ਜਲੰਧਰ (ਸੋਨੂੰ)- ਜਲੰਧਰ ਵਿਚ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਲਗਾਤਾਰ ਜਾਰੀ ਹੈ। ਅੱਤ ਦੇ ਗਰਮੀ ਵਿਚ ਵੀ ਬੂਥਾਂ 'ਤੇ ਵੋਟਰਾਂ ਦਾ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸੇ ਦਰਮਿਆਨ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਆਦਮਪੁਰ ਦੇ ਬੂਥ ਨੰਬਰ 129 'ਤੇ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ ਵੋਟ ਪਾਈ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਚੋਣ ਲਈ ਜਲੰਧਰ ਵਿਖੇ 1951 ਪੋਲਿੰਗ ਬੂਥ ਬਣਏ ਗਏ ਹਨ। ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਜਾ ਰਿਹਾ ਹੈ। ਹਰ ਬੂਥ 'ਤੇ ਵੋਟਰਾਂ ਵਿਚ ਪੂਰਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ’ਚ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਵੋਟਾਂ ਪਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿੱਥੇ 16.54 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਪੋਲਿੰਗ ਪਾਰਟੀਆਂ ਲਈ ਰਿਸੀਟ ਸੈਂਟਰਾਂ ਅਤੇ ਪੋਲਿੰਗ ਸਟੇਸ਼ਨਾਂ ’ਤੇ ਪੀਣ ਵਾਲੇ ਪਾਣੀ, ਖਾਣਾ, ਚਾਹ, ਮੈਡੀਕਲ ਸਹਾਇਤਾ ਸਮੇਤ ਹੋਰ ਲੋੜੀਂਦੀਆਂ ਸੁਵਿਧਾਵਾਂ ਯਕੀਨੀ ਬਣਾਈਆਂ ਗਈਆਂ ਹਨ। ਜਲੰਧਰ ਜ਼ਿਲ੍ਹੇ 'ਚੋਂ ਕੁੱਲ੍ਹ 19 ਉਮੀਦਵਾਰ ਚੋਣ ਮੈਦਾਨ ਵਿਚ ਉਤਰੇ ਹਨ, ਜਿਨ੍ਹਾਂ ਦੀ ਕਿਸਮਤ ਦਾ ਫ਼ੈਸਲਾ 16 ਲੱਖ ਤੋਂ ਵਧੇਰੇ ਵੋਟਰ ਕਰਨਗੇ।
ਇਹ ਵੀ ਪੜ੍ਹੋ- ਜਲੰਧਰ 'ਚ ਵੋਟਿੰਗ ਸ਼ੁਰੂ, ਵੋਟਰਾਂ 'ਚ ਭਾਰੀ ਉਤਸ਼ਾਹ, ਦਾਅ ’ਤੇ ਲੱਗੀ ਇਨ੍ਹਾਂ ਆਗੂਆਂ ਦੀ ਕਿਸਮਤ
ਇਨ੍ਹਾਂ ਉਮੀਦਵਾਰਾਂ ਵਿਚਾਲੇ ਹੋ ਰਿਹੈ ਸਖ਼ਤ ਮੁਕਾਬਲਾ
ਲੋਕ ਸਭਾ ਹਲਕਾ ਜਲੰਧਰ ਤੋਂ ਬਹੁਤੇ ਉਮੀਦਵਾਰ ਅਜਿਹੇ ਹਨ, ਜਿਹੜੇ ਇਕ ਪਾਰਟੀ ਛੱਡ ਕੇ ਦੂਜੀ ਅਤੇ ਤੀਜੀ ’ਚ ਵੀ ਸ਼ਾਮਲ ਹੋਏ ਹਨ। ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਇਸ ’ਚ ਪਹਿਲੇ ਸਥਾਨ ’ਤੇ ਹਨ, ਜਿਨ੍ਹਾਂ ਮੌਜੂਦਾ ਸੰਸਦ ਮੈਂਬਰ ਵਜੋਂ ਟਿਕਟ ਛੱਡ ਕੇ ਪਲਟੀ ਮਾਰੀ। ਆਮ ਆਦਮੀ ਪਾਰਟੀ ਦੇ ਮੌਜੂਦਾ ਉਮੀਦਵਾਰ ਪਵਨ ਟੀਨੂੰ ਪਹਿਲਾਂ ਵੀ ਇਸ ਹਲਕੇ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਹਨ। ਅਕਾਲੀ ਦਲ ਤੋਂ ਪਹਿਲਾਂ ਉਹ ਬਸਪਾ ’ਚ ਸਨ। ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਵੀ ਪਹਿਲਾਂ ਇਸ ਹਲਕੇ ਤੋਂ ਬਤੌਰ ਕਾਂਗਰਸੀ ਉਮੀਦਵਾਰ ਜਿੱਤ ਪ੍ਰਾਪਤ ਕਰ ਚੁੱਕੇ ਹਨ ਪਰ ਇਸ ਵਾਰ ਟਿਕਟ ਨਾ ਮਿਲਣ ਦੇ ਰੋਸ ਵਜੋਂ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਕੀ ਹੈ ਜਲੰਧਰ ਲੋਕ ਸਭਾ ਸੀਟ ਦਾ ਇਤਿਹਾਸ
ਜਲੰਧਰ ਲੋਕ ਸਭਾ ਸੀਟ ਚੋਣ ਕਮਿਸ਼ਨ ਦੇ ਹਲਕਿਆਂ ਦੀ ਸੂਚੀ ਵਿਚ ਹਲਕਾ ਨੰਬਰ 4। ਇਹ ਹਲਕਾ ਅਜਿਹਾ ਹੈ ਜਿਸ ਨੂੰ ਕਾਂਗਰਸ ਦੇ ਪ੍ਰਭਾਵ ਵਾਲਾ ਮੰਨਿਆ ਜਾਂਦਾ ਹੈ। ਜੇਕਰ 1999 ਤੋਂ ਬਾਅਦ ਹੋਈਆਂ ਲੋਕ ਸਭਾ ਚੋਣਾਂ ’ਦੇ ਅੰਕੜਿਆਂ ’ਤੇ ਨਜ਼ਰ ਮਾਰੀ ਜਾਵੇ ਤਾਂ ਇਸ ਹਲਕੇ ਵਿਚ ਕਾਂਗਰਸ ਦਾ ਪ੍ਰਭਾਵ ਸਿੱਧੇ ਤੌਰ ’ਤੇ ਨਜ਼ਰ ਆਉਂਦਾ ਹੈ। ਇਸ ਸੀਟ ’ਤੇ 1999 ਤੋਂ ਬਾਅਦ ਹੁਣ ਤੱਕ ਹੋਈਆਂ 6 ਵਾਰ (ਇਕ ਵਾਰ ਜ਼ਿਮਨੀ ਚੋਣ) ਦੀਆਂ ਲੋਕ ਸਭਾ ਚੋਣਾਂ ’ਚੋਂ 5 ਵਾਰ ਕਾਂਗਰਸ ਜਿੱਤ ਦਰਜ ਕਰ ਚੁੱਕੀ ਹੈ। ਇਸ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਸੀਟ ਕਾਂਗਰਸ ਦੀ ਰਿਵਾਇਤੀ ਸੀਟ ਹੈ।
ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਵੋਟਿੰਗ ਹੋਈ ਸ਼ੁਰੂ, ਅਨੀਤਾ ਸੋਮ ਪ੍ਰਕਾਸ਼ ਸਣੇ ਇਨ੍ਹਾਂ ਉਮੀਦਵਾਰਾਂ ਵਿਚਾਲੇ ਹੋ ਰਿਹੈ ਸਖ਼ਤ ਮੁਕਾਬਲਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰੋਜ਼ਪੁਰ 'ਚ 'ਆਪ' ਉਮੀਦਵਾਰ ਕਾਕਾ ਬਰਾੜ ਨੇ ਪਾਈ ਵੋਟ, ਜਾਣੋ ਹੋਰ ਕਿਹੜੇ ਆਗੂਆਂ ਨੇ ਪਾਈ ਵੋਟ (ਤਸਵੀਰਾਂ)
NEXT STORY