ਨਵੀਂ ਦਿੱਲੀ- ਚੰਡੀਗੜ੍ਹ ਮੇਅਰ ਚੋਣ ਵਿਵਾਦ ਦੇ ਮਾਮਲੇ ਦੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਤਿਹਾਸਿਕ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ 8 ਆਯੋਗ ਵੋਟਾਂ ਨੂੰ ਯੋਗ ਦੱਸਦੇ ਹੋਏ 'ਆਪ' ਉਮੀਦਵਾਰ ਕੁਲਦੀਪ ਕੁਮਾਰ ਨੂੰ ਚੀਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ। ਇਸਦੇ ਨਾਲ ਹੀ ਅਦਾਲਤ ਨੇ ਅਨਿਲ ਮਸੀਹ ਖਿਲਾਫ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਕਾਰਵਾਈ ਦਾ ਹੁਕਮ ਜਾਰੀ ਕੀਤਾ ਹੈ। ਅਨਿਲ ਮਸੀਹ ਨੂੰ 3 ਹਫਤਿਆਂ ਦੇ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ। ਸੁਣਵਾਈ ਦੌਰਾਨ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਇਸ ਨੂੰ ਅਦਾਲਤ ਦਾ ਅਪਮਾਨ ਦੱਸਿਆ ਅਤੇ ਇਸ ਨੂੰ ਘਿਨੌਣਾ ਅਪਰਾਧ ਕਰਾਰ ਦਿੱਤਾ।
ਦੱਸ ਦੇਈਏ ਕਿ ਚੰਡੀਗੜ੍ਹ ਮੇਅਰ ਦੀ ਚੋਣ ਭਾਜਪਾ ਦੇ ਮਨੋਜ ਸੋਨਕਰ ਨੇ 16 ਵੋਟਾਂ ਨਾਲ ਜਿੱਤੀ ਸੀ। ਉਨ੍ਹਾਂ ਨੇ ਆਮ ਆਦਮੀ ਪਾਰਟੀ-ਕਾਂਗਰਸ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਹਰਾਇਆ, ਜਿਨ੍ਹਾਂ ਨੂੰ 12 ਵੋਟਾਂ ਮਿਲੀਆਂ। ਇਸ ਮਾਮਲੇ ਵਿੱਚ ਉਦੋਂ ਵਿਵਾਦ ਖੜ੍ਹਾ ਹੋ ਗਿਆ ਜਦੋਂ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ ਗਠਜੋੜ ਦੇ ਭਾਈਵਾਲਾਂ ਦੀਆਂ ਅੱਠ ਵੋਟਾਂ ਨੂੰ ਅਯੋਗ ਕਰਾਰ ਦੇ ਦਿੱਤਾ। ਜਿਸ ਤੋਂ ਬਾਅਦ ਬੈਲਟ ਪੇਪਰ ਵਿੱਚ ਛੇੜਛਾੜ ਦੇ ਦੋਸ਼ ਲੱਗਣੇ ਸ਼ੁਰੂ ਹੋ ਗਏ। ਇਸਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਪੁੱਜਾ ਅਤੇ ਕੋਰਟ ਨੇ 8 ਅਯੋਗ ਵੋਟਾਂ ਨੂੰ ਸਹੀ ਮੰਨਦੇ ਹੋਏ 'ਆਪ'-ਕਾਂਗਰਸ ਗਠਜੋੜ ਦੇ ਹੱਕ 'ਚ ਫੈਸਲਾ ਸੁਣਾਇਆ ਹੈ।
ਮੂਰਤੀਆਂ ਵਿਸਰਜਨ ਕਰਦੇ ਸਮੇਂ ਵਾਪਰਿਆ ਵੱਡਾ ਹਾਦਸਾ, ਬਿਆਸ ਦਰਿਆ ’ਚ ਡੁੱਬੇ 3 ਨੌਜਵਾਨ
NEXT STORY