ਜਲੰਧਰ (ਵੈੱਬ ਡੈਸਕ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਗਵੰਤ ਮਾਨ ਨੂੰ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਵਲੋਂ ਐਲਾਨ ਦਿੱਤਾ ਹੈ। ਭਗਵੰਤ ਮਾਨ ਦੇ ਐਲਾਨ ਤੋਂ ਬਾਅਦ ਸਾਰੇ ‘ਆਪ’ ਆਗੂਆਂ ਵਲੋਂ ਉਨ੍ਹਾਂ ਨੂੰ ਸਟੇਜ ’ਤੇ ਵਧਾਈ ਦਿੱਤੀ ਗਈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਸਿਆਸੀ ਸਫ਼ਰ
ਭਗਵੰਤ ਮਾਨ ਦਾ ਜਨਮ 17 ਅਕਤੂਬਰ 1972 ਨੂੰ ਸਤੌਜ, ਜ਼ਿਲ੍ਹਾ ਸੰਗਰੂਰ, ਪੰਜਾਬ, ਵਿਖੇ ਹੋਇਆ। ਭਗਵੰਤ ਮਾਨ ਇੱਕ ਹਾਸਰਸ ਕਲਾਕਾਰ ਅਤੇ ਸਿਆਸਤਦਾਨ ਹੈ। ਉਹ ਪੰਜਾਬੀ ਵਿੱਚ ਆਪਣੀਆਂ ਸਕਿੱਟਾਂ ਕਰ ਕੇ ਵਧੇਰੇ ਮਸ਼ਹੂਰ ਹੋਏ ਹਨ। ਭਗਵੰਤ ਮਾਨ ਨੇ ਆਪਣਾ ਕਮੇਡੀਅਨ ਵਜੋਂ ਕੈਰੀਅਰ ਯੂਨੀਵਰਸਿਟੀ ਦੇ ਯੂਥ ਫੈਸਟੀਵਲਾਂ ਅਤੇ ਅੰਤਰ ਕਾਲਜ ਮੁਕਾਬਲਿਆਂ ਵਿੱਚ ਭਾਗ ਲੈਣ ਤੋਂ ਸ਼ੁਰੂ ਕੀਤਾ ਸੀ। ਉਸਨੇ ਪੰਜਾਬੀ ਯੂਨੀਵਰਸਿਟੀ ਤੋਂ ਸੁਨਾਮ ਕਾਲਜ ਲਈ ਦੋ ਗੋਲਡ ਮੈਡਲ ਜਿੱਤੇ। ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਤੋਂ 16ਵੀਂ ਲੋਕ ਸਭਾ ਦੇ ਸਾਂਸਦ ਹਨ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ
ਸੰਸਦ ਮੈਂਬਰ ਭਗਵੰਤ ਮਾਨ 2014 ਤੋਂ ਸੰਗਰੂਰ ਲੋਕ ਸਭਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ। 2011 ਵਿਚ ਭਗਵੰਤ ਮਾਨ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸਿਆਸੀ ਪਾਰਟੀ ਪੀ. ਪੀ. ਪੀ. ਰਾਹੀਂ ਸਰਗਰਮ ਸਿਆਸਤ ਵਿਚ ਕਦਮ ਰੱਖਿਆ। 2012 ਵਿਚ ਉਨ੍ਹਾਂ ਨੇ ਲਹਿਰਾਗਾਗਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਪਰ ਚੋਣ ਹਾਰ ਗਏ। ਫਿਰ ਭਗਵੰਤ ਮਾਨ ਨੇ ਮਾਰਚ 2014 ਵਿਚ ਆਮ ਆਦਮੀ ਪਾਰਟੀ (ਆਪ) ਜੁਆਇਨ ਕਰ ਲਈ ਅਤੇ 'ਆਪ' ਦੀ ਟਿਕਟ 'ਤੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜੀ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦਾ ਕੇਜਰੀਵਾਲ ’ਤੇ ਵੱਡਾ ਨਿਸ਼ਾਨਾ, ਕਿਹਾ-ਕਾਂਗਰਸ ਦੀ ਸਾਰੀ ਜੂਠ 'ਆਪ' ਕੋਲ
ਇਸ ਚੋਣ ਵਿਚ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਮਹਾਰਥੀ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ 2 ਲੱਖ ਵੋਟਾਂ ਨਾਲ ਹਰਾ ਕੇ ਪੰਜਾਬ ਦੀ ਸਿਆਸਤ ਵਿਚ ਨਵਾਂ ਰਿਕਾਰਡ ਬਣਾਇਆ। 2017 ਦੀਆਂ ਚੋਣਾਂ ਵਿਚ ਭਗਵੰਤ ਮਾਨ 'ਆਪ' ਦੇ ਸਟਾਰ ਪ੍ਰਚਾਰ ਦੇ ਨਾਲ ਹੀ ਜਲਾਲਾਬਾਦ ਤੋਂ ਚੋਣ ਲੜਨ ਨੂੰ ਲੈ ਕੇ ਸੁਰਖੀਆਂ ਵਿਚ ਹਨ। 2019 ਵਿਚ ਭਗਵੰਤ ਮਾਨ ਨੇ ਫਿਰ ਆਮ ਆਦਮੀ ਪਾਰਟੀ ਤੋਂ ਸੰਗਰੂਰ ਜ਼ਿਲ੍ਹੇ ਤੋਂ ਲੋਕ ਸਭਾ ਚੋਣ ਲੜੀ। ਸੰਗਰੂਰ ਤੋਂ ਮਾਨ ਨੇ ਵੱਡੀ ਗਿਣਤੀ ’ਚ ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਉਹ ਸੰਸਦ ਦੇ ਹੇਠਲੇ ਸਦਨ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਵਿਚੋਂ ਸੰਸਦ ਮੈਂਬਰ ਹਨ।
ਪੜ੍ਹੋ ਇਹ ਵੀ ਖ਼ਬਰ - ਕੇਂਦਰੀ ਜੇਲ੍ਹ ਬਠਿੰਡਾ ’ਚ ਫੋਨ 'ਤੇ ਗੱਲ ਨਾ ਕਰਵਾਉਣ ਤੋਂ ਭੜਕੇ ਗੈਂਗਸਟਰ ਨੇ ਦੂਜੀ ਮੰਜ਼ਿਲ ਤੋਂ ਮਾਰੀ ਛਾਲ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਵੱਡੀ ਖ਼ਬਰ : 'ਭਗਵੰਤ ਮਾਨ' ਹੋਣਗੇ 'ਆਪ' ਦਾ CM ਚਿਹਰਾ, ਅਰਵਿੰਦ ਕੇਜਰੀਵਾਲ ਨੇ ਖ਼ੁਦ ਕੀਤਾ ਐਲਾਨ
NEXT STORY