ਤਲਵੰਡੀ ਸਾਬੋ : 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੇ ਦਸਤਕ ਦੇ ਦਿੱਤੀ ਹੈ, ਜਿਸ ਨੂੰ ਲੈ ਕੇ ਪੱਬਾਂ ਭਾਰ ਹੋਈਆਂ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਵਰਕਰਾਂ ਦੀ ਜੋੜ-ਤੋੜ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇਸ ਦੇ ਤਹਿਤ ਹਲਕਾ ਤਲਵੰਡੀ ਸਾਬੋ ਦੇ ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਝਾੜੂ ਛੱਡ ਕੇ ਅਕਾਲੀ ਦਲ ਦੀ ਤਕੜੀ ਫੜ ਲਈ। ਅਕਾਲੀ ਦਲ ਵਿਚ ਸ਼ਾਮਲ ਹੋਏ ਇਨ੍ਹਾਂ ਵਰਕਰਾਂ ਨੂੰ ਹਲਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਸਿਰੋ ਪਾਓ ਪਾ ਕੇ ਪਾਰਟੀ ਵਿਚ ਜੀ ਆਇਆਂ ਕਿਹਾ।
ਆਉਣ ਵਾਲੇ ਦਿਨਾਂ ਵਿਚ ਵਰਕਰਾਂ ਦਾ ਪਾਰਟੀ ਅਦਲਾ-ਬਦਲੀ ਦਾ ਇਹ ਸਿਲਸਿਲਾ ਹੋਰ ਵੀ ਤੇਜ਼ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਵਰਕਰਾਂ ਨੇ ਚੋਣਾਂ ਵਿਚ ਅਕਾਲੀ ਦਲ ਦੀ ਹਿਮਾਇਤ ਦਾ ਪ੍ਰਣ ਲਿਆ।
ਮਾਨ ਨੇ ਕਿਹਾ-ਸਿੱਧੂ ਇਜ਼ ਬੈਸਟ
NEXT STORY