ਲੁਧਿਆਣਾ (ਹਿਤੇਸ਼) : ਸੰਗਰੂਰ ਲੋਕ ਸਭਾ ਸੀਟ ’ਤੇ ਹੋਈ ਉਪ ਚੋਣ ਦੌਰਾਨ ਚਾਹੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਪਰ ਉਨ੍ਹਾਂ ਨੂੰ ਆਪਣੀ ਹਾਰ ਦੇ ਦੁੱਖ ਤੋਂ ਜ਼ਿਆਦਾ ਆਮ ਆਦਮੀ ਪਾਰਟੀ ਦੀ ਹਾਰ ਦੀ ਖ਼ੁਸ਼ੀ ਹੈ। ਇਸ ਦਾ ਸਬੂਤ ਇਹ ਹੈ ਕਿ ਸੁਖਬੀਰ ਬਾਦਲ, ਚਰਨਜੀਤ ਚੰਨੀ, ਰਾਜਾ ਵੜਿੰਗ, ਸੁਖਪਾਲ ਖਹਿਰਾ, ਅਸ਼ਵਨੀ ਸ਼ਰਮਾ, ਮਨਜਿੰਦਰ ਸਿਰਸਾ ਸਮੇਤ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਵੱਡੇ ਨੇਤਾਵਾਂ ਵਲੋਂ ਸਿਮਰਨਜੀਤ ਮਾਨ ਨੂੰ ਵਧਾਈ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸੰਗਰੂਰ ਜ਼ਿਮਨੀ ਚੋਣ ’ਚ ਹਾਰ ਤੋਂ ਨਿਰਾਸ਼ ‘ਆਪ’ ਜਲਦ ਲੈ ਸਕਦੀ ਹੈ ਇਹ ਵੱਡਾ ਫ਼ੈਸਲਾ
ਉਧਰ, ਆਮ ਆਦਮੀ ਪਾਰਟੀ ਦੇ ਹਾਲਾਤ ਇਸ ਤੋਂ ਬਿਲਕੁਲ ਉਲਟ ਹਨ, ਜਿਸ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਹਾਰ ਤਾਂ ਕਬੂਲ ਲਈ ਹੈ ਪਰ ਸਿਮਰਨਜੀਤ ਮਾਨ ਨੂੰ ਵਧਾਈ ਨਹੀਂ ਦਿੱਤੀ। ਇਨ੍ਹਾਂ ’ਚ ਭਗਵੰਤ ਮਾਨ ਨੇ ਪੰਜਾਬ ਦੀ ਤਰੱਕੀ ਲਈ ਹੋਰ ਜ਼ਿਆਦਾ ਮਿਹਨਤ ਕਰਨ ਦੀ ਗੱਲ ਕਹੀ ਹੈ, ਜਦੋਂਕਿ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਦੇ ਮੁਕਾਬਲੇ ਕਾਂਗਰਸ ਅਤੇ ਅਕਾਲੀ ਦਲ ਦੇ ਵੋਟ ਬੈਂਕ ਨੂੰ ਸੰਨ੍ਹ ਲੱਗਣ ਨੂੰ ਸਿਮਰਨਜੀਤ ਮਾਨ ਦੀ ਜਿੱਤ ਦੱਸਿਆ ਹੈ ਪਰ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਸੰਗਰੂਰ ਲੋਕ ਸਭਾ ਉਪ ਚੋਣ ਦੇ ਨਤੀਜਿਆਂ ਨੂੰ ਲੈ ਕੇ ਚੁੱਪ ਸਾਧੀ ਹੋਈ ਹੈ। ਉਨ੍ਹਾਂ ਨੇ ਦਿੱਲੀ ਦੀ ਰਜਿੰਦਰ ਨਗਰ ਵਿਧਾਨ ਸਭਾ ਸੀਟ ’ਤੇ ਹੋਈ ਉਪ ਚੋਣ ਦੌਰਾਨ ਮਿਲੀ ਜਿੱਤ ਨੂੰ ਲੈ ਕੇ ਸੋਸ਼ਲ ਮੀਡੀਆ ਜ਼ਰੀਏ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ ਪਰ ਸੰਗਰੂਰ ’ਚ ਮਿਲੀ ਹਾਰ ਦਾ ਕੋਈ ਜ਼ਿਕਰ ਨਹੀਂ ਕੀਤਾ।
ਇਹ ਵੀ ਪੜ੍ਹੋ- ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ ਤੋਂ ਹੋਇਆ ਵੱਡਾ ਖ਼ੁਲਾਸਾ, ਇਸੇ ਆਧਾਰ 'ਤੇ ਹੋਵੇਗੀ ਲਾਰੈਂਸ ਕੋਲੋਂ ਪੁੱਛਗਿੱਛ
ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ
ਸੰਗਰੂਰ ਜ਼ਿਮਨੀ ਚੋਣ ’ਚ ਹਾਰ ਤੋਂ ਨਿਰਾਸ਼ ‘ਆਪ’ ਜਲਦ ਲੈ ਸਕਦੀ ਹੈ ਇਹ ਵੱਡਾ ਫ਼ੈਸਲਾ
NEXT STORY