ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਦੇ ਮੱਦੇਨਜ਼ਰ ਅੱਜ ਆਮ ਆਦਮੀ ਪਾਰਟੀ ਵਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪਾਰਟੀ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।
ਨਵੀਂ ਜ਼ਿੰਮੇਵਾਰੀ ਮਿਲਣ 'ਤੇ ਪਾਰਟੀ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਹੈ। ਇਸ ਬਾਰੇ ਪਾਰਟੀ ਵਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕਰਦੀ ਹੈ। ਉਨ੍ਹਾਂ ਨੂੰ ਪਾਰਟੀ ਨੇ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ।

ਘਰੇਲੂ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ
NEXT STORY