ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਨੇ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਹਲਕੇ ਦੇ ਕਈ ਪਿੰਡਾਂ ਵਿੱਚ ਭਰਵੀਂਆਂ ਚੋਣ ਮੀਟਿੰਗਾਂ ਕੀਤੀਆਂ। ਫਿਰ ਉਨ੍ਹਾਂ ਨੇ ਸੰਗਰੂਰ ਦੇ ਬਾਜ਼ਾਰਾਂ ਵਿੱਚ ਜਾ ਕੇ ਦੁਕਾਨਦਾਰਾਂ ਤੋਂ ਸਮਰਥਨ ਮੰਗਿਆ, ਜਿੱਥੇ ਨਰਿੰਦਰ ਕੌਰ ਭਰਾਜ ਨੂੰ ਸੰਗਰੂਰ ਦੇ ਦੁਕਾਨਦਾਰਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਸੰਗਰੂਰ ਦੇ ਪਟਿਆਲਾ ਗੇਟ ਸ੍ਰੀ ਕਾਲੀ ਦੇਵੀ ਮੰਦਰ ਅਤੇ ਭਗਵਾਨ ਬਾਲਮੀਕ ਮੰਦਿਰ ਵਿਖੇ ਮੱਥਾ ਟੇਕਣ ਤੋਂ ਬਾਅਦ ਕਾਫਲੇ ਦੇ ਰੂਪ ਵਿੱਚ ਪੈਦਲ ਮਾਰਚ ਦੀ ਅਗਵਾਈ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਹਰੇਕ ਦੁਕਾਨ ’ਤੇ ਜਾ ਕੇ ਪੰਜਾਬ ਵਿੱਚ ਇਮਾਨਦਾਰ ਸਰਕਾਰ ਲਈ ਝਾੜੂ ਦਾ ਬਟਨ ਦਬਾਉਣ ਦੀ ਅਪੀਲ ਕੀਤੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੈਸਿਆਂ ਖਾਤਰ ਸਿਰ ’ਤੇ ਵਾਰ ਕਰ ਕੀਤਾ ਕਬਾੜੀਏ ਦਾ ਕਤਲ, ਘਰ ’ਚ ਦੱਬੀ ਲਾਸ਼
ਨਰਿੰਦਰ ਭਰਾਜ ਨੇ ਕਿਹਾ ਕਿ 20 ਫਰਵਰੀ ਦਾ ਦਿਨ ਰਵਾਇਤੀ ਪਾਰਟੀਆਂ ਦੀ ਗੁਲਾਮੀ ਤੋਂ ਪੰਜਾਬ ਨੂੰ ਆਜ਼ਾਦ ਕਰਵਾਉਣ ਦਾ ਸੁਭਾਗਾ ਦਿਨ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਫੈਲੇ ਭ੍ਰਿਸ਼ਟਾਚਾਰ ਤੋਂ ਦੁਕਾਨਦਾਰਾਂ ਦੇ ਨਾਲ ਨਾਲ ਸਮਾਜ ਦਾ ਹਰ ਵਰਗ ਦੁੱਖੀ ਹੈ ਅਤੇ ਇਸ ਤੋਂ ਮੁਕਤੀ ਪਾਉਣਾ ਚਾਹੁੰਦਾ ਹੈ। ਭਰਾਜ ਨੇ ਕਿਹਾ ਕਿ ਦੁਕਾਨਦਾਰ ਇਮਾਨਦਾਰੀ ਨਾਲ ਟੈਕਸ ਭਰਨਾ ਚਾਹੁੰਦਾ ਹੈ ਪਰ ਭ੍ਰਿਸ਼ਟ ਪ੍ਰਬੰਧ ਤੋਂ ਦੁਖੀ ਹੈ। ਇਸੇ ਭ੍ਰਿਸ਼ਟ ਪ੍ਰਬੰਧ ਤੋਂ ਛੁਟਕਾਰਾ ਪਾਉਣ ਲਈ ਪੰਜਾਬ ਵਾਸੀ 20 ਫਰਵਰੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਜਿਸ ਤਰ੍ਹਾਂ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਪੰਜਾਬ ਨੇ ਮੋਹਰੀ ਰੋਲ ਅਦਾ ਕੀਤਾ ਸੀ, ਉਸੇ ਤਰ੍ਹਾਂ ਦੇਸ਼ ਵਿੱਚ ਇਮਾਨਦਾਰੀ ਦੀ ਰਾਜਨੀਤੀ ਲਿਆਉਣ ਲਈ ਪੰਜਾਬ ਦੇਸ਼ ਦੀ ਅਗਵਾਈ ਕਰੇਗਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ
ਪੰਜਾਬ ਵਿਧਾਨ ਸਭਾ ਚੋਣਾਂ : ਹਰ ਸੀਟ 'ਤੇ ਔਰਤਾਂ ਦੇ ਕੰਟਰੋਲ 'ਚ ਹੋਣਗੇ 3 ਪੋਲਿੰਗ ਸਟੇਸ਼ਨ
NEXT STORY