ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਵੈਸਟ ਹਲਕੇ ਲਈ ਵੋਟਿੰਗ ਦਾ ਸਿਲਸਿਲਾ ਸਵੇਰੇ 7 ਵਜੇ ਤੋਂ ਲਗਾਤਾਰ ਜਾਰੀ ਹੈ, ਜੋਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਬੂਥਾਂ 'ਤੇ ਲੰਬੀਆਂ-ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਉਥੇ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਸਿੰਘ ਭਗਤ ਵੱਲੋਂ ਜੇ. ਪੀ. ਨਗਰ ਵਿਖੇ ਬਣਾਏ ਗਏ ਬੂਥ 'ਤੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਪਾਈ ਗਈ। ਵੋਟ ਪਾਉਣ ਤੋਂ ਪਹਿਲਾਂ ਮੋਹਿੰਦਰ ਭਗਤ ਆਪਣੇ ਪਿਤਾ ਭਗਤ ਚੁੰਨੀ ਲਾਲ ਦਾ ਆਸ਼ੀਰਵਾਦ ਲੈ ਕੇ ਘਰੋਂ ਨਿਕਲੇ ਅਤੇ ਫਿਰ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਦੱਸਣਯੋਗ ਹੈ ਕਿ ਇਸ ਵੇਲੇ ਵਿਧਾਨ ਸਭਾ ਹਲਕਾ ਜਲੰਧਰ ਵੈਸਟ ਸਭ ਤੋਂ ਹੌਟ ਸੀਟ ਮੰਨਿਆ ਜਾ ਰਿਹਾ ਹੈ। ਇਥੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਸਤੀਫ਼ਾ ਦੇ ਕੇ ਭਾਜਪਾ ਵਿਚ ਚਲੇ ਗਏ ਸਨ। ਭਾਜਪਾ ਵੱਲੋਂ ਉਨ੍ਹਾਂ ਨੂੰ ਮੁੜ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦੇ ਪੁੱਤਰ ਅਤੇ ਪਿਛਲੀਆਂ ਚੋਣਾਂ 'ਚ ਭਾਜਪਾ ਵੱਲੋਂ ਚੋਣ ਲੜ ਚੁੱਕੇ ਮੋਹਿੰਦਰ ਭਗਤ 'ਤੇ ਦਾਅ ਖੇਡਿਆ ਗਿਆ ਹੈ। ਇਹ ਸੀਟ ਇਸ ਲਈ ਵੀ ਮਹੱਤਵਪੂਰਨ ਬਣ ਗਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਕਿਰਾਏ 'ਤੇ ਘਰ ਲੈ ਕੇ ਚੋਣ ਪ੍ਰਚਾਰ ਦੀ ਕਮਾਨ ਸੰਭਾਲੀ ਹੋਈ ਹੈ। ਉਨ੍ਹਾਂ ਦੇ ਨਾਲ ਕਈ ਕੈਬਨਿਟ ਮੰਤਰੀਆਂ ਨੇ ਵੀ ਜਲੰਧਰ ਵੈਸਟ 'ਚ ਹੀ ਡੇਰੇ ਲਾਏ ਹੋਏ ਹਨ। ਉੱਥੇ ਹੀ ਲੋਕ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਵਾਲੀ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਦੀ Live Update: ਵੋਟਿੰਗ ਲਗਾਤਾਰ ਜਾਰੀ, 9 ਵਜੇ ਤੱਕ 10.30 ਫ਼ੀਸਦੀ ਹੋਈ ਵੋਟਿੰਗ
ਇਸ ਸੀਟ 'ਤੇ ਕੁੱਲ 15 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਬਿੰਦਰ ਲੱਖਾ, ਕਾਂਗਰਸ ਦੀ ਸੁਰਿੰਦਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੀ ਸੁਰਜੀਤ ਕੌਰ ਮੈਦਾਨ ਵਿਚ ਹਨ। ਇਸ ਸੀਟ 'ਤੇ 1,71,963 ਵੋਟਰ ਹਨ।
ਇਹ ਵੀ ਪੜ੍ਹੋ- ਪੰਜਾਬ ’ਚ ਭਾਜਪਾ ਨੇਤਾ ਅਮਰਜੀਤ ਟਿੱਕਾ ਤੋਂ ਸ਼ੁਰੂ ਹੋਇਆ ਸੀ ਧਮਕੀਆਂ ਦਾ ਸਿਲਸਿਲਾ, ਫਰਾਂਸ ਤੋਂ ਮਿਲੀ ਸੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ ਜ਼ਿਮਨੀ ਚੋਣ : ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਪਾਈ ਵੋਟ
NEXT STORY