ਚੰਡੀਗੜ੍ਹ (ਵੈੱਬ ਡੈਸਕ): ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਬੁਲਾਰਿਆਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਵਿਚ ਨਵੇਂ ਬਣੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਸਣੇ ਕਈ ਲੀਡਰਾਂ ਦੇ ਨਾਂ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀ ਦਾ ਐਲਾਨ; ਬੰਦ ਰਹਿਣਗੇ ਸਕੂਲ, ਦਫ਼ਤਰ ਤੇ ਬੈਂਕ
ਪਾਰਟੀ ਵੱਲੋਂ ਜਾਰੀ ਸੂਚੀ ਮੁਤਾਬਕ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਰਕਿੰਗ ਪ੍ਰੈਜ਼ੀਡੈਂਟ ਬੁੱਧ ਰਾਮ ਵੱਲੋਂ ਵਿਚਾਰ ਵਟਾਂਦਰੇ ਮਗਰੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਾਰਟੀ ਵੱਲੋਂ ਗੁਰਮੀਤ ਸਿੰਘ ਮੀਤ ਹੇਅਰ, ਮਾਲਵਿੰਦਰ ਸਿੰਘ ਕੰਗ, ਨੀਲ ਗਰਗ ਅਤੇ ਪਵਨ ਕੁਮਾਰ ਟੀਨੂੰ ਨੂੰ ਸੀਨੀਅਰ ਸਪੋਕਸਪਰਸਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਨਰਿੰਦਰ ਕੌਰ ਭਰਾਜ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਣੇ ਹੋਰ ਕਈ ਆਗੂਆਂ ਨੂੰ ਬੁਲਾਰਾ ਬਣਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਡਿਪੂ ਹੋਲਡਰ ਕੀਤੇ ਖ਼ੁਸ਼, ਕਮਿਸ਼ਨ 'ਚ ਕੀਤਾ ਭਾਰੀ ਵਾਧਾ
NEXT STORY