Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    9:06:46 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • 'ਆਪ' ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਲਈ ਲੱਗੀਆਂ ਦੌੜਾਂ

PUNJAB News Punjabi(ਪੰਜਾਬਂ)

'ਆਪ' ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਲਈ ਲੱਗੀਆਂ ਦੌੜਾਂ

  • Edited By Cherry,
  • Updated: 12 Nov, 2018 12:05 PM
Sangrur
aap congress sangrur lok sabha seat shiromani akali dal
  • Share
    • Facebook
    • Tumblr
    • Linkedin
    • Twitter
  • Comment

ਸ਼ੇਰਪੁਰ, ਸੰਗਰੂਰ(ਅਨੀਸ਼)— ਭਾਵੇਂ ਲੋਕ ਸਭਾ ਚੋਣਾਂ 'ਚ ਕਾਫੀ ਸਮਾਂ ਪਿਆ ਹੈ ਪਰ ਆਮ ਆਦਮੀ ਪਾਰਟੀ ਵੱਲੋਂ ਪਹਿਲ ਕਰਦਿਆਂ ਲੋਕ ਸਭਾ ਹਲਕਾ ਸੰਗਰੂਰ ਸਮੇਤ 5 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਵੱਲੋਂ ਮੁੜ ਪਾਰਟੀ ਦੇ ਸੀਨੀਅਰ ਆਗੂ ਅਤੇ ਸਟਾਰ ਪ੍ਰਚਾਰਕ ਭਗਵੰਤ ਮਾਨ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ । ਆਪ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬਾਕੀ ਸਿਆਸੀ ਪਾਰਟੀਆਂ 'ਚ ਵੀ ਹਲਚਲ ਤੇਜ਼ ਹੋ ਗਈ ਹੈ ਅਤੇ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਵੀ ਅੱਗੇ ਆਉਣੇ ਸ਼ੁਰੂ ਹੋ ਗਏ ਹਨ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੀਆਂ ਲੋਕ ਸਭਾ ਚੋਣਾਂ ਲੜ ਚੁੱਕੇ ਸ. ਸੁਖਦੇਵ ਸਿੰਘ ਢੀਂਡਸਾ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਹਨ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਖੇਮੇ ਵਿਚ ਉਮੀਦਵਾਰ ਨੂੰ  ਲੈ ਕੇ ਸਸਪੈਂਸ ਪਾਇਆ ਜਾ ਰਿਹਾ ਹੈ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਚੱਲ ਰਹੇ ਸੁਖਪਾਲ ਸਿੰਘ ਖਹਿਰਾ ਧੜੇ ਦੀ ਭੂਮਿਕਾ ਵੀ ਇਨ੍ਹਾਂ ਚੋਣਾਂ ਵਿਚ ਅਹਿਮ ਰਹੇਗੀ।

ਕੀ ਹੈ ਸੰਗਰੂਰ ਹਲਕੇ ਦਾ ਇਤਿਹਾਸ:
ਜੇਕਰ ਸੰਗਰੂਰ ਹਲਕੇ ਦੇ ਇਤਿਹਾਸ 'ਤੇ ਨਜ਼ਰ ਮਾਰੀ ਜਾਵੇ ਤਾਂ ਕੋਈ ਵੀ ਜਿੱਤਿਆ ਉਮੀਦਵਾਰ ਦੂਸਰੀ ਵਾਰ ਜਿੱਤਣ 'ਚ ਸਫਲ ਨਹੀਂ ਹੋਇਆ, 1992 ਦੀਆਂ ਲੋਕ ਸਭਾ ਚੋਣਾਂ 'ਚ ਇਹ ਸੀਟ ਕਾਂਗਰਸ ਪਾਰਟੀ ਦੇ ਗੁਰਚਰਨ ਸਿੰਘ ਦੱਧਾਹੂਰ ਨੇ ਜਿੱਤੀ ਸੀ , 1997 'ਚ ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਸਿੰਘ ਬਰਨਾਲਾ ਜੇਤੂ ਰਹੇ ਅਤੇ ਇਕ ਸਾਲ ਬਾਅਦ  ਹੋਈਆਂ ਚੋਣਾਂ (1998) ਵਿਚ  ਮੁੜ ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਸਿੰਘ ਬਰਨਾਲਾ ਚੋਣ ਜਿੱਤੇ, 1999 ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਪ੍ਰਾਪਤ ਕੀਤੀ, 2004 ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੁਖਦੇਵ ਸਿੰਘ ਢੀਂਡਸਾ ਨੇ ਜਿੱਤ ਪ੍ਰਾਪਤ ਕੀਤੀ ਅਤੇ 2009 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਵਿਜੈਇੰਦਰ ਸਿੰਗਲਾ ਨੇ ਜਿੱਤ ਪ੍ਰਾਪਤ ਕੀਤੀ । 2014 ਦੀਆਂ ਚੋਣਾਂ 'ਚ  ਆਮ ਆਦਮੀ ਪਾਰਟੀ ਦੇ ਮੁੜ ਐਲਾਨੇ ਗਏ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਦੇ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਨੂੰ 2,11,721 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ। ਇਹ ਸੂਬੇ ਵਿਚ ਲੋਕ ਸਭਾ ਚੋਣਾਂ ਦੀ ਸਭ ਤੋਂ ਵੱਡੀ ਜਿੱਤ ਸੀ। ਪਿਛਲੇ ਸਮੇਂ ਦੌਰਾਨ ਸੰਗਰੂਰ ਦੇ ਸਿਆਸੀ ਹਾਲਾਤ ਵੀ ਬਦਲ ਚੁੱਕੇ ਹਨ। ਅਜਿਹੇ ਵਿਚ ਭਗਵੰਤ ਮਾਨ ਦੀ ਸੰਗਰੂਰ ਦੀ ਲੜਾਈ ਇੰਨੀ ਆਸਾਨ ਨਹੀਂ ਹੋਵੇਗੀ। ਹੁਣ ਜਦੋਂ ਆਮ ਆਦਮੀ ਪਾਰਟੀ ਵੀ ਦੋ ਧੜਿਆਂ 'ਚ ਵੰਡੀ ਗਈ ਹੈ ਅਤੇ ਖਹਿਰਾ ਧੜਾ ਵੀ ਖੁੱਲ੍ਹ ਕੇ ਪਾਰਟੀ ਦੀ ਮੁਖਾਲਫਤ ਕਰ ਰਿਹਾ ਹੈ ਤਾਂ ਲਿਹਾਜ਼ਾ ਭਗਵੰਤ ਮਾਨ ਦੀਆਂ ਮੁਸ਼ਕਲਾਂ ਵਧਣੀਆਂ ਸੁਭਾਵਿਕ ਹਨ।

ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਦੀ ਕਾਰਗੁਜ਼ਾਰੀ: 
ਪਿਛਲੇ ਦਿਨੀਂ ਹੋਈਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਵੀ ਜ਼ਿਲਾ ਸੰਗਰੂਰ ਅਤੇ ਜ਼ਿਲਾ ਬਰਨਾਲਾ 'ਚ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਵਧੀਆ ਨਹੀਂ ਰਹੀ, ਬਹੁਤ ਜਗ੍ਹਾ 'ਤੇ ਆਮ ਆਦਮੀ ਪਾਰਟੀ ਨੂੰ ਉਮੀਦਵਾਰ ਹੀ ਨਹੀਂ ਮਿਲੇ, ਬਲਾਕ ਸੰਮਤੀ ਸ਼ੇਰਪੁਰ ਵਿਚ ਤਾਂ ਆਮ ਆਦਮੀ ਪਾਰਟੀ ਦਾ ਖਾਤਾ ਹੀਂ ਨਹੀਂ ਖੁੱਲਿਆ ਅਤੇ ਜ਼ਿਲਾ ਪ੍ਰੀਸ਼ਦ ਜ਼ੋਨ ਸ਼ੇਰਪੁਰ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਤੀਸਰੇ ਸਥਾਨ 'ਤੇ ਰਿਹਾ। ਇਹੋਂ ਹਾਲ ਬਾਕੀ ਸੰਮਤੀਆਂ ਅਤੇ ਜ਼ਿਲਾ ਪ੍ਰੀਸ਼ਦਾਂ ਦਾ ਵੀ ਹੈ । ਇਸ ਹਿਸਾਬ ਨਾਲ ਭਗਵੰਤ ਮਾਨ ਲਈ ਇਸ ਵਾਰ ਚੋਣ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਾਉਣਾ ਪਵੇਗਾ।

ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ:
ਜਦੋਂ ਹੁਣ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੜ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ ਤਾਂ ਕਾਂਗਰਸ ਪਾਰਟੀ ਵਿਚ ਵੀ ਹਲਚਲ ਸ਼ੁਰੂ ਹੋ ਗਈ ਹੈ।

PunjabKesari

ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰਾਂ 'ਚ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਅਤੇ ਬਰਨਾਲਾ ਤੋਂ ਵਿਧਾਨ ਸਭਾ ਚੋਣ ਹਾਰ ਚੁੱਕੇ ਕੇਵਲ ਢਿੱਲੋਂ ਸ਼ਾਮਲ ਹਨ।

PunjabKesari

ਇਸ ਤੋਂ ਇਲਾਵਾ ਲਹਿਰਾਗਾਗਾ ਤੋਂ ਵਿਧਾਨ ਸਭਾ ਚੋਣ ਹਾਰ ਚੁੱਕੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਨਾਂ ਸ਼ਾਮਲ ਹਨ।

PunjabKesari

ਜਿੱਥੋਂ ਤੱਕ ਵਿਜੈਇੰਦਰ ਸਿੰਗਲਾ ਦਾ ਸਵਾਲ ਹੈ ਉਹ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਨਜ਼ਦੀਕੀ ਵਜੋਂ ਜਾਣੇ ਜਾਂਦੇ ਹਨ ਅਤੇ 2009 ਦੀਆਂ ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰ ਚੁੱਕੇ ਹਨ ਅਤੇ ਉਨ੍ਹਾਂ ਦਾ ਜ਼ਿਲਾ ਸੰਗਰੂਰ ਅਤੇ ਜ਼ਿਲਾ ਬਰਨਾਲਾ ਵਿਚ ਕਾਫੀ ਜਨ ਆਧਾਰ ਹੈ। ਕੇਵਲ ਢਿੱਲੋਂ ਜੋਂ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਵਜੋਂ ਜਾਣੇ ਜਾਂਦੇ ਹਨ, ਉਨ੍ਹਾਂ ਦਾ ਵੀ ਦੋਵੇਂ ਜ਼ਿਲਿਆਂ ਵਿਚ ਕਾਫੀ ਰਸੂਖ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ 'ਚੋਂ ਕਿਸ 'ਤੇ ਭਰੋਸਾ ਪ੍ਰਗਟ ਕਰਦੇ ਹਨ।

PunjabKesari

ਅਕਾਲੀ ਦਲ 'ਚ ਸਸਪੈਂਸ ਬਰਕਰਾਰ:
ਸ਼੍ਰੋਮਣੀ ਅਕਾਲੀ ਦਲ 'ਚ ਚੱਲ ਰਹੀ ਅੰਦਰੂਨੀ ਲੜਾਈ ਕਾਰਨ ਲੋਕ ਸਭਾ ਉਮੀਦਵਾਰ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ । ਸੂਤਰਾਂ ਅਨੁਸਾਰ ਸੁਖਦੇਵ ਸਿੰਘ ਢੀਂਡਸਾ ਦਾ ਨਾਰਾਜ਼ ਹੋਣਾ ਵੀ ਲੋਕ ਸਭਾ ਸੀਟ ਨੂੰ ਲੈ ਕੇ ਹੈ ਕਿਉਂਕਿ ਉਹ ਲੋਕ ਸਭਾ ਹਲਕਾ ਸੰਗਰੂਰ ਤੋਂ ਆਪਣੇ ਪਰਿਵਾਰ ਲਈ ਸੀਟ ਮੰਗ ਰਹੇ ਸਨ। ਦੂਜੇ ਪਾਸੇ ਇਹ ਵੀ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸੇ ਫਿਲਮੀ ਹਸਤੀ ਜਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜਾਈ ਜਾ ਸਕਦੀ ਹੈ ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਭਗਵੰਤ ਮਾਨ ਅਤੇ ਹਰਸਿਮਰਤ ਕੌਰ ਬਾਦਲ ਇਕ ਦੂਜੇ ਦੇ ਖਿਲਾਫ ਚੋਣ ਲੜਨ ਦਾ ਚੈਲੇਂਜ ਵੀ ਕਰ ਚੁੱਕੇ ਹਨ।

  • AAP
  • Congress
  • Sangrur Lok Sabha seat
  • Shiromani Akali Dal
  • ਆਪ
  • ਕਾਂਗਰਸ
  • ਸੰਗਰੂਰ ਲੋਕ ਸਭਾ ਸੀਟ
  • ਸ਼੍ਰੋਮਣੀ ਅਕਾਲੀ ਦਲ

ਬਾਗੀਆਂ ਦੀ ਛੁੱਟੀ ਤੋਂ ਬਾਅਦ ਅਕਾਲੀਆਂ ਦੇ ਨਿਸ਼ਾਨੇ 'ਤੇ ਕਾਂਗਰਸ

NEXT STORY

Stories You May Like

  • lok sabha  proceedings  adjournment  opposition  uproar
    ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 5 ਵਜੇ ਤੱਕ ਮੁਲਤਵੀ
  • women mps  misbehavior kalyan banerjee suspension
    ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ
  • lok sabha  rajya sabha 2 pm adjournment
    ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • neet issues  lok sabha  opposition  tuesday  adjournment
    NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ
  • lok sabha  kargil war  martyrs  tribute
    ਲੋਕ ਸਭਾ 'ਚ ਕਾਰਗਿਲ ਯੁੱਧ ਦੇ ਸ਼ਹੀਦਾਂ ਦੀ ਦਿੱਤੀ ਗਈ ਸ਼ਰਧਾਂਜਲੀ
  • monday  adjournment  lok sabha
    ਸੋਮਵਾਰ ਤੱਕ ਮੁਲਤਵੀ ਲੋਕ ਸਭਾ ਦੀ ਕਾਰਵਾਈ, ਸਿੱਖਿਆ ਮੰਤਰੀ ਦੇ ਅਸਤੀਫ਼ੇ 'ਤੇ ਅੜ੍ਹੀ ਵਿਰੋਧੀ ਧਿਰ
  • paper leak lok sabha  bill  government
    ਪੇਪਰ ਲੀਕ ਵਿਰੁੱਧ ਸੋਮਵਾਰ ਨੂੰ ਲੋਕ ਸਭਾ 'ਚ ਇੱਕ ਬਿੱਲ ਪੇਸ਼ ਕਰੇਗੀ ਸਰਕਾਰ
  • lok sabha passed anti paper leak bill
    ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +