ਤਲਵੰਡੀ ਸਾਬੋ(ਬਿਊਰੋ)— ਆਮ ਆਦਮੀ ਪਾਰਟੀ ਦੀ ਪੰਜਾਬ ਦੀ ਇਕਾਈ ਵਿਚ ਅਜੋਕੇ ਸਮੇਂ ਦੌਰਾਨ ਵਿਆਹਾਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਇਸ ਦੀਆਂ ਮਹਿਲਾ ਵਿਧਾਇਕਾਂ ਵਾਰੋ-ਵਾਰੀ ਆਪਣਾ ਘਰ ਵਸਾ ਰਹੀਆਂ ਹਨ। ਪਿਛਲੇ ਸਾਲ 'ਆਪ' ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ 11 ਅਕਤੂਬਰ 2018 ਨੂੰ ਵਿਆਹ ਕਰਵਾਇਆ ਸੀ। ਇਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਵਿਧਾਇਕ ਤੇ ਮਹਿਲਾ ਵਿੰਗ ਦੀ ਸੂਬਾ ਕਨਵੀਨਰ ਪ੍ਰੋ. ਬਲਜਿੰਦਰ ਕੌਰ ਛੇਤੀ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ।
ਦੱਸ ਦੇਈਏ ਕਿ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਦੀ ਮੰਗਣੀ 7 ਜਨਵਰੀ ਨੂੰ 'ਆਪ' ਯੂਥ ਵਿੰਗ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਹੋਣ ਜਾ ਰਹੀ ਹੈ। ਮੰਗਣੀ ਦਾ ਇਹ ਸਮਾਗਮ ਬਠਿੰਡਾ ਵਿਚ ਰੱਖਿਆ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਫਰਵਰੀ ਵਿਚ ਦੋਵੇਂ ਵਿਆਹ ਕਰਵਾ ਸਕਦੇ ਹਨ। ਇਸ ਵਿਆਹ ਸਮਾਗਮ ਵਿਚ ਕੌਣ-ਕੌਣ ਸ਼ਾਮਲ ਹੋਵੇਗਾ, ਹਾਲੇ ਇਸ ਬਾਰੇ ਵਿਚ ਕੁੱਝ ਪਤਾ ਨਹੀਂ ਲੱਗਾ ਹੈ।
ਫਰੀਦਕੋਟ : ਅਕਾਲੀ ਦਲ ਨਾਲ ਸਬੰਧਤ ਸਾਬਕਾ ਸਰਪੰਚ ਦੇ ਘਰ 'ਤੇ ਹਮਲਾ
NEXT STORY