸੰਸਦ ਵਿਚ ਹਰ ਰੋਜ 50 ਤੋਂ 70 ਨੋਟਿਸ ਦਿੱਤੇ ਜਾ ਰਹੇ ਹਨ ਪਰ ਸਰਕਾਰ ਇਸ ’ਤੇ ਬਹਿਸ ਕਰਨ ਲਈ ਤਿਆਰ ਨਹੀਂ ਹੈ। ਚੀਮਾ ਨੇ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਚੀਮਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਮੱਧ ਪ੍ਰਦੇਸ਼ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਸੀ ਜਿਸ ’ਚ ਪਹਿਲਾਂ ਇਕ ਕਬਾਇਲੀ ਦੇ ਨਾਲ ਕੁੱਟਮਾਰ ਕੀਤੀ ਗਈ ਫੇਰ ਉਸ ਦੇ ਚਿਹਰੇ ’ਤੇ ਪਿਸ਼ਾਬ ਕਰ ਦਿੱਤਾ ਗਿਆ। ਪਰ ਭਾਜਪਾ ਸਰਕਾਰ ਨੇ ਕੋਈ ਸਬਕ ਨਹੀਂ ਸਿੱਖਿਆ। ਅਜਿਹੀ ਇਕ ਘਟਨਾ ਭਾਜਪਾ ਸ਼ਾਸਿਤ ਉਤਰ ਪ੍ਰਦੇਸ਼ ਵਿਚ ਵੀ ਵਾਪਰੀ ਹੈ। ਅਜਿਹਾ ਇਸ ਲਈ ਹੋ ਰਿਹਾ ਹੈ ਕਿਉਂਕਿ ਭਾਜਪਾ ਸ਼ਾਸਿਤ ਰਾਜਾਂ ਵਿਚ ਸਰਕਾਰ ਵਲੋਂ ਕੱਟੜਪੰਥੀਆਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : UGC ਨੇ ਫਰਜ਼ੀ ਐਲਾਨੀਆਂ ਇਹ ਯੂਨੀਵਰਸਿਟੀਆਂ, ਡਿਗਰੀ ਪ੍ਰਦਾਨ ਕਰਨ ਦਾ ਅਧਿਕਾਰ ਕੀਤਾ ਖ਼ਤਮ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੀ. ਐੱਸ. ਐੱਫ ਵੱਲੋਂ ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
NEXT STORY