ਚੰਡੀਗੜ੍ਹ (ਹਰੀਸ਼) : 'ਆਮ ਆਦਮੀ ਪਾਰਟੀ' ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਨੂੰ ਭਾਜਪਾ ਦੇ ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਵਲੋਂ ਕਿਸਾਨਾਂ ਦੇ ਸਬੰਧ ਵਿਚ ਟਿੱਪਣੀ ਕਰਨ ਦੇ ਲਈ ਉਨ੍ਹਾ ਖ਼ਿਲਾਫ਼ ਸ਼ਿਕਾਇਤ ਕੀਤੀ ਹੈ। ਇਹ ਸ਼ਿਕਾਇਤ 'ਆਮ ਆਦਮੀ ਪਾਰਟੀ' ਦੇ ਲੀਗਲ ਸੈੱਲ ਵਿਚ ਸ਼ਾਮਲ ਵਕੀਲ ਫੈਰੀ ਸੋਫਤ ਵਲੋਂ ਦਿੱਤੀ ਗਈ ਹੈ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਹੰਸ ਰਾਜ ਹੰਸ ਨਾ ਕੇਵਲ ਕਿਸਾਨਾਂ ਨੂੰ ਧਮਕਾ ਰਹੇ ਹਨ ਸਗੋਂ ਉਨ੍ਹਾਂ ਖ਼ਿਲਾਫ਼ ਨਿੰਦਣਯੋਗ ਭਾਸ਼ਣ ਵੀ ਦੇ ਰਹੇ ਹਨ।
ਇਹ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ ਅਤੇ ਭਾਰਤੀ ਦੰਡਾਵਲੀ ਦੇ ਤਹਿਤ ਵੀ ਇੱਕ ਅਪਰਾਧ ਹੈ। ਉਨ੍ਹਾਂ ਕਿਹਾ ਕਿ ਹੰਸ ਜਾਣਬੁੱਝ ਕੇ ਕਿਸਾਨਾਂ ਨੂੰ ਭੜਕਾ ਰਹੇ ਹਨ ਅਤੇ ਇਸ ਭੜਕਾਹਟ ਕਾਰਨ ਸੂਬੇ ਵਿਚ ਜਨਤਕ ਸ਼ਾਂਤੀ ਭੰਗ ਹੋਣ ਦਾ ਖਦਸ਼ਾ ਹੈ।
ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਸਿਮਰਜੀਤ ਬੈਂਸ ਨੇ ਬਿੱਟੂ ਨਾਲ ਸਨਸਨੀਖੇਜ਼ ਗੱਲਬਾਤ ਦੀ ਆਡੀਓ ਕੀਤੀ ਜਾਰੀ
ਫੈਰੀ ਸੋਫਤ ਨੇ ਕਿਹਾ ਕਿ ਇੱਕ ਸਬੰਧਤ ਨਾਗਰਿਕ ਹੋਣ ਦੇ ਨਾਤੇ ਉਨਾਂ ਨੂੰ ਇਹ ਬਹੁਤ ਚਿੰਤਾਜਨਕ ਅਤੇ ਅਸਵੀਕਾਰਨਯੋਗ ਲਗਦਾ ਹੈ ਕਿ ਜਨਤਕ ਅਹੁਦੇ ਲਈ ਉਮੀਦਵਾਰ ਉਨ੍ਹਾਂ ਲੋਕਾਂ ਨੂੰ ਡਰਾਉਣ, ਪ੍ਰੇਸ਼ਾਨ ਕਰਨ ਅਤੇ ਭੜਕਾਉਣ ਲਈ ਅਜਿਹੀਆਂ ਘਿਣਾਉਣੀਆਂ ਚਾਲਾਂ ਦਾ ਸਹਾਰਾ ਲਵੇ, ਜਿਸ ਦੀ ਉਸ ਨੂੰ ਪ੍ਰਤੀਨਿਧਤਾ ਕਰਨੀ ਚਾਹਿਦੀ ਹੈ। ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨਾਲ ਆਦਰ ਨਾਲ ਪੇਸ਼ ਆਉਣਾ ਚਾਹੀਦਾ ਹੈ, ਨਾ ਕਿ ਗਲਤ ਵਿਵਹਾਰ ਅਤੇ ਧਮਕੀਆਂ ਦੇਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ- ਆਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਨੇ ਬਿੱਟੂ 'ਤੇ ਕੱਸਿਆ ਤੰਜ, ਕਿਹਾ- ''ਇਹ ਤਾਂ ਚੰਗੀਆਂ ਗੱਲਾਂ ਨਹੀਂ...''
ਉਨ੍ਹਾਂ ਚੋਣ ਕਮਿਸ਼ਨ ਨੂੰ ਹੰਸਰਾਜ ਹੰਸ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਅਤੇ ਉਨਾਂ ਨੂੰ ਉਨਾਂ ਦੀਆਂ ਕਾਰਵਾਈਆਂ ਲਈ ਜਵਾਬਦੇਹ ਹੋਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਤਰ੍ਹਾਂ ਦੇ ਵਿਵਹਾਰ ਦੀ ਲੋਕਤੰਤਰੀ ਸਮਾਜ ਵਿਚ ਕੋਈ ਥਾਂ ਨਹੀਂ ਹੈ ਅਤੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਨੂੰ ਹੰਸਰਾਜ ਹੰਸ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ, ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਉਹ ਬਦਲੇ ਦੇ ਡਰ ਤੋਂ ਬਿਨ੍ਹਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਯੋਗ ਹੋਣ।
ਇਹ ਵੀ ਪੜ੍ਹੋ- ਗਰਮੀ ਦੇ ਪ੍ਰਕੋਪ ਨੂੰ ਦੇਖਦਿਆਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਬਦਲਿਆ ਸਕੂਲਾਂ ਦਾ ਸਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਨੇ ਬਿੱਟੂ 'ਤੇ ਕੱਸਿਆ ਤੰਜ, ਕਿਹਾ- 'ਇਹ ਤਾਂ ਚੰਗੀਆਂ ਗੱਲਾਂ ਨਹੀਂ...'
NEXT STORY